Skip to content
The Believer's Library

Indian Revised Version (IRV) Punjabi - 2019

2 Samuel 2 IRVPun

Show IRVPun only
Verse × ×
1 Later, David inquired of our Father, "Should I go up to one of the cities of Judah?" Our Father said, "Go up." David said, "Where?" "Hebron," he said. ਇਹ ਤੋਂ ਬਾਅਦ ਦਾਊਦ ਨੇ ਯਹੋਵਾਹ ਕੋਲੋਂ ਪੁੱਛ-ਗਿੱਛ ਕੀਤੀ, ਕੀ ਮੈਂ ਯਹੂਦਾਹ ਦੇ ਨਗਰ ਵਿੱਚ ਜਾਂਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚਲਾ ਜਾ! ਫਿਰ ਦਾਊਦ ਨੇ ਪੁੱਛਿਆ, ਕਿੱਥੇ ਜਾਂਵਾਂ? ਉਸ ਨੇ ਆਖਿਆ ਹਬਰੋਨ ਵੱਲ,
2 David went up there with his two wives, Ahinoam of Jezreel and Abigail, Nabal the Carmelite's widow. ਇਸ ਲਈ ਦਾਊਦ ਉੱਥੇ ਗਿਆ ਅਤੇ ਉਹ ਦੀਆਂ ਪਤਨੀਆਂ ਅਰਥਾਤ ਯਿਜ਼ਰਏਲ ਅਹੀਨੋਅਮ ਅਤੇ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਵੀ ਉਸ ਦੇ ਨਾਲ ਸਨ।
3 David brought up his men who were with him, each with his household, and they settled in Hebron's towns. ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ, ਉਨ੍ਹਾਂ ਦੇ ਘਰਾਣੇ ਸਮੇਤ ਲੈ ਆਇਆ ਸੋ ਉਹ ਹਬਰੋਨ ਦੇ ਪਿੰਡਾਂ ਵਿੱਚ ਆ ਵੱਸੇ।
4 Then Judah's men came and anointed David king over Judah's house there. They told David that Jabesh-gilead's men had buried Saul. ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਅਭਿਸ਼ੇਕ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਰਾਜਾ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖ਼ਬਰ ਦਿੱਤੀ ਕਿ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਉਹ ਗਿਲਆਦ ਦੇ ਯਾਬੇਸ਼ ਨਗਰ ਦੇ ਲੋਕ ਹਨ।
5 He sent messengers to the men of Jabesh-gilead: "May our Father bless you for this kindness to your lord Saul, burying him. ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਦੂਤ ਭੇਜ ਕੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਵੱਲੋਂ ਤੁਸੀਂ ਆਪਣੇ ਮਾਲਕ ਸ਼ਾਊਲ ਉੱਤੇ ਵੱਡੀ ਦਯਾ ਕੀਤੀ ਜੋ ਉਹ ਨੂੰ ਦਫ਼ਨਾ ਦਿੱਤਾ।
6 Now may our Father show you kindness and faithfulness; I too will treat you well for doing this. ਹੁਣ ਯਹੋਵਾਹ ਤੁਹਾਡੇ ਨਾਲ ਕਿਰਪਾ ਅਤੇ ਸਚਿਆਈ ਨਾਲ ਵਰਤਾਉ ਕਰੇ ਅਤੇ ਮੈਂ ਵੀ ਤੁਹਾਨੂੰ ਉਸ ਭਲਿਆਈ ਦਾ ਬਦਲਾ ਦਿਆਂਗਾ ਕਿਉਂ ਜੋ ਤੁਸੀਂ ਇਹ ਕੰਮ ਕੀਤਾ।
