Skip to content
The Believer's Library

Indian Revised Version (IRV) Punjabi - 2019

2 Peter 3 IRVPun

Show IRVPun only
Verse × ×
1 Beloved, this is now the second letter I write you; in both I stir up your sincere mind by reminder. ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,
2 Remember the words the holy prophets spoke beforehand, and the command of our Lord and Savior given through your apostles. ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ।
3 Know this first: mockers will come in the last days, mocking, following their own lusts. ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।
4 They will ask, "Where is his promised coming? Since the fathers fell asleep, everything continues as it has since creation's beginning." ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ।
5 They willfully ignore this: long ago, by our Father's word, heavens existed, and earth formed out of water and through water, ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।
6 and through these the world of that time was deluged with water and perished. ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ।
7 By the same word, today's heavens and earth are stored up for fire, kept for the day of judgment and destruction of the wicked. ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।
8 Don't overlook this, loved ones: with our Father, one day is like 1,000 years, and 1,000 years like one day. ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ।
9 Our Father isn't slow to keep his promise, as some think; he's patient with you, wanting no one to perish, but all to reach repentance. ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
10 But the day of our Lord Jesus will come like a thief: the heavens will vanish with a rushing sound, the elements will burn and melt, and the earth with all its works will be exposed. ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ।
11 Since all this will dissolve, what sort of people should you be? You should live holy lives, devoted to God, ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ?
12 as you wait for and hasten the coming of our Father's day, when the heavens will be set ablaze and dissolved, and the elements melt in the heat. ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ।
13 But as he promised, we wait for new heavens and a new earth, where righteousness lives. ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।
14 So, beloved, awaiting these things, strive to be found by him in peace, spotless and without defect. ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।
15 Regard our Lord's patience as salvation, just as our beloved brother Paul wrote you, with the wisdom given him, ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।
16 as in all his letters, where he speaks about these things. Some parts are hard to understand, and the ignorant and unstable twist them—as they do the other Scriptures—to their own destruction. ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
17 So then, loved ones, knowing this in advance, guard yourselves, so you aren't swept away by the error of lawless people and lose your own firm standing. ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।
18 Grow in the grace and knowledge of our Lord and Savior Jesus Christ. To him be glory, now and to the day of eternity. Amen. ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]