Skip to content
The Believer's Library

Indian Revised Version (IRV) Punjabi - 2019

2 Chronicles 28 IRVPun

Show IRVPun only
Verse × ×
1 Ahaz became king at twenty; he reigned sixteen years in Jerusalem. He did not do right in our Father's eyes, as his ancestor David had. ਆਹਾਜ਼ ਵੀਹ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਨੇ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ
2 Instead, he walked in the ways of Israel's kings and cast metal idols for the Baals. ਸਗੋਂ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ
3 He burned incense in Ben-Hinnom Valley and burned his sons in fire, copying detestable practices of the nations our Father drove out before Israel. ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ
4 He sacrificed and burned incense on the high places, the hills, and under every leafy tree. ਉਹ ਉੱਚਿਆਂ ਥਾਵਾਂ ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਰਿਹਾ।
5 So our Father gave him to Aram's king, who struck him, took many captives to Damascus; he was also given to Israel's king, who struck him a heavy blow. ਇਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਗ਼ੁਲਾਮਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸ਼ਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲੇਆਮ ਕੀਤਾ
6 Pekah son of Remaliah killed 120,000 brave men of Judah in one day, because they abandoned our Father, the God of their ancestors. ਅਤੇ ਰਮਲਯਾਹ ਦੇ ਪੁੱਤਰ ਪਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ
7 Zichri, an Ephraim warrior, killed Maaseiah the king's son, Azrikam the palace commander, and Elkanah, the king's second. ਅਤੇ ਜ਼ਿਕਰੀ ਨੇ ਜੋ ਇਫ਼ਰਾਈਮ ਦਾ ਇੱਕ ਸੂਰਮਾ ਸੀ ਮਅਸੇਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ।
8 Israel captured 200,000 relatives—women, sons, daughters—and much plunder, carrying it off to Samaria. ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਔਰਤਾਂ ਅਤੇ ਪੁੱਤਰਾਂ ਧੀਆਂ ਨੂੰ ਗ਼ੁਲਾਮ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ
9 Oded, a prophet of our Father, was there. He met the army returning to Samaria: "See, our Father, the God of your ancestors, was angry with Judah, so he handed them to you. But you killed them with rage reaching heaven. ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਮ ਓਦੇਦ ਸੀ। ਉਹ ਉਸ ਸੈਨਾਂ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਨੂੰ ਆ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੇਖੋ, ਇਸ ਲਈ ਕਿ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਨ੍ਹਾਂ ਨੂੰ ਅਜਿਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੱਕ ਪੁੱਜਿਆ!
10 Now you intend to enslave Judah and Jerusalem's people, male and female. Aren't you yourselves guilty of sins against your Father? ਹੁਣ ਯਹੂਦਾਹ ਅਤੇ ਯਰੂਸ਼ਲਮ ਦੀ ਵੰਸ਼ ਨੂੰ ਕੀ ਤੁਸੀਂ ਆਪਣੇ ਦਾਸ ਅਤੇ ਗੋਲੀਆਂ ਬਣਾ ਕੇ ਉਨ੍ਹਾਂ ਨੂੰ ਦਬਾਈ ਰੱਖੋਗੇ? ਪਰ ਕੀ ਤੁਹਾਡੇ ਹੀ ਪਾਪ ਜਿਹੜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤੇ ਹਨ ਤੁਹਾਡੇ ਸਿਰ ਨਹੀਂ?
11 Now listen: send back the relatives you captured, for our Father's fierce anger is on you." ਹੁਣ ਤੁਸੀਂ ਮੇਰੀ ਗੱਲ ਸੁਣੋ ਅਤੇ ਉਨ੍ਹਾਂ ਬੰਧੂਆਂ ਨੂੰ ਜਿਨ੍ਹਾਂ ਨੂੰ ਤੁਸੀਂ ਆਪਣੇ ਭਰਾਵਾਂ ਵਿੱਚੋਂ ਫੜ ਲਿਆ ਹੈ ਅਜ਼ਾਦ ਕਰ ਕੇ ਮੋੜ ਦਿਓ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਤੁਹਾਡੇ ਉੱਤੇ ਹੈ
12 Some Ephraimite chiefs—Azariah son of Johanan, Berechiah son of Meshillemoth, Jehizkiah son of Shallum, Amasa son of Hadlai—opposed those coming from battle. ਤਦ ਇਫ਼ਰਾਈਮੀਆਂ ਦੇ ਮੁਖੀਆਂ ਵਿੱਚੋਂ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ ਮਸ਼ੀਲੇਮੋਥ ਦਾ ਪੁੱਤਰ ਬਰਕਯਾਹ ਅਤੇ ਸ਼ੱਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਉਨ੍ਹਾਂ ਦੇ ਸਾਹਮਣੇ ਜਿਹੜੇ ਯੁੱਧ ਤੋਂ ਆ ਰਹੇ ਸਨ, ਖੜ੍ਹੇ ਹੋ ਗਏ
13 "Don't bring the captives here," they said. "You plan to add to our sins and guilt against our Father. Our guilt is already great, and fierce anger hangs over Israel." ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਇੱਥੇ ਨਹੀਂ ਲਿਆ ਸਕੋਗੇ ਇਸ ਲਈ ਕਿ ਤੁਸੀਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਰਾਏਲ ਉੱਤੇ ਵੱਡਾ ਕਹਿਰ ਹੈ