7 Be strong and take courage, for your master Saul is dead, and Judah's house has also anointed me king over them." ਇਸ ਲਈ ਤੁਹਾਡੇ ਹੱਥ ਮਜ਼ਬੂਤ ਹੋਣ ਤੁਸੀਂ ਦਲੇਰ ਹੋਵੋ ਕਿਉਂ ਜੋ ਤੁਹਾਡਾ ਮਾਲਕ ਸ਼ਾਊਲ ਮਰ ਗਿਆ ਹੈ ਅਤੇ ਯਹੂਦਾਹ ਦੇ ਘਰਾਣੇ ਨੇ ਮੈਨੂੰ ਅਭਿਸ਼ੇਕ ਕੀਤਾ ਜੋ ਮੈਂ ਉਹਨਾਂ ਦਾ ਰਾਜਾ ਬਣਾਂ।
8 But Abner son of Ner, Saul's army commander, took Ish-bosheth son of Saul and brought him across to Mahanaim. ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਸ਼ਾਊਲ ਦਾ ਸੈਨਾਪਤੀ ਸੀ, ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਨਾਲ ਲੈ ਕੇ ਉਹ ਨੂੰ ਮਹਨਇਮ ਵਿੱਚ ਪਹੁੰਚਾ ਦਿੱਤਾ।
9 He made him king over Gilead, over the Ashurites, over Jezreel, over Ephraim, over Benjamin—over all Israel. ਅਤੇ ਉਹ ਨੂੰ ਗਿਲਆਦ, ਅਸ਼ੂਰਿਆ, ਯਿਜ਼ਰਏਲ, ਇਫ਼ਰਾਈਮ, ਬਿਨਯਾਮੀਨ, ਅਤੇ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ।
10 Ish-bosheth son of Saul was forty when he became king over Israel; he reigned two years. But Judah's house followed David. ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੀ ਉਮਰ ਚਾਲ੍ਹੀ ਸਾਲ ਸੀ, ਜਿਸ ਵੇਲੇ ਉਹ ਇਸਰਾਏਲ ਦਾ ਰਾਜਾ ਬਣਿਆ ਅਤੇ ਉਸ ਨੇ ਦੋ ਸਾਲ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਪੱਖ ਵਿੱਚ ਰਿਹਾ।
11 David was king in Hebron over the house of Judah for seven years and six months. ਦਾਊਦ ਨੇ ਹਬਰੋਨ ਵਿੱਚ ਯਹੂਦਾਹ ਦੇ ਘਰਾਣੇ ਉੱਤੇ ਸੱਤ ਸਾਲ ਛੇ ਮਹੀਨੇ ਰਾਜ ਕੀਤਾ।
12 Abner son of Ner, with Ish-bosheth son of Saul's servants, left Mahanaim for Gibeon. ਨੇਰ ਦੇ ਪੁੱਤਰ ਅਬਨੇਰ ਅਤੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੇ ਸੇਵਕ ਮਹਨਇਮ ਵਿੱਚੋਂ ਚੱਲ ਕੇ ਗਿਬਓਨ ਵਿੱਚ ਆਏ।
13 Joab son of Zeruiah and David's servants also went out and met them together at Gibeon's pool—one side sitting on one bank, the other on the opposite bank. ਅਤੇ ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿੱਕਲ ਕੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾਬ ਦੇ ਉਰਲੇ ਬੰਨ੍ਹੇ ਅਤੇ ਦੂਜਾ ਤਲਾਬ ਦੇ ਪਰਲੇ ਬੰਨ੍ਹੇ।
14 Abner said to Joab, "Let the young men get up and compete before us." Joab said, "Let them get up." ਤਦ ਅਬਨੇਰ ਨੇ ਯੋਆਬ ਨੂੰ ਆਖਿਆ, ਆਖੋ ਤਾਂ ਜੁਆਨ ਉੱਠਣ ਅਤੇ ਸਾਡੇ ਅੱਗੇ ਕੋਈ ਖੇਡ ਵਿਖਾਉਣ। ਯੋਆਬ ਬੋਲਿਆ, ਉੱਠੋ।
