Skip to content
The Believer's Library

Indian Revised Version (IRV) Punjabi - 2019

3 John 1 IRVPun

Show IRVPun only
Verse × ×
1 The elder, to the beloved Gaius, whom I love in truth. ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਪਿਆਰੇ ਗਾਯੁਸ ਨੂੰ ਜਿਸ ਨੂੰ ਮੈਂ ਸੱਚ-ਮੁੱਚ ਪਿਆਰ ਰੱਖਦਾ ਹਾਂ।
2 Beloved, I pray you prosper in every way and stay healthy, as your soul prospers. ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।
3 I rejoiced greatly when brothers arrived and testified about your faithfulness to the truth—for you truly are walking in it. ਮੈਂ ਬਹੁਤ ਅਨੰਦ ਹੋਇਆ ਜਦੋਂ ਕਦੇ ਭਰਾਵਾਂ ਨੇ ਆ ਕੇ ਤੇਰੀ ਸਚਿਆਈ ਦੀ ਗਵਾਹੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਵੀ ਹੈਂ।
4 I have no greater joy than this: to hear that my children are walking in the truth. ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ।
5 Beloved, you act faithfully in all you do for the brothers, even strangers. ਪਿਆਰਿਆ, ਜੋ ਸੇਵਾ ਤੂੰ ਭਰਾਵਾਂ ਅਤੇ ਪਰਦੇਸੀਆਂ ਨਾਲ ਕਰਦਾ ਹੈ, ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈ।
6 They testified to your love before the church. Send them on in a way worthy of our Father. ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ। ਜੇ ਤੂੰ ਉਹਨਾਂ ਨੂੰ ਅਗਾਹਾਂ ਪਹੁੰਚਾ ਦੇਵੇਂ, ਜਿਸ ਤਰ੍ਹਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਯੋਗ ਹੈ, ਤਾਂ ਚੰਗਾ ਕਰੇਂਗਾ।
7 For they went out for the sake of the Name, accepting nothing from the Gentiles. ਕਿਉਂ ਜੋ ਉਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ।
8 Therefore we ought to support such people, so that we may be fellow workers for the truth. ਇਸ ਲਈ ਸਾਨੂੰ ਚਾਹੀਦਾ ਹੈ, ਜੋ ਇਹੋ ਜਿਹਿਆਂ ਦੀ ਪ੍ਰਾਹੁਣਚਾਰੀ ਕਰੀਏ ਤਾਂ ਕਿ ਸਚਿਆਈ ਵਿੱਚ ਉਹਨਾਂ ਦੇ ਸਹਿਕਰਮੀ ