Skip to content
The Believer's Library

Indian Revised Version (IRV) Punjabi - 2019

2 Chronicles 32 IRVPun

Show IRVPun only
Verse × ×
1 After these things and these acts of faithfulness, Sennacherib, Assyria's king, invaded Judah, besieged its fortified cities, meaning to break into them for himself. ਇਨ੍ਹਾਂ ਗੱਲਾਂ ਅਤੇ ਇਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯਹੂਦਾਹ ਵਿੱਚ ਆ ਕੇ ਸਫ਼ੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ
2 When Hezekiah saw that Sennacherib had come, intent on making war against Jerusalem, ਤਾਂ ਜਦ ਹਿਜ਼ਕੀਯਾਹ ਨੇ ਵੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਲੜਾਈ ਲਈ ਯਰੂਸ਼ਲਮ ਵੱਲ ਉਹ ਦਾ ਮੂੰਹ ਹੈ
3 he consulted his officials and warriors about blocking the springs outside the city, and they helped him. ਤਾਂ ਉਸ ਨੇ ਆਪਣਿਆਂ ਸਰਦਾਰਾਂ ਅਤੇ ਸੂਰਬੀਰਾਂ ਦੇ ਨਾਲ ਸਲਾਹ ਕੀਤੀ ਕਿ ਉਨ੍ਹਾਂ ਪਾਣੀ ਦੇ ਸੋਮਿਆਂ ਨੂੰ ਜੋ ਸ਼ਹਿਰੋਂ ਬਾਹਰ ਸਨ ਬੰਦ ਕਰ ਦੇਵੇ ਤਾਂ ਉਨ੍ਹਾਂ ਨੇ ਉਸ ਦੀ ਹਾਮੀ ਭਰੀ
4 Many people gathered and blocked all the springs and the stream flowing through the land, asking, "Why should Assyria's kings come and find abundant water?" ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਉਹਨਾਂ ਨੇ ਸਾਰੇ ਸੋਮਿਆਂ ਨੂੰ ਅਤੇ ਉਸ ਨਦੀ ਨੂੰ ਜੋ ਉਸ ਧਰਤੀ ਦੇ ਵਿੱਚੋਂ ਦੀ ਵਗਦੀ ਸੀ ਬੰਦ ਕਰ ਦਿੱਤਾ ਅਤੇ ਆਖਿਆ ਕਿ ਅੱਸ਼ੂਰ ਦੇ ਪਾਤਸ਼ਾਹ ਆ ਕੇ ਬਹੁਤਾ ਪਾਣੀ ਕਿਉਂ ਲੈਣ?
5 He worked hard to rebuild all the broken sections of the wall, raised towers on it, built another wall outside, strengthened the Millo of the city of David, and made abundant weapons and shields. ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜ਼ਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕੀਤਾ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਾਈਆਂ
6 He set war commanders over the people, gathered them at the city gate square, and encouraged them: ਉਸ ਨੇ ਲੋਕਾਂ ਉੱਤੇ ਫ਼ੌਜੀ ਸਰਦਾਰ ਨਿਯੁਕਤ ਕੀਤੇ ਅਤੇ ਸ਼ਹਿਰ ਦੇ ਫਾਟਕ ਦੇ ਮੈਦਾਨ ਵਿੱਚ ਉਨ੍ਹਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਦੇ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਅਤੇ ਆਖਿਆ,
7 "Be strong and brave. Don't fear or dread Assyria's king and all his horde, for more are with us than with him. ਤਕੜੇ ਹੋਵੋ ਅਤੇ ਬਹਾਦੁਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਬਰਾਓ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ
