Skip to content
The Believer's Library

Indian Revised Version (IRV) Punjabi - 2019

2 Chronicles 27 IRVPun

Show IRVPun only
Verse × ×
1 Jotham was twenty-five when he became king; he reigned sixteen years in Jerusalem. His mother was Jerushah, daughter of Zadok. ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ
2 He did right in the eyes of our Father, as his father Uzziah had done—except he did not enter the temple of our Father. Yet the people still acted wrongfully. ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ
3 He built the Upper Gate of our Father's house, and built much on Ophel's wall. ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ ਅਤੇ ਓਫ਼ਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ
4 He built cities in Judah's highlands, and in the forests he built forts and towers. ਉਸ ਨੇ ਯਹੂਦਾਹ ਦੇ ਪਰਬਤ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ
5 He fought the king of the Ammonites and defeated them. That year the Ammonites gave him 7,500 pounds of silver, 50,000 bushels of wheat, and 50,000 of barley—the same in the second and third years. ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ
6 So Jotham grew strong, because he kept his conduct right before his Father. ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ
7 The rest of Jotham's acts, all his wars and deeds, are written in the Book of the Kings of Israel and Judah. ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ
8 He was twenty-five years old when he became king, and he reigned sixteen years in Jerusalem. ਉਹ ਪੱਚੀਆਂ ਸਾਲਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
9 Jotham rested with his ancestors; they buried him in the city of David, and his son Ahaz reigned in his place. ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]