Skip to content
The Believer's Library

Indian Revised Version (IRV) Punjabi - 2019

2 Chronicles 7 IRVPun

Show IRVPun only
Verse × ×
1 When Solomon finished praying, fire fell from heaven and consumed the burnt offering and sacrifices, and our Father's glory filled the house. ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
2 The priests couldn't enter our Father's house, because our Father's glory filled it. ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।
3 When all the Israelites saw the fire fall and our Father's glory on the house, they knelt, faces to the ground on the pavement, worshiping and thanking our Father: "He is good; his faithful love endures forever." ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!
4 Then the king and all the people offered sacrifices before our Father. ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ
5 King Solomon sacrificed 22,000 oxen and 120,000 sheep; the king and all the people dedicated the house of our Father. ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ
6 The priests stood at their posts; the Levites stood with the musical instruments for our Father that King David made for giving thanks to our Father—"for his faithful love endures forever"—whenever David praised through the instruments. Opposite them the priests blew the trumpets, and all Israel stood. ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ
7 Solomon dedicated the courtyard's middle, in front of our Father's house, for there he offered the burnt offerings and fat of the peace offerings, since the bronze altar he had made could not hold the burnt offering, grain offering, and fat. ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ
8 At that time Solomon kept the feast seven days, and all Israel with him—a vast assembly—from Lebo-hamath to the Brook of Egypt. ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ
9 On the eighth day they held a closing assembly, having kept the altar's dedication seven days and the feast seven days. ਅਤੇ ਅੱਠਵੇਂ ਦਿਨ ਉਨ੍ਹਾਂ ਨੇ ਮਹਾਂ-ਸਭਾ ਕੀਤੀ ਇਸ ਲਈ ਜੋ ਉਹ ਸੱਤ ਦਿਨਾਂ ਤੱਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ
10 On the twenty-third day of the seventh month, he sent the people home, joyful and glad at heart for the goodness our Father showed to David, to Solomon, and to Israel his people. ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।
11 Solomon finished the house of our Father and the royal palace. Everything Solomon set his heart to do in the house of our Father and his own house, he did successfully. ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰ੍ਹਾਂ ਸਫ਼ਲ ਹੋਇਆ
12 Then our Father appeared to Solomon at night and said to him: "I have heard your prayer and chosen this place for myself as a house of sacrifice. ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ
13 "If I shut the skies so no rain falls, or command locusts to devour the land, or send a plague among my children, ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ
14 if my children—who bear my name—humble themselves, pray, seek my face, and turn from their evil ways, I will hear from heaven, forgive their sin, and heal their land. ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
15 Now my eyes will be open and my ears attentive to the prayer offered in this place. ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਕੀਤੀ ਜਾਵੇਗੀ ਉਸ ਉੱਤੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ
16 Now I have chosen and dedicated this house, so my name remains there forever; my eyes and heart will be there always. ਕਿਉਂ ਜੋ ਹੁਣ ਮੈਂ ਇਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੱਕ ਉੱਥੇ ਲੱਗੇ ਰਹਿਣਗੇ
17 As for you—if you walk before me as David your father walked, doing all I commanded you and keeping my statutes and judgments, ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂ
18 then I will confirm your kingdom's throne, as I covenanted with David your father: "A man of yours will always rule over Israel." ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨੂੰ ਬਚਨ ਦਿੱਤਾ ਸੀ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ
19 But if you turn away, abandon my statutes and commands I set before you, and go serve other gods and worship them, ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ, ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ
20 then I will uproot Israel from my land I gave them, cast from my sight this temple I set apart for my name, and make it an example and taunt among all peoples. ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ
21 This house, once so exalted, will leave everyone who passes by appalled, saying, "Why did the LORD do this to this land and this house? ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਅਜਿਹਾ ਕਿਉਂ ਕੀਤਾ?
22 They will answer, "Because they abandoned the LORD, God of their ancestors, who brought them out of the land of Egypt, and clung to other gods, bowing and serving them—that's why he brought all this disaster on them." ਤਦ ਉਹ ਆਖਣਗੇ, ਇਸ ਲਈ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਹਨਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ, ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]