Skip to content
The Believer's Library

Indian Revised Version (IRV) Punjabi - 2019

2 Chronicles 19 IRVPun

Show IRVPun only
Verse × ×
1 Jehoshaphat king of Judah returned safely to his house in Jerusalem. ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਸਲਾਮਤੀ ਨਾਲ ਮੁੜਿਆ।
2 Jehu son of Hanani the seer met King Jehoshaphat and asked, "Should you help the wicked and love those who hate our Father? For this, wrath from our Father is on you. ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਤ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ
3 Still, good is found in you: you cleared the Asherah poles from the land and set your heart to seek our Father." ਤਾਂ ਵੀ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫ਼ਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ।
4 Jehoshaphat lived in Jerusalem, then went out again among the people, from Beersheba to Ephraim's hill country, turning them back to our Father, God of their ancestors. ਯਹੋਸ਼ਾਫ਼ਾਤ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫੇਰ ਬਏਰਸ਼ਬਾ ਤੋਂ ਇਫ਼ਰਾਈਮ ਦੇ ਪਹਾੜਾਂ ਤੱਕ ਲੋਕਾਂ ਦੇ ਵਿਚਕਾਰ ਫਿਰ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਵੱਲ ਮੋੜਿਆ
5 He appointed judges in the land, in all the fortified cities of Judah, city by city. ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਨਿਆਈਂ ਸ਼ਹਿਰ ਸ਼ਹਿਰ ਨਿਯੁਕਤ ਕੀਤੇ
6 He told the judges, "See what you do—you judge not for people but for our Father, and he is with you in every case you decide. ਅਤੇ ਨਿਆਂਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
7 Now let fear of our Father be on you. Watch and act, for with our Father there is no injustice, no favoritism, no bribery." ਹੁਣ ਯਹੋਵਾਹ ਦਾ ਭੈਅ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
8 Also in Jerusalem, Jehoshaphat appointed some Levites, priests, and heads of Israel's ancestral families to render the judgment of our Father and to settle disputes; they returned to Jerusalem. ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਤ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਂਵਾਂ ਅਤੇ ਝਗੜਿਆਂ ਲਈ ਨਿਯੁਕਤ ਕੀਤਾ, ਤਾਂ ਉਹ ਯਰੂਸ਼ਲਮ ਨੂੰ ਮੁੜੇ
9 He commanded them: "Act this way, in fear of our Father, faithfully and wholeheartedly. ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈਅ ਸਚਿਆਈ ਅਤੇ ਪੂਰੇ ਦਿਲ ਨਾਲ ਅਜਿਹਾ ਕਰਨਾ।
10 Whenever your brothers in their cities bring you a dispute—over bloodshed, or over law and commandment, statutes and rulings—warn them, so they don't incur guilt before our Father, bringing wrath on you and your brothers. Do this, and you will not incur guilt. ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਜਾਂ ਬਿਵਸਥਾ ਅਤੇ ਹੁਕਮਨਾਮੇ ਜਾਂ ਬਿਧੀਆਂ ਜਾਂ ਨਿਆਂਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣਾ ਕਿ ਉਹ ਯਹੋਵਾਹ ਦੇ ਵਿਰੁੱਧ ਪਾਪ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ। ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ
11 Now, Amariah the chief priest oversees you in every matter of our Father; Zebadiah son of Ishmael, leader of Judah's tribe, in every matter of the king. The Levites serve as officials before you. Be strong and act—may our Father be with those who do good." ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪ੍ਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸਮਾਏਲ ਦਾ ਪੁੱਤਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ। ਤਕੜੇ ਹੋ ਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਨਾਲ ਹੋਵੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]