Skip to content
The Believer's Library

Indian Revised Version (IRV) Punjabi - 2019

2 Chronicles 21 IRVPun

Show IRVPun only
Verse × ×
1 Jehoshaphat rested with his ancestors, buried with them in the City of David; his son Jehoram reigned instead. ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਮਿਲ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
2 Jehoram's brothers, sons of Jehoshaphat: Azariah, Jehiel, Zechariah, Azariah, Michael, Shephatiah. All these were sons of Jehoshaphat king of Israel. ਅਤੇ ਉਸ ਦੇ ਭਰਾ ਜੋ ਯਹੋਸ਼ਾਫ਼ਾਤ ਦੇ ਪੁੱਤਰ ਸਨ ਉਹ ਇਹ ਸਨ, ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ, ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਪੁੱਤਰ ਸਨ
3 Their father gave them many gifts—silver, gold, precious things—and fortified cities in Judah, but gave the kingdom to Jehoram, because he was firstborn. ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਾਂਦੀ ਸੋਨਾ ਅਤੇ ਬਹੁਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਪਹਿਲੌਠਾ ਪੁੱਤਰ ਸੀ
4 Once Jehoram rose over his father's kingdom, he grew strong and killed all his brothers with the sword, and also some of Israel's officials. ਜਦ ਯਹੋਰਾਮ ਆਪਣੇ ਪਿਤਾ ਦੇ ਰਾਜ ਉੱਤੇ ਪੱਕਾ ਹੋ ਗਿਆ ਅਤੇ ਆਪਣੇ ਆਪ ਨੂੰ ਤਕੜਾ ਕਰ ਲਿਆ ਤਾਂ ਉਹ ਨੇ ਆਪਣੇ ਸਾਰੇ ਭਰਾਵਾਂ ਨੂੰ ਅਤੇ ਇਸਰਾਏਲ ਦੇ ਸਰਦਾਰਾਂ ਵਿੱਚੋਂ ਕਈਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ
5 Jehoram was thirty-two years old when he became king, and he reigned eight years in Jerusalem. ਯਹੋਰਾਮ ਜਦੋਂ ਰਾਜ ਕਰਨ ਲੱਗਾ ਤਦ ਉਹ ਬੱਤੀ ਸਾਲਾਂ ਦਾ ਸੀ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
6 He walked in the way of Israel's kings, as Ahab's house had done, for Ahab's daughter was his wife, and he did evil in our Father's eyes. ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਹ ਦੀ ਰਾਣੀ ਸੀ ਅਤੇ ਉਹ ਨੇ ਉਹ ਹੀ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ
7 Yet our Father would not destroy the house of David, because of the covenant he made with David, and his promise to give him and his sons a lamp forever. ਫੇਰ ਵੀ ਯਹੋਵਾਹ ਨੇ ਉਸ ਨੇਮ ਦੇ ਕਾਰਨ ਜੋ ਉਸ ਦਾਊਦ ਨਾਲ ਬੰਨ੍ਹਿਆ ਸੀ, ਦਾਊਦ ਦੇ ਘਰਾਣੇ ਨੂੰ ਨਾਸ ਕਰਨਾ ਨਾ ਚਾਹਿਆ, ਕਿਉਂ ਜੋ ਉਸ ਨੇ ਉਹ ਨੂੰ ਅਤੇ ਉਹ ਦੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦੇਣ ਦਾ ਵਾਅਦਾ ਕੀਤਾ ਸੀ
8 In Jehoram's days Edom rebelled against Judah's rule and set up their own king. ਉਹ ਦੇ ਦਿਨਾਂ ਵਿੱਚ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਆਪਣੇ ਉੱਤੇ ਇੱਕ ਹੋਰ ਰਾਜਾ ਬਣਾ ਲਿਆ
9 Jehoram crossed with his commanders and all his chariots. He rose at night and struck the Edomites surrounding him and the chariot commanders. ਤਾਂ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਅਤੇ ਉਹ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰਿਆ
10 Edom rebelled against Judah's rule to this day; Libnah also rebelled then, because he had abandoned our Father, the God of his ancestors. ਸੋ ਅਦੋਮ ਅੱਜ ਤੱਕ ਯਹੂਦਾਹ ਦੀ ਅਧੀਨਤਾਈ ਤੋਂ ਆਕੀ ਹੈ ਅਤੇ ਉਸੇ ਵੇਲੇ ਲਿਬਨਾਹ ਵੀ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।
