Skip to content
The Believer's Library

Indian Revised Version (IRV) Punjabi - 2019

2 Chronicles 34 IRVPun

Show IRVPun only
Verse × ×
1 Josiah was eight years old when he became king, and he reigned thirty-one years in Jerusalem. ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ
2 He did what was right in our Father's eyes and walked in the ways of David his father, not turning right or left. ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ।
3 In the eighth year of his reign, while still a boy, he began to seek our Father, the God of David his father. In the twelfth year he began to purge Judah and Jerusalem of the high places, Asherah poles, carved images, and cast metal images. ਕਿਉਂ ਜੋ ਆਪਣੇ ਰਾਜ ਦੇ ਅੱਠਵੇਂ ਸਾਲ ਜਦ ਉਹ ਮੁੰਡਾ ਹੀ ਸੀ ਉਹ ਆਪਣੇ ਪਿਤਾ ਦਾਊਦ ਦੇ ਪਰਮੇਸ਼ੁਰ ਦਾ ਤਾਲਿਬ ਹੋਇਆ ਅਤੇ ਬਾਰਵੇਂ ਸਾਲ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਉੱਚੇ ਸਥਾਨਾਂ ਅਤੇ ਟੁੰਡਾਂ ਦੇ ਦੇਵਤਿਆਂ ਤੋਂ ਅਤੇ ਘੜ੍ਹੀਆਂ ਹੋਈਆਂ ਅਤੇ ਢਾਲੀਆਂ ਹੋਈਆਂ ਮੂਰਤਾਂ ਤੋਂ ਸਾਫ਼ ਕਰਨ ਲੱਗਾ
4 In his presence they tore down the Baals' altars; he cut down the incense altars above them, shattered the Asherah poles, carved images, and cast images, ground them to dust, and scattered it over the graves of those who had sacrificed to them. ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤੀਆਂ ਨੂੰ ਉਸ ਨੇ ਟੁੱਕੜੇ-ਟੁੱਕੜੇ ਕਰ ਸੁੱਟਿਆ ਅਤੇ ਉਨ੍ਹਾਂ ਨੂੰ ਪੀਹ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ
5 He burned the bones of the priests on their altars, and so he purged Judah and Jerusalem. ਅਤੇ ਜਾਜਕਾਂ ਦੀਆਂ ਹੱਡੀਆਂ ਉਨ੍ਹਾਂ ਦੀਆਂ ਜਗਵੇਦੀਆਂ ਉੱਤੇ ਸਾੜੀਆਂ, ਇਸ ਤਰ੍ਹਾਂ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਨੂੰ ਸ਼ੁੱਧ ਕੀਤਾ
6 In the cities of Manasseh, Ephraim, and Simeon, as far as Naphtali, in their ruins all around. ਉਸ ਨੇ ਮਨੱਸ਼ਹ, ਇਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫ਼ਤਾਲੀ ਤੇ ਉਨ੍ਹਾਂ ਦੇ ਦੁਆਲੇ ਦਿਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾ
7 He tore down the altars, crushed the Asherah poles and carved images to powder, and cut down all the incense altars throughout Israel. Then he returned to Jerusalem. ਉਸ ਨੇ ਇਸਰਾਏਲ ਦੇ ਸਾਰੇ ਦੇਸ ਵਿੱਚ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਭੰਨ ਤੋੜ ਕੇ ਪੀਪਾ ਕਰ ਸੁੱਟਿਆ ਅਤੇ ਸੂਰਜ ਦੀਆਂ ਸਾਰੀਆਂ ਮੂਰਤਾਂ ਨੂੰ ਵੱਢ ਸੁੱਟਿਆ ਤਾਂ ਉਹ ਯਰੂਸ਼ਲਮ ਨੂੰ ਮੁੜਿਆ।
8 In the eighteenth year of his reign, having cleansed the land and the house, he sent Shaphan son of Azaliah, Maaseiah the city governor, and Joah son of Joahaz the recorder to repair the house of our Father. ਆਪਣੇ ਰਾਜ ਦੇ ਅਠਾਰਵੇਂ ਸਾਲ ਜਦ ਉਹ ਦੇਸ ਅਤੇ ਭਵਨ ਨੂੰ ਸਾਫ਼ ਕਰ ਚੁੱਕਿਆ ਤਾਂ ਉਸ ਨੇ ਅਸਲਯਾਹ ਦੇ ਪੁੱਤਰ ਸ਼ਾਫਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯਹੋਆਹਾਜ਼ ਦੇ ਪੁੱਤਰ ਯੋਆਹ ਇਤਿਹਾਸ ਦੇ ਲਿਖਾਰੀ ਨੂੰ ਭੇਜਿਆ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਾਉਣ
9 They came to Hilkiah the high priest and handed over the money brought into the house of our Father, which the Levites who guarded the gates had collected from Manasseh, Ephraim, and all the remnant of Israel, from all Judah and Benjamin, and the residents of Jerusalem. ਤਾਂ ਉਹ ਹਿਲਕੀਯਾਹ ਪ੍ਰਧਾਨ ਜਾਜਕ ਦੇ ਕੋਲ ਆਏ ਅਤੇ ਉਹ ਚਾਂਦੀ ਜਿਹੜੀ ਪਰਮੇਸ਼ੁਰ ਦੇ ਭਵਨ ਵਿੱਚ ਲਿਆਂਦੀ ਗਈ ਸੀ ਜੋ ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਇਫ਼ਰਾਈਮ ਦੇ ਹੱਥੋਂ ਅਤੇ ਇਸਰਾਏਲ ਦੇ ਸਾਰੇ ਬਕੀਏ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ ਉਸ ਨੂੰ ਦੇ ਦਿੱਤੀ
