Skip to content
The Believer's Library

Indian Revised Version (IRV) Punjabi - 2019

1 John 3 IRVPun

Show IRVPun only
Verse × ×
1 See what kind of love our Father has given us, that we should be called children of our Father! And we are. The world doesn't know us because it didn't know him. ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
2 Beloved, we are our Father's children now; what we will become has not yet been shown. But we know that when he appears, we will be like him, since we will see him as he is. ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।
3 And everyone who has this hope in him purifies himself, just as he is pure. ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।
4 Everyone who keeps committing sin also commits lawlessness; sin is lawlessness. ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ l
5 You know he appeared to take away our sins, and in him is no sin. ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ।
6 Whoever remains in him doesn't go on sinning; whoever goes on sinning hasn't seen or known him. ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ। ਹਰ ਕੋਈ ਜਿਹੜਾ ਪਾਪ ਕਰਦਾ ਹੈ ਉਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ।
7 Little children, let no one deceive you. Whoever practices righteousness is righteous, just as he is righteous. ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ।
8 Whoever keeps on sinning is of the devil, for the devil has been sinning from the beginning. The reason the Son of our Father appeared was to destroy the works of the devil. ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।
9 No one born of our Father keeps on sinning, because his seed abides in him; and he cannot keep on sinning, because he has been born of our Father. ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ।
10 This shows who our Father's children are, and who the devil's children are: whoever doesn't do what's right isn't from our Father, nor is anyone who doesn't love their brother or sister. ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।
11 For this is the message you have heard from the beginning: that we should love one another. ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ।
12 Not like Cain, who belonged to the evil one and killed his brother. Why did he kill him? Because his own deeds were evil and his brother's were righteous. ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।
13 Do not be surprised, brothers and sisters, if the world hates you. ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ।
14 We know we've passed from death to life, because we love each other. Whoever doesn't love remains in death. ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।
15 Everyone who hates his brother or sister is a murderer, and you know no murderer has eternal life remaining in him. ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ।
16 This is how we know love: Christ laid down his life for us; we too should lay down our lives for one another. ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।
17 But if anyone has the world's goods and sees his brother or sister in need, yet closes his heart to them, how does our Father's love remain in him? ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?
18 Little children, let us not love with words or talk, but in deed and in truth. ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
19 By this we'll know we come from the truth, and settle our heart before him, ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ।
20 whenever our heart condemns us; for our Father is greater than our heart, and he knows everything. ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ।
21 Beloved, if our heart does not condemn us, we have confidence before our Father; ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ।
22 whatever we ask, we receive from him, because we keep his commands and do what pleases him. ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।
23 This is his command: believe in his Son Jesus Christ's name, and love one another as he commanded us. ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ।
24 Whoever keeps his commands remains in our Father, and our Father in them. This is how we know he remains in us: by the Holy Spirit he gave us. ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]