Skip to content
The Believer's Library

Indian Revised Version (IRV) Punjabi - 2019

2 Samuel 1 IRVPun

Show IRVPun only
Verse × ×
1 After the death of Saul, David returned from defeating the Amalekites and stayed in Ziklag two days. ਸ਼ਾਊਲ ਦੇ ਮਰਨ ਤੋਂ ਬਾਅਦ, ਇਸ ਤਰ੍ਹਾਂ ਹੋਇਆ ਜਦ ਦਾਊਦ ਅਮਾਲੇਕੀਆਂ ਨੂੰ ਮਾਰ ਕੇ ਵਾਪਿਸ ਆਇਆ ਅਤੇ ਉਹ ਸਿਕਲਗ ਸ਼ਹਿਰ ਵਿੱਚ ਦੋ ਦਿਨ ਠਹਿਰਿਆ ਸੀ।
2 On the third day a man came from Saul's camp, clothes torn, dirt on his head. Reaching David, he fell to the ground and bowed. ਤਦ ਤੀਜੇ ਦਿਨ ਅਜਿਹਾ ਹੋਇਆ ਵੇਖੋ, ਇੱਕ ਮਨੁੱਖ ਸ਼ਾਊਲ ਦੇ ਡੇਰਿਆਂ ਵੱਲੋਂ ਕੱਪੜੇ ਪਾੜੇ ਹੋਏ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਆਇਆ ਅਤੇ ਅਜਿਹਾ ਹੋਇਆ ਕਿ ਜਿਸ ਵੇਲੇ ਦਾਊਦ ਦੇ ਕੋਲ ਪਹੁੰਚਿਆ ਤਾਂ ਧਰਤੀ ਉੱਤੇ ਡਿੱਗ ਕੇ ਮੂੰਹ ਦੇ ਭਾਰ ਨੀਵਾਂ ਹੋ ਕੇ ਮੱਥਾ ਟੇਕਿਆ।
3 David asked him, "Where have you come from?" "I escaped from the camp of Israel," he replied. ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ।
4 "What happened?" David asked. "Tell me." He said, "The people fled the battle. Many fell and died. Saul and his son Jonathan are dead too." ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ।
5 David asked the young man who brought the news, "How do you know Saul and his son Jonathan are dead?" ਤਦ ਦਾਊਦ ਨੇ ਉਸ ਜੁਆਨ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਪੁੱਛਿਆ, ਤੂੰ ਕਿਵੇਂ ਜਾਣਦਾ ਹੈਂ ਜੋ ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਮਰ ਗਏ ਹਨ?
6 The young man said, "I happened onto Mount Gilboa, and there was Saul, leaning on his spear, the chariots and horsemen bearing down on him. ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।
7 He turned around, saw me, and called to me. I said, 'Here I am.' ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ!
8 He asked me, 'Who are you?' I told him, 'I am an Amalekite.' ਉਸਨੇ ਮੈਨੂੰ ਪੁੱਛਿਆ, ਤੂੰ ਕੌਣ ਹੈ? ਮੈਂ ਉਸ ਨੂੰ ਆਖਿਆ, ਮੈਂ ਅਮਾਲੇਕੀ ਹਾਂ।
9 He said to me, 'Stand over me and kill me; anguish has seized me, but I'm still alive.' ਫਿਰ ਉਸ ਨੇ ਮੈਨੂੰ ਆਖਿਆ, ਮੇਰੇ ਕੋਲ ਖੜ੍ਹਾ ਹੋ ਕੇ ਮੈਨੂੰ ਮਾਰ ਦੇ ਕਿਉਂ ਜੋ ਮੈਂ ਵੱਡੀ ਪੀੜ ਵਿੱਚ ਹਾਂ, ਅਤੇ ਪ੍ਰਾਣ ਅਜੇ ਤੱਕ ਵੀ ਮੇਰੇ ਵਿੱਚ ਹਨ।
10 So I stood over him and killed him, since I knew he wouldn't survive his fall. Then I took the crown from his head and the band on his arm, and brought them here to my lord." ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ।
11 Then David grabbed his own clothes and tore them, and so did all the men with him. ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ।
12 They mourned, wept, and fasted until evening for Saul, his son Jonathan, our Father's people, and the house of Israel, because they had fallen by the sword. ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।
13 David asked the young man who brought the news, "Where are you from?" He said, "I'm the son of a foreigner, an Amalekite." ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ।
14 David said, "How were you not afraid to raise your hand to kill our Father's anointed?" ਸੋ ਦਾਊਦ ਨੇ ਉਸ ਨੂੰ ਆਖਿਆ, ਕੀ ਤੈਨੂੰ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਉੱਤੇ ਉਸ ਦਾ ਨਾਸ ਕਰਨ ਲਈ ਹੱਥ ਚੁੱਕਣ ਤੋਂ ਡਰ ਨਾ ਲੱਗਿਆ?