14 So the soldiers handed the captives and plunder in front of the officials, before the whole assembly. ਸੋ ਉਨ੍ਹਾਂ ਸ਼ਸਤਰ ਧਾਰੀ ਲੋਕਾਂ ਨੇ ਬੰਧੂਆਂ ਅਤੇ ਲੁੱਟ ਦੇ ਮਾਲ ਨੂੰ ਸਰਦਾਰਾਂ ਅਤੇ ਸਾਰੀ ਸਭਾ ਦੇ ਸਾਹਮਣੇ ਛੱਡ ਦਿੱਤਾ
15 The named men took the captives and clothed all the naked from the plunder. They gave them clothes and sandals, food and drink, and anointed them with oil. They set the feeble on donkeys, brought them to their fellow Israelites at Jericho, city of palms, then returned to Samaria. ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚੋਂ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ-ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਗਧਿਆਂ ਦੇ ਉੱਤੇ ਚੜ੍ਹਾ ਕੇ ਖਜ਼ੂਰਾਂ ਦੇ ਰੁੱਖਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪਹੁੰਚਾ ਦਿੱਤਾ ਤਾਂ ਉਹ ਸਾਮਰਿਯਾ ਨੂੰ ਮੁੜ ਪਏ।
16 At that time King Ahaz sent to the king of Assyria for help. ਉਸ ਵੇਲੇ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਰਾਜਿਆਂ ਨੂੰ ਸੰਦੇਸ਼ਵਾਹਕ ਭੇਜੇ ਕਿ ਉਸ ਦੀ ਸਹਾਇਤਾ ਕਰਨ
17 The Edomites had invaded Judah once again and carried off captives, ਇਸ ਲਈ ਕਿ ਅਦੋਮੀਆਂ ਨੇ ਫੇਰ ਹੱਲਾ ਕਰ ਕੇ ਯਹੂਦਾਹ ਨੂੰ ਮਾਰ ਲਿਆ ਅਤੇ ਬੰਧੂਆਂ ਨੂੰ ਲੈ ਗਏ
18 while Philistines raided Judah's lowland and Negev towns, seizing Beth-shemesh, Aijalon, Gederoth, Soco, Timnah, and Gimzo with their villages, and settled there. ਅਤੇ ਫ਼ਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ ਸ਼ਮਸ਼ ਅਤੇ ਅੱਯਾਲੋਨ ਅਤੇ ਗਦੇਰੋਥ ਅਤੇ ਸੋਕੋਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ
19 Our Father humbled Judah because of Ahaz king of Israel, who spread wrongdoing in Judah and betrayed our Father completely. ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਇਸ ਲਈ ਕਿ ਉਸ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ
20 Tiglath-pileser king of Assyria came to Ahaz, but Tiglath-pileser brought him trouble instead of help. ਅਤੇ ਅੱਸ਼ੂਰ ਦਾ ਪਾਤਸ਼ਾਹ ਤਿਲਗਥ ਪਿਲਨਅਸਰ ਉਹ ਦੇ ਕੋਲ ਆਇਆ ਪਰ ਉਸ ਨੇ ਉਹ ਨੂੰ ਤੰਗ ਕੀਤਾ ਅਤੇ ਉਹ ਦੀ ਸਹਾਇਤਾ ਨਾ ਕੀਤੀ
21 Ahaz stripped our Father's house, the royal palace, and the officials of their treasures, giving them to Assyria's king—yet it brought him no help. ਭਾਵੇਂ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈ ਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਹੋਈ।
22 In his time of distress, this same King Ahaz became even more unfaithful to our Father. ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ
23 He sacrificed to Damascus's gods, his defeaters, thinking, "Aram's kings' gods helped them; I'll sacrifice to them so they'll help me." But they ruined him and all Israel. ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ
24 Ahaz gathered the articles of our Father's house and cut them to pieces, shut the doors of our Father's house, and set up altars for himself at every corner in Jerusalem. ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ-ਟੋਟੇ ਕੀਤਾ ਅਤੇ ਯਹੋਵਾਹ ਦੇ ਭਵਨ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ
25 In every Judah town he built high places to burn offerings to other gods, angering our Father, the God of his ancestors. ਅਤੇ ਯਹੂਦਾਹ ਦੇ ਇੱਕ-ਇੱਕ ਸ਼ਹਿਰ ਵਿੱਚ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਸਥਾਨ ਬਣਾਏ ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ
26 The rest of his deeds and all his ways, first to last, are written in the Book of the Kings of Judah and Israel. ਉਹ ਦੇ ਬਾਕੀ ਕੰਮ ਅਤੇ ਉਹ ਦੇ ਸਾਰੇ ਮਾਰਗ ਮੁੱਢ ਤੋਂ ਅੰਤ ਤੱਕ, ਵੇਖੋ, ਉਹ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ
27 Ahaz rested with his ancestors, buried in Jerusalem, but not in Israel's kings' tombs. His son Hezekiah reigned instead. ਆਹਾਜ਼ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦੱਬ ਦਿੱਤਾ ਕਿਉਂ ਜੋ ਉਹ ਉਸ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਹ ਦਾ ਪੁੱਤਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]