Skip to content
The Believer's Library

Indian Revised Version (IRV) Punjabi - 2019

2 Chronicles 4 IRVPun

Show IRVPun only
Verse × ×
1 He made a bronze altar thirty feet long, thirty feet wide, and fifteen feet high. ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਅਤੇ ਉਹ ਦੀ ਉਚਿਆਈ ਦਸ ਹੱਥ ਸੀ।
2 He made the cast-metal Sea, round: fifteen feet across, seven and a half high, forty-five around. ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ ਅਤੇ ਉਹ ਦੀ ਉਚਿਆਈ ਪੰਜ ਹੱਥ ਸੀ ਅਤੇ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ।
3 Below the rim, figures of oxen encircled it, about seven to every foot around the Sea, cast in two rows as one piece with it. ਉਹ ਦੇ ਹੇਠਾਂ ਉਹ ਦੇ ਚੁਫ਼ੇਰੇ ਇੱਕ-ਇੱਕ ਹੱਥ ਵਿੱਚ ਦਸ-ਦਸ ਬਲ਼ਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ। ਇਹ ਬਲ਼ਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲ਼ੇ ਗਏ ਸਨ।
4 The Sea stood on twelve oxen, three facing north, three west, three south, three east, resting on them, their hindquarters all inward. ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ, ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।
5 About three inches thick, its rim like a cup's, like a lily's flower, holding about 17,000 gallons. ਉਸ ਦੀ ਮੋਟਾਈ ਇੱਕ ਚੱਪਾ ਭਰ ਸੀ ਅਤੇ ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਉੱਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸਕਦਾ ਸੀ
6 He made ten washing basins, five south, five north, to rinse what was used for the burnt offerings; the Sea was for the priests to wash in. ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਕਿ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ
7 He made ten gold lampstands as specified, five for the temple's south side, five for the north. ਅਤੇ ਉਸ ਨੇ ਸੋਨੇ ਦੇ ਦਸ ਸ਼ਮਾਦਾਨ ਹੁਕਮ ਦੇ ਅਨੁਸਾਰ ਬਣਾਏ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾ ਦਿੱਤੇ
8 He made ten tables, placed them in the temple—five south, five north—and one hundred gold basins. ਉਸ ਨੇ ਦਸ ਮੇਜ਼ਾਂ ਬਣਾਈਆਂ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ
9 He made the priests' court, the great court, its doors, and plated their doors with bronze. ਫੇਰ ਉਸ ਨੇ ਜਾਜਕਾਂ ਦਾ ਵਿਹੜਾ ਤੇ ਵੱਡਾ ਵਲਗਣ ਬਣਾਇਆ ਅਤੇ ਵਲਗਣ ਦੇ ਬੂਹੇ ਬਣਾ ਕੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ
10 He placed the Sea on the south side, at the southeast corner. ਅਤੇ ਉਸ ਨੇ ਸਾਗਰੀ ਹੌਦ ਨੂੰ ਪੂਰਬ ਵੱਲ ਭਵਨ ਦੇ ਸੱਜੇ ਪਾਸੇ ਦੱਖਣ ਵੱਲ ਘੁਮਾ ਕੇ ਰੱਖਿਆ।
