Skip to content
The Believer's Library

Indian Revised Version (IRV) Punjabi - 2019

2 Timothy 3 IRVPun

Show IRVPun only
Verse × ×
1 But understand this: in the last days there will come times of difficulty. ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ।
2 For people will be self-lovers, money-lovers, boastful, arrogant, abusive, disobedient to parents, ungrateful, unholy. ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।
3 Heartless, unforgiving, slanderous, without self-control, brutal, hating what is good, ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ।
4 treacherous, reckless, swollen with conceit, lovers of pleasure rather than lovers of our Father. ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ।
5 They keep the shape of devotion to God but deny its power—turn from them. ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।
6 For among these are those who slip into homes and trap weak women weighed down with sins, driven by various desires. ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ।
7 Always learning but never able to come to a knowledge of the truth. ਅਤੇ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸੱਚ ਦੇ ਗਿਆਨ ਤੱਕ ਕਦੇ ਪਹੁੰਚ ਨਹੀਂ ਸਕਦੀਆਂ।
8 As Jannes and Jambres opposed Moses, these also oppose the truth—minds corrupted, disqualified regarding the faith. ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ।
9 But they won't get far, for their foolishness will be clear to all, as with those two men. ਪਰ ਇਹ ਅੱਗੇ ਨਾ ਵਧਣਗੇ ਇਸ ਲਈ ਜੋ ਇਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪ੍ਰਗਟ ਹੋ ਜਾਵੇਗਾ ਜਿਵੇਂ ਉਹਨਾਂ ਦਾ ਵੀ ਹੋਇਆ ਸੀ।
10 You, however, have followed my teaching, conduct, purpose, faith, patience, love, endurance, ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ, ਸਬਰ,
11 my persecutions and suffering—at Antioch, at Iconium, at Lystra, what persecutions I endured! Yet the Lord rescued me from them all. ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤ੍ਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ।
12 Indeed, all who desire to live a godly life in Christ Jesus will be persecuted, ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ।
13 while evil people and impostors will go on from bad to worse, deceiving and being deceived. ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।
14 But you—stay with what you learned and became convinced of, knowing from whom you learned it, ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ।
15 and that from infancy you have known the sacred writings, able to make you wise for salvation through faith in Christ Jesus. ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।
16 All Scripture is breathed out by our Father—useful for teaching, exposing wrong, correcting, and training in right living, ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।
17 so that the person of our Father may be complete, equipped for every good work. ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]