Skip to content
The Believer's Library

Indian Revised Version (IRV) Punjabi - 2019

2 Peter 1 IRVPun

Show IRVPun only
Verse × ×
1 Simon Peter, servant and apostle of Jesus Christ, to those given a faith as precious as ours through the righteousness of our God and Savior Jesus Christ: ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
2 May grace and peace be multiplied to you through knowing our Father and Jesus our Lord. ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਲਈ ਵੱਧ ਤੋਂ ਵੱਧ ਹੁੰਦੀ ਜਾਵੇ।
3 His divine power gave us all we need for life and devotion to God, through knowing him who called us by his glory and excellence. ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
4 Through these he gave us his precious and very great promises, so that through them you may share the divine nature, having escaped the world's corruption from evil desires. ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l
5 So, making every effort, add goodness to your faith, and to goodness, knowledge; ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
6 to knowledge, self-control; to self-control, endurance; to endurance, devotion to God, ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ
7 to devotion to God, brotherly affection; to brotherly affection, love. ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l
8 If you have these qualities, growing, they'll keep you from being useless or fruitless in knowing our Lord Jesus Christ. ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫਲ ਨਾ ਹੋਣ ਦੇਣਗੇ l
9 Whoever lacks these things is blind, shortsighted, forgetting he was cleansed from his past sins. ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ l
10 So, brothers and sisters, strive to confirm your calling and election; do these things and you will never stumble. ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ l
11 This way you'll be richly given entrance into the eternal kingdom of our Lord and Savior Jesus Christ. ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ।
12 So I will always remind you of these things, though you know them and stand firm in the truth you now hold. ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l
13 I think it right to keep stirring you with reminders while I remain in this tent, ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l
14 since I know I'll soon set my tent aside, as our Lord Jesus Christ showed me. ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l
15 I will also strive so you can always recall these things after I depart. ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ।
16 For we didn't follow ingenious myths to tell you of our Lord Jesus Christ's power and coming—we were eyewitnesses of his majesty. ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l
17 He received honor and glory from our Father when a voice came to him from the Majestic Glory: "This is my Son, the one I love; I delight in him." ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l
18 We ourselves heard this voice come from heaven, for we were with him on the holy mountain. ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ l
19 We also have the prophetic word made more certain—you do well to attend to it, like a lamp shining in a dark place, until day dawns and the morning star rises in your hearts. ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
20 Above all, you must understand that no prophecy of Scripture comes from one's own interpretation. ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l
21 No prophecy ever came by human will, but men spoke from our Father, carried along by the Holy Spirit. ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]