10 They gave it to the workers overseeing the house of our Father, and the workers in the house of our Father used it to repair and restore it. ਅਤੇ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਤਾਂ ਉਨ੍ਹਾਂ ਕਰਿੰਦਿਆਂ ਨੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਕੰਮ ਕਰਦੇ ਸਨ ਉਸ ਨੂੰ ਉਸ ਭਵਨ ਦੀ ਮੁਰੰਮਤ ਅਤੇ ਪੱਕਾ ਕਰਨ ਉੱਤੇ ਲਾਇਆ
11 They paid the carpenters and builders to buy cut stone, and timber for the joists and beams of the buildings the kings of Judah had let fall to ruin. ਅਰਥਾਤ ਉਸ ਨੂੰ ਤਰਖਾਣਾਂ ਅਤੇ ਰਾਜਾਂ ਨੂੰ ਦਿੱਤਾ ਤਾਂ ਜੋ ਘੜੇ ਹੋਏ ਪੱਥਰ ਅਤੇ ਜੋੜੀਆਂ ਲਈ ਲੱਕੜੀ ਮੁੱਲ ਲੈਣ ਅਤੇ ਉਨ੍ਹਾਂ ਘਰਾਂ ਲਈ ਵੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਜਾੜ ਦਿੱਤਾ ਸੀ ਸ਼ਤੀਰ ਬਣਾਉਣ
12 The men worked faithfully. Over them, directing the work, were Jahath and Obadiah, Levites of Merari's sons, and Zechariah and Meshullam of the Kohathites; and the Levites, all skilled musicians, ਅਤੇ ਉਹ ਮਨੁੱਖ ਇਮਾਨਦਾਰੀ ਨਾਲ ਕੰਮ ਕਰਦੇ ਸਨ ਅਤੇ ਯਹਥ ਅਤੇ ਓਬਦਯਾਹ ਲੇਵੀ ਮਰਾਰੀ ਦੀ ਵੰਸ਼ ਵਿੱਚੋਂ ਉਨ੍ਹਾਂ ਦੀ ਦੇਖਭਾਲ ਕਰਦੇ ਸਨ ਅਤੇ ਕਹਾਥੀਆਂ ਦੀ ਵੰਸ਼ ਵਿੱਚੋਂ ਜ਼ਕਰਯਾਹ ਅਤੇ ਮਸ਼ੁੱਲਾਮ ਉਨ੍ਹਾਂ ਤੋਂ ਕੰਮ ਕਰਾਉਂਦੇ ਸਨ ਅਤੇ ਉਹ ਸਾਰੇ ਲੇਵੀ ਵਾਜਿਆਂ ਦੇ ਵਜਾਉਣ ਵਿੱਚ ਵੱਡੇ ਗੁਣੀਏ ਸਨ
13 were over the laborers, directing all the workers task by task. Some Levites were scribes, officials, and gatekeepers. ਅਤੇ ਉਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪ੍ਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਤੇ ਅਫ਼ਸਰ ਅਤੇ ਦਰਬਾਨ ਸਨ
14 As they brought out the money brought into the house of our Father, Hilkiah the priest found the Book of the Law of our Father, given through Moses. ਜਦ ਉਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ
15 Hilkiah told Shaphan the scribe, "I've found the Book of the Law in our Father's house," and gave it to Shaphan. ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ
16 Shaphan brought the king the book and reported, "Your servants are doing everything put in their care. ਅਤੇ ਸ਼ਾਫਾਨ ਉਸ ਪੋਥੀ ਨੂੰ ਪਾਤਸ਼ਾਹ ਦੇ ਕੋਲ ਲੈ ਗਿਆ ਫੇਰ ਉਸ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਦਿੱਤਾ ਕਿ ਸਾਰਾ ਕੰਮ ਜੋ ਤੁਸੀਂ ਆਪਣੇ ਦਾਸਾਂ ਦੇ ਜਿੰਮੇ ਕੀਤਾ ਸੀ ਉਹ ਕਰਦੇ ਹਨ
17 They emptied out the money found in the house of our Father and handed it to the overseers and workmen." ਅਤੇ ਉਹ ਚਾਂਦੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਮਿਲੀ ਲੈ ਕੇ ਦੇਖਭਾਲ ਕਰਨ ਵਾਲਿਆਂ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤੀ
18 Shaphan the scribe told the king, "Hilkiah the priest gave me a book," and read it to the king. ਤਾਂ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜ੍ਹਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ
19 When the king heard the words of the Law, he tore his clothes. ਫੇਰ ਅਜਿਹਾ ਹੋਇਆ ਕਿ ਜਦ ਪਾਤਸ਼ਾਹ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਲੀੜੇ ਪਾੜੇ
20 The king commanded Hilkiah, Ahikam son of Shaphan, Abdon son of Micah, Shaphan the scribe, and Asaiah the king's servant: ਤਾਂ ਪਾਤਸ਼ਾਹ ਹਿਲਕੀਯਾਹ ਨੂੰ ਸ਼ਾਫਾਨ ਦੇ ਪੁੱਤਰ ਅਹੀਕਾਮ ਨੂੰ ਅਤੇ ਮੀਕਾਹ ਦੇ ਪੁੱਤਰ ਅਬਦੋਨ ਨੂੰ ਅਤੇ ਸ਼ਾਫਾਨ ਲਿਖਾਰੀ ਨੂੰ ਅਤੇ ਪਾਤਸ਼ਾਹ ਦੇ ਟਹਿਲੂਏ ਅਸਾਯਾਹ ਨੂੰ ਹੁਕਮ ਦਿੱਤਾ ਕਿ
21 "Go, ask our Father for me and those left in Israel and Judah about the words of the book that was found. Great is his anger poured out on us, because our ancestors did not keep our Father's word, doing all written in this book." ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਸਾਡੇ ਪੁਰਖਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ
22 So Hilkiah and the king's men went to Huldah, the woman prophet, wife of Shallum son of Tokhath, son of Hasrah, keeper of the wardrobe. She lived in Jerusalem's Second Quarter. They spoke with her about this. ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆ ਦੇ ਕੋਲ ਗਏ ਜਿਹੜੀ ਤੋਸ਼ੇਖਾਨੇ ਦੇ ਰਖਵਾਲੇ ਤਾਕਹਥ ਦੇ ਪੁੱਤਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮੁਹੱਲੇ ਵਿੱਚ ਰਹਿੰਦੀ ਸੀ) ਸੋ ਉਨ੍ਹਾਂ ਨੇ ਉਸ ਦੇ ਨਾਲ ਉਹ ਦੇ ਵਿਖੇ ਗੱਲਾਂ ਕੀਤੀਆਂ
23 She told them, "This is what our Father, the God of Israel, says: Tell the man who sent you to me: ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ,
24 This is what our Father says: I am about to bring disaster on this place and its residents—all the curses written in the book read to the king of Judah. ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਇਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਰਾਜਾ ਦੇ ਸਾਹਮਣੇ ਪੜ੍ਹੀ ਹੈ
25 Because they abandoned me and made offerings to other gods, provoking me to anger with all they have made, my wrath will pour out on this place and not be put out. ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ
26 But tell the king of Judah, who sent you to inquire of me: This is what our Father, the God of Israel, says about the words you heard: ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਇਹ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ
27 Because your heart was tender and you humbled yourself before our Father when you heard his words against this place and its residents, and humbled yourself before me, tore your clothes, and wept before me, I myself have heard you, declares our Father. ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ
28 I will gather you to your ancestors, laid in your grave in peace. Your eyes won't see any of the disaster I'm bringing on this place and its people." So they brought the king this reply. ਵੇਖ, ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ।
29 Then the king summoned all the elders of Judah and Jerusalem. ਤਦ ਰਾਜੇ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਬੁਲਾ ਕੇ ਇਕੱਠਾ ਕੀਤਾ
30 The king went up to the house of our Father with all Judah's men, Jerusalem's residents, the priests, the Levites, and all the people, great and small. He read them all the words of the Book of the Covenant found in the house of our Father. ਫਿਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ, ਜਾਜਕ ਅਤੇ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਂਹ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀ ਪਾਈਆਂ
31 The king stood in his place and made a covenant before our Father—to follow our Father, keep his commandments, testimonies, and statutes with all his heart and all his soul, and carry out the covenant's words written in this book. ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ
32 He made everyone present in Jerusalem and Benjamin pledge to it, and the people of Jerusalem acted by the covenant of our Father, the God of their fathers. ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਲੱਭੇ ਸਨ ਇਸ ਨੇਮ ਉੱਤੇ ਖੜ੍ਹਾ ਕੀਤਾ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਨੇਮ ਅਨੁਸਾਰ ਕੰਮ ਕੀਤਾ
33 Josiah removed all detestable things from the territory of the people of Israel, and made everyone in Israel serve our Father, their God. As long as he lived, they did not turn from following our Father. ਤਾਂ ਯੋਸ਼ੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਉਹ ਉਸ ਦੀ ਸਾਰੀ ਉਮਰ ਤੱਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]