15 David called one of his young men and said, "Go, strike him down." He struck him, and he died. ਫਿਰ ਦਾਊਦ ਨੇ ਇੱਕ ਜੁਆਨ ਨੂੰ ਬੁਲਾ ਕੇ ਆਖਿਆ, ਉਸ ਦੇ ਨੇੜੇ ਜਾ, ਉਸ ਨੂੰ ਮਾਰ ਸੁੱਟ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।
16 David had said to him, "Your blood is on your own head, for your own mouth testified against you when you said, 'I killed our Father's anointed.'" ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ!
17 Then David sang this lament over Saul and his son Jonathan, ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ,
18 and ordered the people of Judah taught this lament, called The Bow; it is written in the Book of Jashar: ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖੋ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ:
19 "Your glory, Israel, lies slain on your heights. How the mighty have fallen! ਹੇ ਇਸਰਾਏਲ, ਤੇਰਾ ਸਿਰੋਮਣੀ ਉੱਚਿਆਂ ਥਾਵਾਂ ਵਿੱਚ ਮਾਰਿਆ ਗਿਆ। ਹਾਏ ਸੂਰਬੀਰ ਕਿਵੇਂ ਡਿੱਗ ਪਿਆ!
20 Don't tell it in Gath, don't proclaim it in the streets of Ashkelon, or the daughters of the Philistines will rejoice, the daughters of the uncircumcised will exult. ਗਥ ਵਿੱਚ ਇਹ ਖ਼ਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਇਸ ਦੀ ਚਰਚਾ ਨਾ ਕਰੋ, ਅਜਿਹਾ ਨਾ ਹੋਵੇ ਜੋ ਫ਼ਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੇ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।
21 Mountains of Gilboa, may you have no dew or rain, no fields yielding offerings. For there the shield of the mighty was defiled, the shield of Saul, no longer rubbed with oil. ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ਼ ਅਪਵਿੱਤਰ ਹੋ ਗਈ ਹਾਂ, ਸ਼ਾਊਲ ਦੀ ਢਾਲ਼, ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!
22 From the blood of the slain, from the flesh of the mighty, the bow of Jonathan did not turn back, the sword of Saul did not return unsatisfied. ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਪਿੱਛੇ ਮੁੜੀ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।
23 Saul and Jonathan, beloved and cherished in life, in death they were not parted. They were swifter than eagles, stronger than lions. ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।
24 Daughters of Israel, weep for Saul, who clothed you in scarlet and finery, who adorned your garments with ornaments of gold. ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ।
25 How the mighty have fallen in the thick of battle! Jonathan lies slain on your heights. ਹਾਏ! ਓਹ ਸੂਰਮੇ ਕਿਵੇਂ ਲੜਾਈ ਦੇ ਵਿੱਚ ਢੇਰੀ ਹੋ ਗਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!
26 I grieve for you, my brother Jonathan; you were very dear to me. Your love for me was wonderful, surpassing the love of women. ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!
27 How the mighty have fallen! The weapons of war have perished." ਹਾਏ! ਉਹ ਸੂਰਮੇ ਕਿਵੇਂ ਢੇਰੀ ਹੋ ਗਏ, ਅਤੇ ਯੁੱਧ ਦੇ ਸ਼ਸਤਰ ਤਬਾਹ ਹੋ ਗਏ!
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]