15 So they got up and crossed over by count, twelve for Benjamin and Ish-bosheth son of Saul, twelve from David's servants. ਤਦ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲੋਂ ਬਿਨਯਾਮੀਨ ਦੇ ਗਿਣਤੀ ਦੇ ਬਾਰਾਂ ਜੁਆਨ ਉੱਠੇ ਅਤੇ ਪਰਲੇ ਪਾਸੇ ਗਏ ਅਤੇ ਦਾਊਦ ਦੇ ਸੇਵਕਾਂ ਵੱਲੋਂ ਵੀ ਬਾਰਾਂ ਜੁਆਨ ਨਿੱਕਲੇ।
16 Each man gripped his opponent's head and drove his sword into his side, and they fell together. So the place in Gibeon was named Helkath-hazzurim. ਅਤੇ ਇੱਕ-ਇੱਕ ਨੇ ਆਪੋ ਆਪਣੇ ਵਿਰੋਧੀ ਨੂੰ ਸਿਰੋਂ ਫੜ੍ਹ ਕੇ ਆਪਣੀ ਤਲਵਾਰ ਆਪਣੇ ਵਿਰੋਧੀ ਦੀ ਵੱਖੀ ਵਿੱਚ ਧਸਾ ਦਿੱਤੀ, ਅਤੇ ਉਹ ਇਕੱਠੇ ਹੀ ਡਿੱਗ ਪਏ! ਇਸ ਲਈ ਉਸ ਥਾਂ ਦਾ ਨਾਮ ਹਲਕਤ ਹੱਸੂਰੀਮ ਰੱਖਿਆ, ਜੋ ਗਿਬਓਨ ਵਿੱਚ ਹੈ।
17 The fighting that day was very fierce; Abner and Israel's men fell before David's servants. ਅਤੇ ਉਸ ਦਿਨ ਵੱਡੀ ਲੜਾਈ ਹੋਈ ਅਤੇ ਅਬਨੇਰ ਅਤੇ ਇਸਰਾਏਲ ਦੇ ਲੋਕ ਦਾਊਦ ਦੇ ਲੋਕਾਂ ਕੋਲੋਂ ਹਾਰ ਗਏ।
18 Zeruiah's three sons were there: Joab, Abishai, and Asahel—Asahel as fast-footed as a wild gazelle. ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਸਨ। ਅਸਾਹੇਲ ਜੰਗਲੀ ਹਿਰਨ ਦੀ ਤਰ੍ਹਾਂ ਫੁਰਤੀਲਾ ਸੀ।
19 He chased Abner, turning neither to the right nor to the left as he pursued him. ਅਤੇ ਅਸਾਹੇਲ ਨੇ ਅਬਨੇਰ ਦਾ ਪਿੱਛਾ ਕੀਤਾ ਅਤੇ ਅਬਨੇਰ ਦਾ ਪਿੱਛਾ ਕਰਨ ਵੇਲੇ ਨਾ ਤਾਂ ਸੱਜੇ ਨਾ ਹੀ ਖੱਬੇ ਪਾਸੇ ਮੁੜਿਆ
20 Abner looked back and said, "Is that you, Asahel?" "It is," he answered. ਤਦ ਅਬਨੇਰ ਨੇ ਆਪਣੇ ਪਿੱਛੇ ਵੇਖ ਕੇ ਉਹ ਨੂੰ ਪੁੱਛਿਆ, ਕੀ ਤੂੰ ਹੀ ਅਸਾਹੇਲ ਹੈਂ? ਉਸ ਨੇ ਉੱਤਰ ਦਿੱਤਾ, ਹਾਂ, ਮੈਂ ਹੀ ਹਾਂ!
21 Abner told him, "Turn right or left, seize one of the young men, take his gear." But Asahel refused to stop chasing him. ਤਦ ਅਬਨੇਰ ਨੇ ਉਹ ਨੂੰ ਆਖਿਆ, ਸੱਜੇ ਜਾਂ ਖੱਬੇ ਹੱਥ ਨੂੰ ਮੁੜ ਅਤੇ ਜੁਆਨਾਂ ਵਿੱਚੋਂ ਕਿਸੇ ਨੂੰ ਫੜ੍ਹ ਲੈ ਅਤੇ ਉਹ ਦੇ ਸ਼ਸਤਰ ਲੁੱਟ ਲੈ, ਪਰ ਅਸਾਹੇਲ ਨੇ ਉਸ ਦਾ ਪਿੱਛਾ ਕਰਨਾ ਨਾ ਛੱਡਿਆ ਜੋ ਉਸ ਦਾ ਪਿੱਛਾ ਕਰਨ ਤੋਂ ਕਿਸੇ ਹੋਰ ਦੀ ਵੱਲ ਜਾਂਵਾਂ।
22 Abner told Asahel again, "Turn back. Why force me to strike you down? How could I face your brother Joab?" ਅਬਨੇਰ ਨੇ ਅਸਾਹੇਲ ਨੂੰ ਫਿਰ ਆਖਿਆ, ਮੇਰਾ ਪਿੱਛਾ ਕਰਨਾ ਛੱਡ ਦੇ! ਮੈਂ ਕਿਉਂ ਤੈਨੂੰ ਵੱਢ ਕੇ ਧਰਤੀ ਤੇ ਸੁੱਟਾਂ? ਫੇਰ ਮੈਂ ਤੇਰੇ ਭਰਾ ਯੋਆਬ ਨੂੰ ਕਿਵੇਂ ਮੂੰਹ ਵਿਖਾਵਾਂਗਾ?
