Skip to content
The Believer's Library

Indian Revised Version (IRV) Punjabi - 2019

2 Chronicles 14 IRVPun

Show IRVPun only
Verse × ×
1 Abijah rested with his ancestors; they buried him in the City of David. His son Asa became king, and the land had peace ten years. ਤਦ ਅਬਿਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਤਦ ਉਸ ਦਾ ਪੁੱਤਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਹ ਦੇ ਦਿਨਾਂ ਵਿੱਚ ਦਸ ਵਰ੍ਹੇ ਤੱਕ ਦੇਸ ਵਿੱਚ ਅਮਨ ਰਿਹਾ।
2 Asa did what was good and right in the sight of our Father. ਆਸਾ ਨੇ ਉਹ ਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ
3 He removed the foreign altars and high places, smashed the sacred pillars, and cut down the Asherah poles. ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਸਥਾਨਾਂ ਨੂੰ ਢਾਹ ਦਿੱਤਾ ਅਤੇ ਥੰਮਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ
4 He commanded Judah to seek our Father, the God of their ancestors, and keep the law and commandment. ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ
5 He also removed the high places and incense altars from all Judah's cities, and the kingdom was at peace under him. ਉਹ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਿਹਾ।
6 He built fortified cities in Judah, for the land was at peace. He fought no war those years, because our Father gave him rest. ਉਹ ਨੇ ਯਹੂਦਾਹ ਦੇ ਵਿੱਚ ਗੜਾਂ ਵਾਲੇ ਸ਼ਹਿਰ ਬਣਵਾਏ ਕਿਉਂ ਜੋ ਦੇਸ ਵਿੱਚ ਚੈਨ ਸੀ ਅਤੇ ਉਨ੍ਹਾਂ ਸਾਲਾਂ ਵਿੱਚ ਉਹ ਨੂੰ ਲੜਾਈ ਨਾ ਲੜਨੀ ਪਈ ਕਿਉਂ ਜੋ ਯਹੋਵਾਹ ਨੇ ਉਹ ਨੂੰ ਅਰਾਮ ਬਖ਼ਸ਼ਿਆ ਸੀ
7 He told Judah, "Let us build these cities and surround them with walls, towers, gates, and bars. The land is still ours, because we sought our Father; we sought him, and he gave us rest all around." So they built and thrived. ਇਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਇਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਦੇ ਅਰਲ ਲਾਈਏ ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸੀਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫ਼ੇਰਿਓਂ ਅਰਾਮ ਬਖਸ਼ਿਆ ਹੈ। ਸੋ ਉਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫ਼ਲ ਹੋਏ।
8 Asa had an army of 300,000 from Judah with large shields and spears, and 280,000 from Benjamin with shields and bows—all mighty warriors. ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ਼ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ਼ ਚੁੱਕਦੇ ਅਤੇ ਤੀਰ ਚਲਾਉਂਦੇ ਸਨ ਅਤੇ ਇਹ ਸਾਰੇ ਸੂਰਬੀਰ ਯੋਧੇ ਸਨ।
9 Zerah the Cushite marched against them with a million troops and 300 chariots, advancing to Mareshah. ਜ਼ਰਹ ਕੂਸ਼ੀ ਦਸ ਲੱਖ ਦੀ ਫ਼ੌਜ ਅਤੇ ਤਿੰਨ ਸੌ ਰਥ ਲੈ ਕੇ ਉਹਨਾਂ ਦੇ ਵਿਰੁੱਧ ਨਿੱਕਲਿਆ ਅਤੇ ਮਾਰੇਸ਼ਾਹ ਵਿੱਚ ਆਇਆ
10 Asa marched out against him, and they lined up for battle in the Valley of Zephathah at Mareshah. ਅਤੇ ਆਸਾ ਉਸ ਦੇ ਟਾਕਰੇ ਲਈ ਵਧਿਆ ਅਤੇ ਉਨ੍ਹਾਂ ਨੇ ਮਾਰੇਸ਼ਾਹ ਵਿੱਚ ਸਫਾਥਾਹ ਦੀ ਵਾਦੀ ਵਿੱਚ ਲੜਾਈ ਲਈ ਪਾਲਾਂ ਬੰਨ੍ਹੀਆਂ
11 Then Asa cried to our Father his God: "Father, only you can help the powerless against the mighty. Help us, our God, for we rely on you, and in your name we face this vast horde. You are our God; let no mere man prevail against you." ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰ ਅਤੇ ਕਮਜ਼ੋਰੀ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ!
12 So our Father struck down the Cushites before Asa and before Judah, and the Cushites fled. ਫੇਰ ਯਹੋਵਾਹ ਨੇ ਆਸਾ ਅਤੇ ਯਹੂਦਾਹ ਦੇ ਸਾਹਮਣੇ ਕੂਸ਼ੀਆਂ ਨੂੰ ਮਾਰਿਆ ਤਾਂ ਕੂਸ਼ੀ ਭੱਜ ਗਏ।
13 Asa and his people pursued them to Gerar, and the Cushites fell until none survived, for they were shattered before our Father and his army. Judah's men carried off great plunder. ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਐਨੇ ਡਿੱਗ ਗਏ ਕਿ ਉਹ ਫੇਰ ਸੰਭਲ ਨਾ ਸਕੇ ਕਿਉਂ ਜੋ ਉਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ
14 They struck down all the cities around Gerar, for the terror of our Father had fallen on them. They looted all the cities, since much plunder was in them. ਅਤੇ ਉਹਨਾਂ ਨੇ ਗਰਾਰ ਦੇ ਆਸ-ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈਅ ਉਨ੍ਹਾਂ ਉੱਤੇ ਪੈ ਗਿਆ ਸੀ ਇਸ ਲਈ ਉਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ
15 They also attacked the herdsmen's tents, carried off many sheep and camels, and returned to Jerusalem. ਅਤੇ ਉਹਨਾਂ ਨੇ ਪਸ਼ੂਆਂ ਦੇ ਮਾਲਕਾਂ ਦੇ ਤੰਬੂਆਂ ਨੂੰ ਢਾਹਿਆ ਅਤੇ ਢੇਰ ਸਾਰੀਆਂ ਭੇਡਾਂ ਅਤੇ ਊਠ ਲੈ ਕੇ ਯਰੂਸ਼ਲਮ ਨੂੰ ਮੁੜ ਪਏ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]