11 Huram made the pots, shovels, and basins. So Huram finished the work he did for King Solomon in the house of our Father: ਹੂਰਾਮ ਨੇ ਤਸਲੇ ਅਤੇ ਕੜਛੇ ਅਤੇ ਬਾਟੇ ਬਣਾਏ ਅਤੇ ਹੀਰਾਮ ਨੇ ਉਹ ਕੰਮ ਜੋ ਸੁਲੇਮਾਨ ਦੇ ਲਈ ਯਹੋਵਾਹ ਦੇ ਭਵਨ ਵਿੱਚ ਕਰਦਾ ਸੀ ਸੰਪੂਰਨ ਕੀਤਾ,
12 the two pillars; the two bowl-shaped capitals atop the pillars; the two networks covering those capitals; ਦੋਵੇਂ ਥੰਮ੍ਹ ਅਤੇ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਨੂੰ ਢੱਕਦੀਆਂ ਸਨ।
13 400 pomegranates for the two networks, two rows each, covering the two capital bowls on the pillars; ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਕਿ ਉਹ ਥੰਮਾਂ ਦੇ ਉੱਪਰਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ।
14 the stands and the basins on the stands; ਉਸ ਨੇ ਕੁਰਸੀਆਂ ਬਣਾਈਆਂ ਅਤੇ ਉਨ੍ਹਾਂ ਕੁਰਸੀਆਂ ਉੱਤੇ ਹੌਦੀਆਂ ਬਣਾਈਆਂ,
15 the one Sea and the twelve oxen beneath it. ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਹੇਠ ਬਾਰਾਂ ਬਲ਼ਦ ਸਨ।
16 Pots, shovels, meat forks, and all their utensils—Huram-abi made these for King Solomon, for our Father's house, of polished bronze. ਤਸਲੇ, ਕੜਛੇ, ਤ੍ਰਿਸੂਲੀਆਂ ਅਤੇ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਲਈ ਮਾਂਜੇ ਹੋਏ ਪਿੱਤਲ ਦੇ ਬਣਾਏ
17 The king had them cast in clay molds in the Jordan plain between Succoth and Zeredah. ਪਾਤਸ਼ਾਹ ਨੇ ਉਨ੍ਹਾਂ ਨੂੰ ਯਰਦਨ ਦੀ ਤਰਾਈ ਵਿੱਚ ਸੁੱਕੋਥ ਅਤੇ ਸਰੇਦਾਹ ਦੇ ਵਿੱਚਕਾਰਲੀ ਚੀਕਣੀ ਮਿੱਟੀ ਦੀ ਭੂਮੀ ਵਿੱਚ ਢਾਲਿਆ
18 Solomon made all these items in such quantity that the bronze weight could not be determined. ਸੋ ਸੁਲੇਮਾਨ ਪਾਤਸ਼ਾਹ ਨੇ ਇਹ ਸਾਰੇ ਭਾਂਡੇ ਬਹੁਤ ਢੇਰ ਸਾਰੇ ਬਣਾਏ। ਇਸ ਲਈ ਪਿੱਤਲ ਦੇ ਤੋਲ ਦੀ ਜਾਂਚ ਨਾ ਹੋ ਸਕੀ
19 Solomon made all the furnishings for our Father's house: the golden altar and tables with the bread of the Presence. ਸੁਲੇਮਾਨ ਨੇ ਉਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ
20 The pure gold lampstands with their lamps, to burn before the inner sanctuary as prescribed; ਅਤੇ ਖਾਲ਼ਸ ਸੋਨੇ ਦੇ ਸ਼ਮਾਦਾਨ ਉਨ੍ਹਾਂ ਦੇ ਦੀਵਿਆਂ ਸਣੇ ਕਿ ਉਹ ਰੀਤੀ ਅਨੁਸਾਰ ਵਿੱਚਲੀ ਕੋਠੜੀ ਦੇ ਅੱਗੇ ਬਲ਼ਦੇ ਰਹਿਣ
21 the gold flowers, lamps, and tongs (these were of the purest gold). ਅਤੇ ਫੁੱਲ ਅਤੇ ਦੀਵੇ ਅਤੇ ਜੀਭੀਆਂ ਸੋਨੇ ਦੀਆਂ ਸਨ ਅਤੇ ਉਹ ਖਰਾ ਸੋਨਾ ਸੀ
22 Pure gold: the wick trimmers, sprinkling bowls, dishes, censers, and the temple's doorways—inner doors to the Most Holy Place, and the main hall's doors. ਅਤੇ ਗੁਲਤਰਾਸ਼ ਅਤੇ ਗੁਲਦਾਨ ਅਤੇ ਕੌਲੀਆਂ ਅਤੇ ਧੂਪਦਾਨ ਖਾਲ਼ਸ ਸੋਨੇ ਦੇ ਸਨ ਅਤੇ ਭਵਨ ਦਾ ਦਰਵਾਜ਼ਾ ਅਤੇ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਸਥਾਨ ਲਈ ਸਨ ਅਤੇ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]