Skip to content
The Believer's Library

Indian Revised Version (IRV) Punjabi - 2019

2 Timothy 2 IRVPun

Show IRVPun only
Verse × ×
1 So then, my child, draw your strength from the grace that is in Christ Jesus. ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ।
2 And what you heard from me in the presence of many witnesses, entrust to faithful people able to teach others too. ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ।
3 Take your share of suffering like a good soldier of Christ Jesus. ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ।
4 No soldier on duty gets tangled in civilian affairs—he wants to please the one who enlisted him. ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।
5 And an athlete is not crowned unless he competes according to the rules. ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ।
6 The hard-working farmer ought to be the first to receive a share of the crops. ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ।
7 Think over what I am saying, for the Lord will give you understanding in everything. ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ।
8 Remember Jesus Christ, risen from the dead, a descendant of David, as told in my gospel, ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ।
9 for which I suffer, chained like a criminal. But the word of our Father is not chained! ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।
10 So I endure everything for the sake of the chosen, so they too may gain the salvation in Christ Jesus, with eternal glory. ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ।
11 This saying is trustworthy: If we have died with him, we will also live with him; ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ।
12 if we endure, we will also reign with him; if we disown him, he also will disown us; ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।
13 if we are faithless, he remains faithful, for he cannot disown himself. ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।
14 Remind them of these things, and warn them before our Father not to quarrel over words—useless, and ruins those who listen. ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।
15 Do your best to present yourself to our Father approved, a worker unashamed, rightly handling the word of truth. ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
16 But avoid empty, godless chatter; it leads people further into wickedness, ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।
17 and their talk will spread like gangrene. Among them are Hymenaeus and Philetus, ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ।
18 who wandered away from the truth, claiming the resurrection already happened, and are undermining some people's faith. ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।
19 Yet our Father's firm foundation stands, sealed: "He knows those who are his," and "Let all who name his name turn from evil." ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।
20 In a large house there are vessels not only of gold and silver, but also of wood and clay—some for honor, some for dishonor. ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।
21 So if anyone purifies himself from these, he becomes a vessel of honor: holy, useful to the Master, ready for every good work. ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ।
22 Flee youthful cravings; pursue righteousness, faith, love, and peace with those who call on the Lord from a pure heart. ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
23 Have nothing to do with foolish, ignorant controversies; you know they breed quarrels. ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ।
24 The Lord's servant must not be quarrelsome, but be gentle to all, able to teach, patient when wronged. ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।
25 Gently correcting those who oppose him. Perhaps our Father will grant them repentance to know the truth, ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।
26 and they may sober up, escaping the devil's trap where he has held them captive to do his will. ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]