11 He built high places on Judah's hills, led Jerusalem's people to prostitute themselves, and drew Judah astray. ਇਸ ਤੋਂ ਬਿਨ੍ਹਾਂ ਉਹ ਨੇ ਯਹੂਦਾਹ ਦੇ ਪਰਬਤਾਂ ਉੱਤੇ ਉੱਚੇ ਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਨੂੰ ਭੁਲੇਖੇ ਵਿੱਚ ਪਾ ਦਿੱਤਾ
12 A letter came to him from Elijah the prophet: Your Father, God of your ancestor David, says: Because you haven't walked in the ways of your father Jehoshaphat, or the ways of Asa king of Judah, ਤਾਂ ਏਲੀਯਾਹ ਨਬੀ ਵੱਲੋਂ ਉਹ ਨੂੰ ਇੱਕ ਪੱਤਰ ਆਇਆ ਕਿ ਯਹੋਵਾਹ, ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਇਸ ਲਈ ਜੋ ਤੂੰ ਨਾ ਤਾਂ ਆਪਣੇ ਪਿਤਾ ਯਹੋਸ਼ਾਫ਼ਾਤ ਦੇ ਰਾਹ ਉੱਤੇ ਅਤੇ ਨਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਤੇ ਤੁਰਿਆ ਹੈਂ
13 but walked like Israel's kings, led Judah and Jerusalem's people to be unfaithful, as Ahab's house led Israel, and killed your brothers—your father's house—men better than you, ਸਗੋਂ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਅਹਾਬ ਦੇ ਘਰਾਣੇ ਨੇ ਕੀਤਾ ਸੀ ਅਤੇ ਆਪਣੇ ਪਿਤਾ ਦੀ ਅੰਸ ਵਿੱਚੋਂ ਆਪਣੇ ਭਰਾਵਾਂ ਨੂੰ ਜਿਹੜੇ ਤੇਰੇ ਨਾਲੋਂ ਚੰਗੇ ਸਨ ਕਤਲ ਵੀ ਕੀਤਾ
14 now your Father will strike your people, children, wives, and all your goods with a great plague. ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ ਅਤੇ ਤੇਰੇ ਪੁੱਤਰਾਂ ਤੇ ਤੇਰੀਆਂ ਰਾਣੀਆਂ ਨੂੰ ਅਤੇ ਤੇਰੀ ਸਾਰੀ ਮਿਲਖ਼ ਨੂੰ ਵੱਡੀ ਬਵਾ ਨਾਲ ਮਾਰੇਗਾ
15 You will have a severe intestinal disease, until day by day your intestines come out. ਅਤੇ ਤੂੰ ਆਂਦਰਾਂ ਦੀ ਬਿਮਾਰੀ ਨਾਲ ਸਖ਼ਤ ਬਿਮਾਰ ਹੋ ਜਾਵੇਂਗਾ ਐਥੋਂ ਤੱਕ ਕਿ ਤੇਰੀਆਂ ਆਂਦਰਾਂ ਉਸ ਬਿਮਾਰੀ ਦੇ ਕਾਰਨ ਨਿੱਤ ਪ੍ਰਤੀ ਨਿੱਕਲਦੀਆਂ ਜਾਣਗੀਆਂ!
16 Our Father stirred up against Jehoram the spirit of the Philistines and Arabs near the Cushites. ਅਤੇ ਯਹੋਵਾਹ ਨੇ ਯਹੋਰਾਮ ਦੇ ਵਿਰੁੱਧ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੀ ਵੱਲ ਰਹਿੰਦੇ ਸਨ ਰੂਹ ਨੂੰ ਪਰੇਰਿਆ ਹੈ
17 They attacked Judah, invaded it, and seized all the goods found in the king's palace, plus his sons and wives, leaving him no son except Jehoahaz, his youngest. ਸੋ ਉਹ ਯਹੂਦਾਹ ਦੇ ਉੱਤੇ ਚੜ੍ਹ ਕੇ ਉਸ ਵਿੱਚ ਆ ਵੜੇ ਅਤੇ ਸਾਰੇ ਮਾਲ ਨੂੰ ਜੋ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਅਤੇ ਉਸ ਦੇ ਪੁੱਤਰਾਂ ਅਤੇ ਉਸ ਦੀਆਂ ਰਾਣੀਆਂ ਨੂੰ ਵੀ ਲੈ ਗਿਆ, ਇਥੋਂ ਤੱਕ ਕਿ ਯਹੋਆਹਾਜ਼ ਦੇ ਬਿਨ੍ਹਾਂ ਜੋ ਉਸ ਦਾ ਸਾਰਿਆਂ ਤੋਂ ਛੋਟਾ ਪੁੱਤਰ ਸੀ ਕੋਈ ਪੁੱਤਰ ਬਾਕੀ ਨਾ ਰਿਹਾ
18 After all this, our Father struck him with an incurable disease in his intestines. ਅਤੇ ਇਸ ਸਾਰੇ ਦੇ ਮਗਰੋਂ ਯਹੋਵਾਹ ਨੇ ਆਂਦਰਾਂ ਦੀ ਇੱਕ ਅਜਿਹੀ ਬਿਮਾਰੀ ਉਸ ਉੱਤੇ ਆਉਣ ਦਿੱਤੀ ਜਿਸ ਦਾ ਕੋਈ ਇਲਾਜ਼ ਨਹੀਂ ਸੀ
19 In time, after two years, his intestines came out because of his disease, and he died in agony. His people made no fire for him, as they had for his ancestors. ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁੱਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬਿਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਵੇਂ ਉਸ ਦੇ ਪੁਰਖਿਆਂ ਲਈ ਬਾਲਦੇ ਸਨ
20 He was thirty-two when crowned king; he reigned eight years in Jerusalem. He died unmourned, buried in the City of David, but not among the kings' tombs. ਉਹ ਬੱਤੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਬਿਨ੍ਹਾਂ ਮਾਤਮ ਕੂਚ ਕਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਪਰ ਸ਼ਾਹੀ ਕਬਰਾਂ ਵਿੱਚ ਨਾ ਦੱਬਿਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]