Skip to content
The Believer's Library

Indian Revised Version (IRV) Punjabi - 2019

2 Chronicles 11 IRVPun

Show IRVPun only
Verse × ×
1 Rehoboam came to Jerusalem and assembled the house of Judah and Benjamin—180,000 chosen warriors—to fight against Israel and restore the kingdom to Rehoboam. ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ
2 But the word of our Father came to Shemaiah, the man of our Father, saying: ਪਰ ਯਹੋਵਾਹ ਦਾ ਬਚਨ ਪਰਮੇਸ਼ੁਰ ਦੇ ਭਗਤ ਸ਼ਮਅਯਾਹ ਨੂੰ ਆਇਆ
3 "Say to Rehoboam son of Solomon, king of Judah, and to all Israel in Judah and Benjamin: ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ
4 This is what our Father says: Don't go up or fight against your brothers. Go home, each of you—this came from me." So they obeyed the words of our Father and turned back from advancing against Jeroboam. ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ। ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੇ ਬਿਨ੍ਹਾਂ ਮੁੜ ਗਏ।
5 Rehoboam lived in Jerusalem and built up cities for defense in Judah. ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ
6 He built Bethlehem, Etam, and Tekoa, ਸੋ ਉਸ ਨੇ ਬੈਤਲਹਮ, ਏਟਾਮ, ਤਕੋਆਹ
7 Beth-zur, Soco, Adullam, ਬੈਤ ਸੂਰ, ਸੋਕੋਹ, ਅਦੁੱਲਾਮ,
8 Gath, Mareshah, Ziph, ਗਥ, ਮਾਰੇਸ਼ਾਹ, ਜ਼ੀਫ,
9 Adoraim, Lachish, Azekah, ਅਦੋਰਇਮ, ਲਾਕੀਸ਼, ਅਜ਼ੇਕਾਹ,
10 Zorah, Aijalon, and Hebron, the fortified cities in Judah and Benjamin. ਸਾਰਾਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ
11 He strengthened the fortresses and put commanders in them, along with stores of food, oil, and wine. ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਨਿਯੁਕਤ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈ ਦੇ ਭੰਡਾਰ ਰੱਖੇ
12 In every city he placed shields and spears, strengthening them greatly. So Judah and Benjamin remained his. ਅਤੇ ਇੱਕ-ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ।
13 The priests and the Levites who were throughout all Israel came to him from all their territory, ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ-ਆਪਣੀ ਸਰਹੱਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ
14 for the Levites left their pasturelands and property, going to Judah and Jerusalem, since Jeroboam and his sons turned them away from serving as priests of our Father. ਕਿਉਂ ਜੋ ਲੇਵੀ ਆਪਣੀ ਸ਼ਾਮਲਾਟ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਇਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਉਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸਕਣ
15 He appointed his own priests for the high places, for the goat idols, and for the calf idols he had made. ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਨਿਯੁਕਤ ਕੀਤੇ
16 From every tribe of Israel, those who set their heart on seeking our Father, the God of Israel, followed the Levites to Jerusalem to sacrifice to our Father, the God of their ancestors. ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ, ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ
17 They strengthened Judah's kingdom, supporting Rehoboam son of Solomon three years, for they walked in the way of David and Solomon three years. ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜੇ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨ ਸਾਲ ਤੱਕ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਉਹ ਤਿੰਨ ਸਾਲ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ।
18 Rehoboam married Mahalath, the daughter of Jerimoth son of David and of Abihail the daughter of Eliab son of Jesse. ਅਤੇ ਰਹਬੁਆਮ ਨੇ ਦਾਊਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹੈਲ ਦੀ ਧੀ ਮਹਲਥ ਨੂੰ ਵਿਆਹ ਲਿਆ
19 She bore him sons: Jeush, Shemariah, and Zaham. ਉਹ ਦੇ ਉਸ ਵਿੱਚੋਂ ਪੁੱਤਰ ਜੰਮੇ ਅਰਥਾਤ ਯਊਸ਼, ਸ਼ਮਰਯਾਹ ਅਤੇ ਜ਼ਾਹਮ
20 After her, he married Maacah the daughter of Absalom, who bore him Abijah, Attai, Ziza, and Shelomith. ਉਸ ਦੇ ਮਗਰੋਂ ਉਹ ਨੇ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬਿਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ
21 Rehoboam loved Maacah daughter of Absalom more than his other wives and concubines, since he had eighteen wives, sixty concubines, twenty-eight sons, and sixty daughters. ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਰਖ਼ੈਲਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਰਖ਼ੈਲਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ
22 Rehoboam made Abijah, son of Maacah, chief leader among his brothers, intending to make him king. ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬਿਯਾਹ ਨੂੰ ਮੁਖੀਆ ਨਿਯੁਕਤ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ
23 He acted wisely, spreading some of his sons through every district of Judah and Benjamin, to each fortified city, giving them abundant provisions and seeking many wives for them. ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ-ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]