8 With him is only an arm of flesh; with us is our Father, to help us and fight our battles." The people relied on Hezekiah king of Judah's words. ਉਹ ਦੇ ਨਾਲ ਮਨੁੱਖ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ
9 After this, while besieging Lachish with all his forces, Sennacherib king of Assyria sent his servants to Jerusalem, to Hezekiah king of Judah and all Judah there, saying: ਉਸ ਦੇ ਮਗਰੋਂ ਅੱਸ਼ੂਰ ਦੇ ਰਾਜਾ ਸਨਹੇਰੀਬ ਨੇ ਜੋ ਆਪਣੇ ਸਾਰੇ ਮਹੈਣ ਸਣੇ ਲਾਕੀਸ਼ ਦੇ ਸਾਹਮਣੇ ਡੇਰੇ ਲਾਈ ਬੈਠਾ ਸੀ ਆਪਣੇ ਨੌਕਰ ਯਰੂਸ਼ਲਮ ਵੱਲ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਕੋਲ ਅਤੇ ਸਾਰੇ ਯਹੂਦਾਹ ਦੇ ਕੋਲ ਜੋ ਯਰੂਸ਼ਲਮ ਵਿੱਚ ਸਨ ਇਹ ਆਖਣ ਲਈ ਭੇਜੇ
10 "This is what Sennacherib king of Assyria says: On what are you trusting, staying under siege in Jerusalem? ਕਿ ਸਨਹੇਰੀਬ ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ, ਤੁਹਾਡਾ ਕਿਸ ਉੱਤੇ ਭਰੋਸਾ ਹੈ ਤੁਸੀਂ ਜੋ ਯਰੂਸ਼ਲਮ ਵਿੱਚ ਬੱਝੇ ਬੈਠੇ ਹੋ?
11 Isn't Hezekiah deceiving you, surrendering you to die by famine and thirst, when he says, 'The LORD our God will save us from the hand of the king of Assyria'? ਕੀ ਹਿਜ਼ਕੀਯਾਹ ਤੁਹਾਨੂੰ ਕਾਲ ਅਤੇ ਤੇਹ ਦੀ ਮੌਤ ਦੇ ਹਵਾਲੇ ਕਰਨ ਨੂੰ ਨਹੀਂ ਭਰਮਾ ਰਿਹਾ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚਾ ਲਵੇਗਾ?
12 Wasn't it Hezekiah who removed his high places and altars, telling Judah and Jerusalem to worship at one altar and burn offerings there? ਕੀ ਇਸੇ ਹਿਜ਼ਕੀਯਾਹ ਨੇ ਉਸ ਦੇ ਉੱਚੇ ਥਾਵਾਂ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ, ਇਹ ਆਖਦੇ ਹੋਏ ਕਿ ਤੁਸੀਂ ਇੱਕੋ ਹੀ ਜਗਵੇਦੀ ਦੇ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧੁਖਾਓ?
13 Don't you know what I and my fathers did to all peoples of other lands? Could their nations' gods rescue their lands from my hand? ਕੀ ਤੁਸੀਂ ਨਹੀਂ ਜਾਣਦੇ ਜੋ ਮੈਂ ਅਤੇ ਮੇਰੇ ਪੁਰਖਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ ਕੀਤਾ? ਕੀ ਉਨ੍ਹਾਂ ਦੇਸਾਂ ਦੀਆਂ ਕੌਮਾਂ ਦੇ ਦੇਵਤੇ ਮੇਰੇ ਹੱਥੋਂ ਉਨ੍ਹਾਂ ਦੇ ਦੇਸਾਂ ਨੂੰ ਛੁਡਾ ਸਕੇ?
14 What god of nations my fathers devoted to destruction could save his people from my hand? How then can your God save you from my hand? ਉਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕਿਹੜਾ ਸੀ ਜਿਸ ਨੂੰ ਮੇਰੇ ਪੁਰਖਿਆਂ ਨੇ ਉੱਕਾ ਹੀ ਨਾਸ ਨਹੀਂ ਕੀਤਾ ਜਿਹੜਾ ਮੇਰੇ ਹੱਥੋਂ ਆਪਣਿਆਂ ਲੋਕਾਂ ਨੂੰ ਬਚਾ ਸਕਿਆ ਕਿ ਤੁਹਾਡਾ ਪਰਮੇਸ਼ੁਰ ਵੀ ਮੇਰੇ ਹੱਥੋਂ ਤੁਹਾਨੂੰ ਛੁਡਾ ਲਵੇ?
