Skip to content
The Believer's Library

Indian Revised Version (IRV) Punjabi - 2019

2 Chronicles 10 IRVPun

Show IRVPun only
Verse × ×
1 Rehoboam went to Shechem, for all Israel had come to Shechem to make him king. ਤਾਂ ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।
2 When Jeroboam son of Nebat heard of it—he was in Egypt, having fled from King Solomon—Jeroboam returned from Egypt. ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ
3 So they sent for him, and Jeroboam and all Israel came and said to Rehoboam, ਅਤੇ ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਤਾਂ ਯਾਰਾਬੁਆਮ ਅਤੇ ਸਾਰਾ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ
4 "Your father made our yoke heavy. Now lighten your father's hard service and the heavy yoke he put on us, and we will serve you." ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕਰ ਰੱਖਿਆ ਸੀ ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਅਤੇ ਉਸ ਭਾਰੀ ਜੂਲੇ ਨੂੰ ਜੋ ਉਸ ਸਾਡੇ ਉੱਤੇ ਪਾ ਰੱਖਿਆ ਸੀ ਕੁਝ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ
5 He said to them, "Come back to me in three days." So the people went away. ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤਿੰਨਾਂ ਦਿਨਾਂ ਮਗਰੋਂ ਫੇਰ ਮੇਰੇ ਕੋਲ ਆਉਣਾ ਸੋ ਉਹ ਲੋਕ ਚਲੇ ਗਏ
6 Then King Rehoboam consulted the elders who had served his father Solomon during his lifetime: "How do you advise me to answer these people?" ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜ੍ਹੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?
7 They replied, "If you are good to these people, please them, and speak kindly, they will always be your servants." ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦਿਓਗੇ ਤਾਂ ਉਹ ਸਦਾ ਤੁਹਾਡੀ ਸੇਵਾ ਕਰਨਗੇ
8 But he rejected the elders' advice and consulted the young men who grew up with him and served him. ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।
9 He asked them, "What do you advise? How should we answer these people asking me to lighten the yoke my father put on us?" ਅਤੇ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਈਏ ਜਿਨ੍ਹਾਂ ਨੇ ਮੇਰੇ ਨਾਲ ਇਹ ਗੱਲ ਕੀਤੀ ਹੈ ਕਿ ਉਸ ਜੂਲੇ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ?
10 The young men who grew up with him replied, "Tell the people who told you, 'Your father made our yoke heavy; lighten it for us'—tell them: 'My little finger is thicker than my father's waist.' ਤਾਂ ਉਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਇਹ ਜਵਾਬ ਦੇ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ!
11 My father put a heavy yoke on you; I'll add to it. My father disciplined you with whips; I will discipline you with scorpions.'" ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!
12 So Jeroboam and all the people came to Rehoboam on the third day, as the king had said, "Come back to me on the third day." ਤਾਂ ਜਿਵੇਂ ਪਾਤਸ਼ਾਹ ਨੇ ਆਖਿਆ ਸੀ ਕਿ ਤੀਜੇ ਦਿਨ ਮੇਰੇ ਕੋਲ ਫੇਰ ਆਉਣਾ ਸੋ ਤੀਜੇ ਦਿਨ ਯਾਰਾਬੁਆਮ ਤੇ ਹੋਰ ਸਾਰੇ ਲੋਕ ਰਹਬੁਆਮ ਦੇ ਕੋਲ ਆਏ
13 The king answered them harshly. King Rehoboam rejected the advice of the elders, ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਰਹਬੁਆਮ ਪਾਤਸ਼ਾਹ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ
14 and spoke to them as the young men advised: "My father made your yoke heavy; I will make it heavier. My father disciplined you with whips; I will discipline you with scorpions." ਜੁਆਨਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ
15 So the king did not listen to the people, for this turn came from our Father, to fulfill the word our Father spoke through Ahijah the Shilonite to Jeroboam son of Nebat. ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ
16 When all Israel saw the king would not listen to them, the people answered him: "What share do we have in David? No inheritance in Jesse's son! To your tents, Israel! Look to your own house, David!" So all Israel went home to their tents. ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਸਾਡਾ ਕੀ ਵੰਡ ਵਿਹਾਰ? ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੇ ਦਾਊਦ, ਹੁਣ ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚਲਾ ਗਿਆ
17 But Rehoboam still reigned over the Israelites who lived in the cities of Judah. ਪਰ ਉਨ੍ਹਾਂ ਇਸਰਾਏਲੀਆਂ ਉੱਤੇ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਰਹਬੁਆਮ ਰਾਜ ਕਰਦਾ ਰਿਹਾ
18 Then King Rehoboam sent Hadoram, in charge of the forced labor, but the Israelites stoned him to death. King Rehoboam himself jumped into his chariot and fled to Jerusalem. ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਭੇਜਿਆ ਜੋ ਬੇਗ਼ਾਰੀਆਂ ਉੱਤੇ ਸੀ, ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਉ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ
19 So Israel has been in rebellion against the house of David to this day. ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]