Skip to content
The Believer's Library

Indian Revised Version (IRV) Punjabi - 2019

2 Chronicles 36 IRVPun

Show IRVPun only
Verse × ×
1 The people of the land took Josiah's son Jehoahaz and made him king in Jerusalem in place of his father. ਤਦ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਰਾਜਾ ਬਣਾਇਆ
2 Jehoahaz was twenty-three years old when he became king, and he reigned three months in Jerusalem. ਅਤੇ ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ
3 Egypt's king deposed him at Jerusalem and fined the land about 7,500 pounds of silver and 75 pounds of gold. ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯਰੂਸ਼ਲਮ ਵਿੱਚੋਂ ਹਟਾ ਦਿੱਤਾ ਅਤੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ l
4 Egypt's king made his brother Eliakim king over Judah and Jerusalem, renaming him Jehoiakim; Neco took his brother Jehoahaz to Egypt. ਮਿਸਰ ਦੇ ਰਾਜੇ ਨੇ ਉਹ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋਹ ਉਹ ਦੇ ਭਰਾ ਯਹੋਆਹਾਜ਼ ਨੂੰ ਫੜ੍ਹ ਕੇ ਮਿਸਰ ਵਿੱਚ ਲੈ ਗਿਆ।
5 Jehoiakim was twenty-five when he became king; he reigned eleven years in Jerusalem, doing evil in our Father's eyes. ਯਹੋਯਾਕੀਮ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ
6 Nebuchadnezzar king of Babylon marched against him, bound him in bronze chains to take him to Babylon. ਤਾਂ ਉਸ ਉੱਤੇ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲਈ ਗਿਆ
7 Nebuchadnezzar also took some of our Father's house articles to Babylon, putting them in his temple in Babylon. ਅਤੇ ਨਬੂਕਦਨੱਸਰ ਯਹੋਵਾਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਨ੍ਹਾਂ ਨੂੰ ਆਪਣੇ ਮਹਿਲ ਵਿੱਚ ਬਾਬਲ ਵਿੱਚ ਜਾ ਦਿੱਤਾ
8 The rest of Jehoiakim's acts, his detestable things, and the charges against him are written in the Book of Kings of Israel and Judah; his son Jehoiachin reigned in his place. ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਉਸ ਦੇ ਘਿਣਾਉਣੇ ਕੰਮ ਜੋ ਉਸ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਵੇਖੋ ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ ਤਦ ਉਸ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜਾ ਬਣਿਆ।
9 Jehoiachin was eight when he became king; he reigned three months and ten days in Jerusalem, doing evil in our Father's eyes. ਯਹੋਯਾਕੀਨ ਅੱਠਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਤੇ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ
10 In spring, King Nebuchadnezzar brought him to Babylon with the precious articles from our Father's house, making Zedekiah, Jehoiachin's relative, king over Judah and Jerusalem. ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।
11 Zedekiah was twenty-one years old when he became king, and he reigned eleven years in Jerusalem. ਸਿਦਕੀਯਾਹ ਇੱਕੀਆਂ ਸਾਲਾਂ ਦਾ ਸੀ, ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
12 He did evil in our Father's eyes, not humbling himself before Jeremiah the prophet, who spoke from our Father's mouth. ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਸਨ ਅਧੀਨਗੀ ਨਾ ਕੀਤੀ
13 He also rebelled against King Nebuchadnezzar, who made him swear by our Father, stiffening his neck and hardening his heart, refusing to return to our Father, God of Israel. ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ਼ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਐਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ।
14 All the leading priests and the people grew more and more unfaithful, matching all the nations' detestable practices, and made unclean the house our Father had made holy in Jerusalem. ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਇਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ
15 Our Father, the God of their fathers, sent word repeatedly through his messengers, pitying his people and his dwelling place. ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
16 But they mocked our Father's messengers, despised his words, mocked his prophets, until our Father's anger rose against his people, past remedy. ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
17 So he brought Chaldea's king against them, who killed their young men with the sword in their sanctuary, sparing no young man, virgin, elder, or aged. Our Father gave them all into his hand. ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ
18 All the articles of our Father's house, great and small, the treasures of our Father's house and of the king and his officials—all he brought to Babylon. ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ
19 They burned the house of our Father, tore down Jerusalem's wall, burned all its palaces, destroyed everything valuable in it. ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ
20 He exiled the sword's survivors to Babylon; they served him and his sons until Persia's kingdom began to reign, ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫ਼ਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ
21 to fulfill our Father's word through Jeremiah: until the land enjoyed its sabbaths, all its desolate days it rested, fulfilling seventy years. ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾਂ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ।
22 In Cyrus king of Persia's first year, to fulfill our Father's word through Jeremiah, our Father stirred Cyrus king of Persia's spirit to proclaim throughout all his kingdom, and to put it in writing: ਅਤੇ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫ਼ਾਰਸ ਦੇ ਰਾਜੇ ਕੋਰਸ਼ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਮੁਨਾਦੀ ਕਰਵਾਈ ਅਤੇ ਇਸ ਵਿਸ਼ੇ ਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ,
23 Cyrus king of Persia says: "The LORD, God of heaven, gave me all earth's kingdoms and charged me to build him a house in Jerusalem, in Judah. Any of his people among you—may the LORD his God be with him—let him go up." ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਹਿਦਾਇਤ ਦਿੱਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]