Skip to content
The Believer's Library

Indian Revised Version (IRV) Punjabi - 2019

2 Chronicles 9 IRVPun

Show IRVPun only
Verse × ×
1 Hearing Solomon's fame, the queen of Sheba came to Jerusalem to test him with hard questions—a huge retinue, camels bearing spices, much gold, precious stones. Reaching Solomon, she told him all on her mind. ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫ਼ਲੇ ਅਤੇ ਊਠਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ
2 Solomon answered all her questions; nothing was too hard for him to explain to her. ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸਕਿਆ
3 When the queen of Sheba had seen the wisdom of Solomon, and the palace he had built, ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,
4 the food on his table, his officials seated, his servants attending, their clothing, his cupbearers and theirs, and the burnt offerings at the house of our Father—it took her breath away. ਅਤੇ ਉਸ ਦੇ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਅਤੇ ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਨ੍ਹਾਂ ਦਾ ਪਹਿਰਾਵਾ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਹ ਦੇ ਹੋਸ਼ ਉੱਡ ਗਏ
5 She told the king, "The report I heard in my own land about your words and your wisdom was true. ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ
6 I didn't believe the reports until I came and saw for myself. Not half the greatness of your wisdom was told me; you surpass the report I heard. ਤਾਂ ਵੀ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ
7 How happy your people! How happy these servants who stand before you always, hearing your wisdom! ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!
8 Blessed be the LORD your God, who delighted in you and set you on his throne as king for the LORD your God! Because your God loved Israel, establishing them forever, he made you king to do justice and righteousness." ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਦਿਆਲੂ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਂ ਕਰੇਂ
9 She gave the king about 9,000 pounds of gold, great quantities of spices, and precious stones. No spice ever matched what the queen of Sheba gave King Solomon. ਉਹ ਨੇ ਇੱਕ ਸੌ ਵੀਹ ਬੋਰੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਉਹੋ ਜਿਹਾ ਫੇਰ ਕਦੀ ਨਾ ਮਿਲਿਆ
10 Huram's and Solomon's servants, who brought gold from Ophir, also brought sandalwood and precious stones. ਅਤੇ ਹੀਰਾਮ ਦੇ ਨੌਕਰ ਅਤੇ ਸੁਲੇਮਾਨ ਦੇ ਨੌਕਰ ਜੋ ਓਫੀਰ ਤੋਂ ਸੋਨਾ ਲਿਆਉਂਦੇ ਸਨ ਉਹ ਚੰਦਨ ਦੀ ਲੱਕੜੀ ਅਤੇ ਬਹੁਮੁੱਲੇ ਪੱਥਰ ਵੀ ਲਿਆਉਂਦੇ ਸਨ
11 From the sandalwood the king made steps for our Father's house and his palace, and lyres and harps for the singers—none like them ever seen in Judah. ਤਾਂ ਪਾਤਸ਼ਾਹ ਨੇ ਚੰਦਨ ਦੀ ਲੱਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਇਹੋ ਜਿਹੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ
12 King Solomon gave the queen of Sheba all she desired, whatever she asked, more than she had brought him. Then she returned to her own land with her servants. ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵੱਧ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ, ਸੋ ਉਹ ਆਪਣੇ ਸੇਵਕਾਂ ਸਮੇਤ ਆਪਣੇ ਦੇਸ ਨੂੰ ਮੁੜ ਗਈ।
13 The weight of gold that came to Solomon in a single year was about twenty-five tons, ਜਿੰਨਾਂ ਸੋਨਾ ਸੁਲੇਮਾਨ ਦੇ ਕੋਲ ਇੱਕ ਸਾਲ ਵਿੱਚ ਆਉਂਦਾ ਸੀ ਉਸ ਦਾ ਭਾਰ ਇੱਕ ਹਜ਼ਾਰ ਮਣ ਦੇ ਲੱਗਭਗ ਸੀ
14 besides what traders and merchants brought; all the kings of Arabia and governors of the land brought gold and silver to Solomon. ਇਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੌਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ
15 King Solomon made 200 large shields of hammered gold, each with about fifteen pounds of gold. ਸੁਲੇਮਾਨ ਪਾਤਸ਼ਾਹ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ-ਇੱਕ ਢਾਲ਼ ਨੂੰ ਲੱਗਾ ਹੋਇਆ ਸੀ
