Skip to content
The Believer's Library

Indian Revised Version (IRV) Punjabi - 2019

2 Chronicles 17 IRVPun

Show IRVPun only
Verse × ×
1 His son Jehoshaphat became king in his place and strengthened himself against Israel. ਉਸ ਦਾ ਪੁੱਤਰ ਯਹੋਸ਼ਾਫ਼ਾਤ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਮਾਨ ਬਣਾਇਆ
2 He stationed troops in all Judah's fortified cities and garrisons in the land of Judah and in the cities of Ephraim that his father Asa had captured. ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਇਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ
3 Our Father was with Jehoshaphat, for he walked his father David's earlier ways, not seeking the Baals. ਅਤੇ ਯਹੋਵਾਹ ਯਹੋਸ਼ਾਫ਼ਾਤ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ
4 Instead, he sought the Father his father served, obeyed his commandments, and not the practices of Israel. ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ
5 So our Father secured the kingdom in his hand; all Judah brought gifts to Jehoshaphat, and he had great wealth and honor. ਇਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਤ ਦੇ ਕੋਲ ਚੜ੍ਹਾਵੇ ਲੈ ਕੇ ਆਏ ਅਤੇ ਉਸ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ
6 His heart was devoted to our Father's ways; he removed the high places and Asherah poles from Judah. ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ। ਉਸ ਨੇ ਉੱਚੇ ਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ
7 In his reign's third year he sent his officials Ben-hail, Obadiah, Zechariah, Nethanel, and Micaiah to teach in Judah's cities, ਆਪਣੇ ਰਾਜ ਦੇ ਤੀਜੇ ਸਾਲ ਉਸ ਨੇ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ
8 and the Levites with them: Shemaiah, Nethaniah, Zebadiah, Asahel, Shemiramoth, Jehonathan, Adonijah, Tobijah, Tob-adonijah; and with them the priests Elishama, Jehoram. ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬਿਆਹ, ਅਤੇ ਤੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ
9 They taught throughout Judah, carrying the Book of our Father's Instruction, going to all Judah's cities, teaching the people. ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।
10 The dread of our Father fell on all the kingdoms around Judah, so they made no war on Jehoshaphat. ਤਦ ਯਹੋਵਾਹ ਦਾ ਭੈਅ ਯਹੂਦਾਹ ਦੇ ਆਲੇ-ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੱਕ ਕਿ ਉਨ੍ਹਾਂ ਨੇ ਯਹੋਸ਼ਾਫ਼ਾਤ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ
11 Some Philistines brought Jehoshaphat gifts and silver tribute; the Arabs brought flocks: 7,700 rams, 7,700 male goats. ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ
12 Jehoshaphat grew more and more powerful, and he built fortresses and storage cities in Judah. ਅਤੇ ਯਹੋਸ਼ਾਫ਼ਾਤ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਵਾਲੇ ਸ਼ਹਿਰ ਬਣਾਏ
13 He had large supplies in the cities of Judah, and mighty warriors in Jerusalem. ਯਹੂਦਾਹ ਦੇ ਸ਼ਹਿਰਾਂ ਵਿੱਚ ਉਸ ਦੇ ਬਹੁਤ ਸਾਰੇ ਕੰਮ ਕਾਜ ਸਨ ਅਤੇ ਯਰੂਸ਼ਲਮ ਵਿੱਚ ਉਸ ਦੇ ਸੂਰਮੇ ਯੋਧੇ ਰਹਿੰਦੇ ਸਨ
14 Their enrollment by ancestral house: from Judah, commanders of thousands—Adnah the commander, with him 300,000 mighty warriors; ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ
15 next to him was Jehohanan the commander, and with him 280,000; ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ
16 next Amasiah son of Zichri, who volunteered for our Father, with him 200,000 mighty warriors. ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ
17 From Benjamin: Eliada, a mighty warrior, and with him 200,000 armed with bow and shield; ਅਤੇ ਬਿਨਯਾਮੀਨ ਵਿੱਚੋਂ ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਜੁਆਨ ਸਨ
18 next to him Jehozabad, and with him 180,000 equipped for war. ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਸ ਦੇ ਨਾਲ ਇੱਕ ਲੱਖ ਅੱਸੀ ਹਜ਼ਾਰ ਜੁਆਨ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ
19 These men served the king, besides those he stationed in the fortified cities throughout Judah. ਇਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਇਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]