15 Don't let Hezekiah deceive or mislead you like this, and don't believe him: no god of any nation or kingdom could rescue his people from my hand or my fathers'—much less will your God rescue you from my hand!" ਹੁਣ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਇਸ ਗੱਲ ਵਿੱਚ ਭੁਲਾਵੇ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਜਾਂ ਪਾਤਸ਼ਾਹੀ ਦਾ ਕੋਈ ਦੇਵਤਾ ਅਜਿਹਾ ਨਹੀਂ ਜੋ ਮੇਰੇ ਹੱਥੋਂ ਜਾਂ ਮੇਰੇ ਪੁਰਖਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸਕਿਆ ਹੋਵੇ। ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ?
16 And his servants spoke still more against our Father and against his servant Hezekiah. ਅਤੇ ਉਹ ਦੇ ਨੌਕਰਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਹ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ
17 Sennacherib also wrote letters insulting our Father, the God of Israel, speaking against him: "The nations' gods did not rescue their people from my hand; neither will Hezekiah's God rescue his people from my hand." ਅਤੇ ਉਸ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਅਤੇ ਉਸ ਦੇ ਵਿਖੇ ਝੂਠ ਬੋਲਣ ਦੇ ਲਈ ਇਸ ਭਾਵ ਦੀਆਂ ਚਿੱਠੀਆਂ ਵੀ ਲਿਖੀਆਂ ਕਿ ਜਿਵੇਂ ਹੋਰਨਾਂ ਦੇਸਾਂ ਦੀਆਂ ਕੌਮਾਂ ਦੇ ਦੇਵਤਿਆਂ ਨੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾਇਆ ਹੈ ਓਵੇਂ ਹੀ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇਗਾ
18 They shouted loudly in Judah's language to Jerusalem's people on the wall, to frighten and terrify them, to seize the city. ਅਤੇ ਉਨ੍ਹਾਂ ਨੇ ਉੱਚੀ ਆਵਾਜ਼ ਦੇ ਨਾਲ ਬੋਲ ਕੇ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ ਇਹ ਗੱਲਾਂ ਆਖ ਕੇ ਸੁਣਾਈਆਂ ਤਾਂ ਜੋ ਉਨ੍ਹਾਂ ਨੂੰ ਡਰਾਉਣ ਤੇ ਫ਼ਿਕਰ ਵਿੱਚ ਪਾ ਦੇਣ ਅਤੇ ਸ਼ਹਿਰ ਨੂੰ ਲੈ ਲੈਣ
19 They spoke of Jerusalem's God like the gods of earth's peoples, the work of human hands. ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ।
20 Then King Hezekiah and the prophet Isaiah son of Amoz prayed about this, crying out to heaven. ਤਾਂ ਹਿਜ਼ਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ
21 So our Father sent an angel who killed every mighty warrior, commander, and officer in the Assyrian king's camp. Sennacherib returned home in disgrace, and when he entered his god's temple, some of his own sons killed him there with the sword. ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ। ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
22 So our Father saved Hezekiah and Jerusalem's people from the hand of Sennacherib king of Assyria and all others, and he cared for them on every side. ਐਉਂ ਯਹੋਵਾਹ ਨੇ ਹਿਜ਼ਕੀਯਾਹ ਨੂੰ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਹੱਥੋਂ ਬਚਾ ਲਿਆ ਅਤੇ ਹਰ ਪਾਸਿਓਂ ਉਨ੍ਹਾਂ ਦੀ ਅਗਵਾਈ ਕੀਤੀ
23 Many brought gifts to our Father in Jerusalem, and treasures to Hezekiah king of Judah; afterward all nations honored Hezekiah highly. ਅਤੇ ਬਹੁਤ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਲਈ ਬਹੁਮੁੱਲੀਆਂ ਵਸਤੂਆਂ ਲਿਆਏ ਸੋ ਉਹ ਉਸ ਸਮੇਂ ਤੋਂ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।
24 In those days Hezekiah grew sick to death; he prayed to our Father, who answered, giving him a sign. ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਅਜਿਹਾ ਬਿਮਾਰ ਹੋਇਆ ਜੋ ਮਰਨ ਦੇ ਨੇੜੇ ਜਾ ਪੁੱਜਾ ਅਤੇ ਉਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਦ ਉਸ ਨੇ ਉਹ ਨੂੰ ਆਖਿਆ ਅਤੇ ਉਹ ਨੂੰ ਇੱਕ ਨਿਸ਼ਾਨ ਦਿੱਤਾ
25 But Hezekiah didn't repay the good done him; his heart grew proud, so anger came on him and on Judah and Jerusalem. ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ
26 Hezekiah humbled himself for his proud heart, he and Jerusalem's people, so our Father's wrath didn't reach them in Hezekiah's days. ਜਦ ਹਿਜ਼ਕੀਯਾਹ ਤੇ ਯਰੂਸ਼ਲਮ ਦੇ ਵਾਸੀਆਂ ਨੇ ਆਪਣੇ ਮਨ ਵਿੱਚ ਹੰਕਾਰ ਦੇ ਥਾਂ ਅਧੀਨਗੀ ਫੜੀ ਤਾਂ ਹਿਜ਼ਕੀਯਾਹ ਦੇ ਦਿਨਾਂ ਵਿੱਚ ਉਨ੍ਹਾਂ ਉੱਤੇ ਕਹਿਰ ਨਾ ਪਿਆ।
27 Hezekiah had great wealth and honor. He built storerooms for silver, gold, gems, spices, shields, and other valuables, ਹਿਜ਼ਕੀਯਾਹ ਦੀ ਦੌਲਤ ਅਤੇ ਮਾਣ ਬਹੁਤ ਵੱਧ ਗਿਆ ਅਤੇ ਉਸ ਨੇ ਚਾਂਦੀ-ਸੋਨੇ ਅਤੇ ਬਹੁਮੁੱਲੇ ਪੱਥਰਾਂ ਅਤੇ ਮਸਾਲੇ, ਢਾਲਾਂ ਅਤੇ ਹਰ ਪ੍ਰਕਾਰ ਦੀਆਂ ਕੀਮਤੀ ਚੀਜ਼ਾਂ ਦੇ ਲਈ ਖਜ਼ਾਨੇ
28 storerooms for the harvest of grain, new wine, and oil; stalls for all kinds of livestock; pens for flocks. ਅਤੇ ਅਨਾਜ ਅਤੇ ਮੈ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ l
29 He built cities for himself and gained huge flocks and herds, for our Father gave him very great wealth. ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲ਼ਦ ਉਸ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ l
30 Hezekiah stopped Gihon's upper outlet and directed the water down the west side of David's city. He succeeded in all he did. ਇਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹ ਨੂੰ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਹੋਇਆ l
31 When Babylon's rulers sent envoys to him asking about the land's sign, our Father left him to himself, to test him and to know all in his heart. ਤਾਂ ਵੀ ਬਾਬਲ ਦੇ ਸਰਦਾਰਾਂ ਦੇ ਸੰਦੇਸ਼ਵਾਹਕਾਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ।
32 Hezekiah's remaining acts and faithful deeds are written in the vision of Isaiah the prophet, son of Amoz, in the Book of the Kings of Judah and Israel. ਹੁਣ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਆਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
33 Hezekiah slept with his ancestors, buried in the upper tombs of David's sons. All Judah and Jerusalem's residents honored him at death. His son Manasseh succeeded him. ਅਤੇ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ਼ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਸ ਦਾ ਸਤਿਕਾਰ ਕੀਤਾ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]