16 He made 300 smaller shields of hammered gold, about seven and a half pounds each. The king put them in the House of the Forest of Lebanon. ਅਤੇ ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਢਾਲਾਂ ਹੋਰ ਬਣਾਈਆਂ ਇੱਕ-ਇੱਕ ਢਾਲ਼ ਨੂੰ ਪੌਣੇ ਚਾਰ ਸੇਰ ਸੋਨਾ ਲੱਗਾ ਹੋਇਆ ਸੀ ਅਤੇ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ
17 The king made a large ivory throne and covered it with pure gold. ਇਸ ਤੋਂ ਬਿਨ੍ਹਾਂ ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ
18 The throne had six steps with a gold footstool attached to it; armrests flanked the seat, with two lions standing beside them, ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਇਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ
19 and twelve lions stood there, one at either end of each of the six steps. Nothing like it was ever made for any kingdom. ਅਤੇ ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਦੋਵੇਂ ਪਾਸੀਂ ਬਾਰਾਂ ਸ਼ੇਰ ਖੜ੍ਹੇ ਸਨ। ਕਿਸੇ ਪਾਤਸ਼ਾਹੀ ਵਿੱਚ ਕਦੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ
20 All King Solomon's cups were gold, and every vessel of the House of the Forest of Lebanon was pure gold. Silver counted as nothing in Solomon's days, ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ
21 for the king's ships sailed to Tarshish with Huram's servants; every three years the Tarshish ships returned with gold, silver, ivory, apes, and peacocks. ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੀਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨੀਂ ਵਰਹੀਂ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ
22 So King Solomon surpassed all the kings of the earth in riches and wisdom. ਸੋ ਸੁਲੇਮਾਨ ਪਾਤਸ਼ਾਹ ਧਨ ਅਤੇ ਬੁੱਧ ਵਿੱਚ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਵੱਧ ਗਿਆ
23 All the kings of the earth sought Solomon's presence to hear the wisdom our Father put in his heart. ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਉਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ
24 Each brought his gift—silver and gold articles, garments, weapons, spices, horses, and mules—year after year. ਅਤੇ ਉਹ ਆਪੋ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ, ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦੇ ਹੁੰਦੇ ਸਨ
25 Solomon had 4,000 horse-and-chariot stalls and 12,000 horsemen, kept in the chariot cities and with the king in Jerusalem. ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਤਬੇਲੇ ਅਤੇ ਬਾਰਾਂ ਹਜ਼ਾਰ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ
26 He ruled all the kings from the Euphrates to the land of the Philistines, to Egypt's border. ਅਤੇ ਉਹ ਦਰਿਆ ਤੋਂ ਫ਼ਲਿਸਤੀਆਂ ਦੇ ਦੇਸ ਸਗੋਂ ਮਿਸਰ ਦੀ ਹੱਦ ਤੱਕ ਸਾਰੇ ਪਾਤਸ਼ਾਹਾਂ ਉੱਤੇ ਰਾਜ ਕਰਦਾ ਸੀ
27 The king made silver in Jerusalem like stones, and cedar as plentiful as foothill sycamore-figs. ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਨੂੰ ਪੱਥਰ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਦੇ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ
28 Horses were imported for Solomon from Egypt and from all the lands. ਅਤੇ ਉਹ ਮਿਸਰ ਤੋਂ ਅਤੇ ਸਾਰੇ ਦੇਸਾਂ ਤੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।
29 Solomon's other deeds, first to last—aren't they recorded in the words of Nathan the prophet, Ahijah of Shiloh's prophecy, and the visions of Iddo the seer about Jeroboam son of Nebat? ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੱਕ ਕੀਤੇ ਉਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿਖੇ ਹੋਏ ਨਹੀਂ ਹਨ?
30 Solomon reigned in Jerusalem over all Israel forty years. ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ
31 Solomon rested with his ancestors, buried in the city of David his father. His son Rehoboam reigned in his place. ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]