Skip to content
The Believer's Library

Indian Revised Version (IRV) Punjabi - 2019

2 Chronicles 25 IRVPun

Show IRVPun only
Verse × ×
1 Amaziah became king at twenty-five and reigned twenty-nine years in Jerusalem. His mother was Jehoaddan of Jerusalem. ਅਮਸਯਾਹ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ
2 He did what was right in the eyes of our Father, but not wholeheartedly. ਅਤੇ ਉਸ ਨੇ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਪਰ ਪੂਰੇ ਦਿਲ ਨਾਲ ਨਹੀਂ।
3 Once the kingdom was firmly his, he executed the servants who had killed his father the king. ਜਦੋਂ ਉਹ ਦਾ ਰਾਜ ਪੱਕਾ ਹੋ ਗਿਆ ਤਾਂ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।
4 But he did not put their children to death, as written in the Law, the book of Moses, where our Father commanded, "Parents must not die for their children, nor children for their parents; each dies for his own sin." ਪਰ ਉਨ੍ਹਾਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ, ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
5 Amaziah gathered Judah, organized them by ancestral houses under commanders of thousands and hundreds, for all Judah and Benjamin. He counted those twenty and up: 300,000 chosen men fit for war, handling spear and shield. ਇਸ ਤੋਂ ਬਿਨ੍ਹਾਂ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਸਾਲਾਂ ਜਾਂ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਤੇ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ਼ ਵਰਤ ਸਕਦੇ ਸਨ
6 He also hired 100,000 strong warriors from Israel for about 7,500 pounds of silver. ਅਤੇ ਉਹ ਨੇ ਸੌ ਕਿਨਤਾਰ ਚਾਂਦੀ ਦੇ ਕੇ ਇਸਰਾਏਲੀਆਂ ਵਿੱਚੋਂ ਇੱਕ ਲੱਖ ਸੂਰਬੀਰ ਨੌਕਰ ਰੱਖੇ
7 A man of our Father came to him: "King, don't let Israel's army go with you, for our Father is not with Israel—all these Ephraimites. ਪਰ ਇੱਕ ਪਰਮੇਸ਼ੁਰ ਦੇ ਜਨ ਨੇ ਉਹ ਦੇ ਕੋਲ ਆਣ ਕੇ ਆਖਿਆ ਕਿ ਹੇ ਪਾਤਸ਼ਾਹ, ਤੁਹਾਡੇ ਨਾਲ ਇਸਰਾਏਲੀਆਂ ਦੀ ਸੈਨਾਂ ਨਾ ਜਾਵੇ ਕਿਉਂ ਜੋ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫ਼ਰਾਈਮ ਵੰਸ਼ ਦੇ ਨਾਲ ਨਹੀਂ ਹੈ
8 Even if you fight bravely, our Father will overthrow you before the enemy, for our Father has power to help or overthrow." ਪਰ ਜੇ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਓ ਤੇ ਲੜਾਈ ਲਈ ਤਕੜੇ ਹੋਵੋ। ਯਹੋਵਾਹ ਤੁਹਾਨੂੰ ਵੈਰੀਆਂ ਦੇ ਅੱਗੇ ਢਾਵੇਗਾ ਕਿਉਂ ਜੋ ਪਰਮੇਸ਼ੁਰ ਵਿੱਚ ਉਠਾਉਣ ਤੇ ਢਾਉਣ ਦੀ ਸ਼ਕਤੀ ਹੈ
9 Amaziah asked the man of our Father, "But what about the roughly 7,500 pounds of silver I gave Israel's troops?" He replied, "Our Father can give you far more than this." ਅਮਸਯਾਹ ਨੇ ਪਰਮੇਸ਼ੁਰ ਦੇ ਜਨ ਨੂੰ ਆਖਿਆ, ਪਰ ਸੌ ਕਿਨਤਾਰਾਂ ਲਈ ਜੋ ਮੈਂ ਇਸਰਾਏਲ ਦੀ ਸੈਨਾਂ ਨੂੰ ਦਿੱਤੇ ਅਸੀਂ ਕੀ ਕਰੀਏ? ਉਸ ਪਰਮੇਸ਼ੁਰ ਦੇ ਜਨ ਨੇ ਕਿਹਾ ਕਿ ਯਹੋਵਾਹ ਤੁਹਾਨੂੰ ਉਸ ਨਾਲੋਂ ਬਹੁਤਾ ਦੇ ਸਕਦਾ ਹੈ
10 So Amaziah sent home the troops that came to him from Ephraim. They burned with anger against Judah and returned home enraged. ਤਦ ਅਮਸਯਾਹ ਨੇ ਉਸ ਸੈਨਾਂ ਨੂੰ ਜੋ ਇਫ਼ਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਉਹ ਫੇਰ ਆਪਣੇ ਘਰਾਂ ਨੂੰ ਜਾਣ। ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਉਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ
11 But Amaziah took courage, led out his people to the Valley of Salt, and struck down 10,000 men of Seir. ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਲੂਣ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ਼ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ
12 Judah's men also captured 10,000 alive, took them to the cliff top, and threw them down, smashing them all to pieces. ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜਿਉਂਦਾ ਫੜ੍ਹ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚੱਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥੱਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ
13 Meanwhile the troops Amaziah sent back, not letting them join the battle, raided Judah's cities from Samaria to Beth-horon, struck down 3,000 people, and carried off much plunder. ਪਰ ਉਸ ਸੈਨਾਂ ਦੇ ਜੁਆਨ ਜਿਨ੍ਹਾਂ ਨੂੰ ਅਮਸਯਾਹ ਨੇ ਮੋੜ ਭੇਜਿਆ ਸੀ ਕਿ ਉਹ ਦੇ ਨਾਲ ਲੜਾਈ ਵਿੱਚ ਨਾ ਜਾਣ ਸਾਮਰਿਯਾ ਤੋਂ ਬੈਤ-ਹੋਰੋਨ ਤੱਕ ਯਹੂਦਾਹ ਦੇ ਸ਼ਹਿਰਾਂ ਤੇ ਟੁੱਟ ਪਏ ਅਤੇ ਉਨ੍ਹਾਂ ਵਿੱਚੋਂ ਤਿੰਨ ਹਜ਼ਾਰ ਨੂੰ ਮਾਰ ਸੁੱਟਿਆ ਅਤੇ ਬਹੁਤ ਸਾਰਾ ਮਾਲ ਲੁੱਟ ਲੈ ਗਏ।