23 He refused to turn aside, so Abner struck him in the stomach with the butt of his spear; it came out through his back. He fell there and died on the spot. Everyone who came to where Asahel had fallen and died stood still. ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪਿਛਲੇ ਸਿਰੇ ਨਾਲ ਉਸ ਦੇ ਢਿੱਡ ਵਿੱਚ ਅਜਿਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ, ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ। ਅਜਿਹਾ ਹੋਇਆ, ਜੋ ਕੋਈ ਉਸ ਸਥਾਨ ਉੱਤੇ ਆਉਂਦਾ ਸੀ ਜਿੱਥੇ ਅਸਾਹੇਲ ਮਰਿਆ ਪਿਆ ਸੀ, ਤਾਂ ਉਹ ਉੱਥੇ ਹੀ ਖੜ੍ਹਾ ਰਹਿੰਦਾ ਸੀ।
24 Joab and Abishai pursued Abner; at sunset they reached the hill of Ammah, near Giah on the way to the wilderness of Gibeon. ਤਦ ਯੋਆਬ ਅਤੇ ਅਬੀਸ਼ਈ ਵੀ ਅਬਨੇਰ ਦਾ ਪਿੱਛਾ ਕਰਦੇ ਰਹੇ ਅਤੇ ਜਦ ਉਹ ਅੰਮਾਹ ਦੇ ਪਰਬਤ ਤੱਕ ਜੋ ਗਿਬਓਨ ਦੇ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ ਪਹੁੰਚੇ, ਤਦ ਸੂਰਜ ਡੁੱਬ ਗਿਆ।
25 Benjamin's men gathered behind Abner, formed one band, and stood atop a hill. ਅਤੇ ਬਿਨਯਾਮੀਨੀ ਅਬਨੇਰ ਦੇ ਪਿੱਛੇ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਰਬਤ ਦੀ ਟੀਸੀ ਉੱਤੇ ਖੜ੍ਹੇ ਹੋ ਗਏ।
26 Abner called to Joab: "Must the sword devour forever? Don't you know this will end bitterly? How long until you tell the people to turn back from chasing their brothers?" ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਕੀ ਤਲਵਾਰ ਸਦਾ ਤਬਾਹੀ ਕਰਦੀ ਰਹੇਗੀ? ਭਲਾ ਤੂੰ ਨਹੀਂ ਜਾਣਦਾ ਜੋ ਇਸ ਦਾ ਫਲ ਬੁਰਾ ਹੋਵੇਗਾ ਅਤੇ ਕਦ ਤੱਕ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੇਂਗਾ?
27 Joab said, "As surely as our Father lives, if you had not spoken, the people would have kept pursuing their brothers until morning." ਤਦ ਯੋਆਬ ਨੇ ਆਖਿਆ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਜੇ ਕਦੇ ਤੂੰ ਇਹ ਗੱਲ ਨਾ ਆਖਦਾ, ਤਾਂ ਲੋਕ ਸਵੇਰੇ ਹੀ ਮੁੜ ਜਾਂਦੇ ਅਤੇ ਆਪੋ ਆਪਣੇ ਭਰਾਵਾਂ ਦਾ ਪਿੱਛਾ ਨਾ ਕਰਦੇ।
28 Joab blew the trumpet; all the troops stopped, no longer pursuing Israel or fighting. ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖੜ੍ਹੇ ਹੋ ਗਏ ਅਤੇ ਫਿਰ ਇਸਰਾਏਲ ਦਾ ਪਿੱਛਾ ਨਾ ਕੀਤਾ ਅਤੇ ਲੜਾਈ ਵੀ ਨਾ ਕੀਤੀ।
29 Abner and his men marched through the Arabah all that night, crossed the Jordan, went through all Bithron, and reached Mahanaim. ਅਬਨੇਰ ਅਤੇ ਉਹ ਦੇ ਲੋਕ ਉਸ ਸਾਰੀ ਰਾਤ ਮੈਦਾਨ ਵਿੱਚ ਤੁਰਦੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਉਹ ਸਾਰੇ ਦਿਨ ਚਲਦੇ ਰਹੇ ਅਤੇ ਮਹਨਇਮ ਵਿੱਚ ਆ ਗਏ।
30 Joab turned back from chasing Abner, gathered all the troops, and found nineteen of David's men missing, besides Asahel. ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ; ਅਤੇ ਜਦ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਦ ਉਸ ਨੇ ਵੇਖਿਆ ਕਿ ਦਾਊਦ ਦੇ ਸੇਵਕਾਂ ਵਿੱਚੋਂ ਉੱਨੀ ਮਨੁੱਖ ਨਾ ਲੱਭੇ ਅਤੇ ਅਸਾਹੇਲ ਵੀ ਨਾ ਲੱਭਿਆ।
31 But David's servants struck down 360 of the men of Benjamin who were with Abner. ਪਰ ਦਾਊਦ ਦੇ ਸੇਵਕਾਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਸੇਵਕਾਂ ਵਿੱਚੋਂ ਲੋਕਾਂ ਨੂੰ ਅਜਿਹਾ ਮਾਰਿਆ, ਜੋ ਤਿੰਨ ਸੋ ਸੱਠ ਮਨੁੱਖ ਮਰ ਗਏ।
32 They carried Asahel, buried him in his father's tomb in Bethlehem; Joab and his men walked all night, reaching Hebron by dawn. ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਤਾ ਦੇ ਕਬਰਿਸਤਾਨ ਵਿੱਚ ਜੋ ਬੈਤਲਹਮ ਵਿੱਚ ਸੀ, ਉਹ ਨੂੰ ਦਫ਼ਨਾ ਦਿੱਤਾ ਅਤੇ ਯੋਆਬ ਅਤੇ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹਿਲੇ ਪਹਿਰ ਹਬਰੋਨ ਵਿੱਚ ਆ ਗਏ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]