14 After Amaziah defeated the Edomites, he brought back the gods of Seir's people, set them up as his own gods, bowed to them, and burned offerings to them. ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜ੍ਹਾ ਕੀਤਾ ਕਿ ਉਹ ਉਸ ਦੇ ਦੇਵਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ
15 So our Father's anger burned against Amaziah, and he sent a prophet, who asked, "Why seek this people's gods, which couldn't save their own from your hand?" ਇਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਭੇਜਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦੇਵਤਿਆਂ ਦੇ ਕੋਲੋਂ ਸਲਾਹ ਕਿਉਂ ਲੈਂਦੇ ਹੋ, ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?
16 As he spoke, the king said, "Did we make you the king's counselor? Stop! Why be killed?" The prophet stopped but said, "I know our Father has determined to destroy you, because you did this and ignored my counsel." ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ? ਚੁੱਪ ਰਹਿ ਤੂੰ ਕਿਉਂ ਮਾਰ ਖਾਵੇਂ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ।
17 Amaziah king of Judah consulted his advisers, then sent to Joash son of Jehoahaz, son of Jehu, king of Israel: "Come, let us face each other in battle." ਤਦ ਯਹੂਦਾਹ ਦੇ ਰਾਜੇ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਰਾਜੇ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ ਸੁਨੇਹਾ ਭੇਜਿਆ ਕਿ ਆ, ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ
18 Joash king of Israel answered Amaziah king of Judah: "A Lebanon thistle sent to a Lebanon cedar, saying, 'Give your daughter to my son as wife.' But a wild Lebanon beast passed and trampled the thistle. ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ
19 You said, 'Look, I have struck down Edom,' and your heart grew proud, boasting. Stay home. Why court disaster and fall—you and Judah with you?" ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰੇ ਰਹਿ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?।
20 But Amaziah wouldn't listen—this was from our Father, to hand them over for seeking Edom's gods. ਪਰ ਅਮਸਯਾਹ ਨੇ ਧਿਆਨ ਨਾ ਕੀਤਾ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਆਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਨ ਦੇਵੇ ਕਿ ਉਹ ਅਦੋਮ ਦਿਆਂ ਦੇਵਤਿਆਂ ਕੋਲੋਂ ਪੁੱਛ-ਗਿੱਛ ਕਰਦੇ ਸਨ
21 So Joash king of Israel marched up, and he and Amaziah king of Judah faced off at Beth-shemesh in Judah. ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਹ ਅਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ-ਸਾਹਮਣੇ ਹੋਏ
22 Judah was defeated by Israel, and everyone fled to his own home. ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਹਰੇਕ ਆਪਣੇ ਤੰਬੂ ਨੂੰ ਭੱਜਾ
23 Joash king of Israel captured Amaziah king of Judah, son of Joash, son of Jehoahaz, at Beth-shemesh, took him to Jerusalem, and broke down its wall from the Ephraim Gate to the Corner Gate—about 600 feet. ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਯਹੋਆਹਾਜ਼ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ
24 He took all the gold, silver, and articles found in the house of our Father in Obed-edom's care, plus the palace treasures and hostages, and returned to Samaria. ਅਤੇ ਉਸ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਓਬੇਦ-ਅਦੋਮ ਦੇ ਕੋਲੋਂ ਮਿਲੇ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਅਤੇ ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।
25 Amaziah son of Joash, king of Judah, lived fifteen years after Joash son of Jehoahaz, king of Israel, died. ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ
26 The rest of Amaziah's acts, first to last, are they not written in the Book of the Kings of Judah and Israel? ਅਤੇ ਅਮਸਯਾਹ ਦੇ ਬਾਕੀ ਕੰਮ ਜੋ ਉਸ ਨੇ ਆਦ ਤੋਂ ਅੰਤ ਤੱਕ ਕੀਤੇ ਕੀ ਉਹ ਯਹੂਦਾਹ ਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
27 After Amaziah turned from following our Father, they conspired against him in Jerusalem, and he fled to Lachish. But they sent men after him there and killed him. ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ
28 They brought him back on horseback and buried him with his ancestors in the City of Judah. ਅਤੇ ਉਹ ਉਸ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਯਹੂਦਾਹ ਦੇ ਸ਼ਹਿਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਉਹ ਨੂੰ ਦੱਬਿਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]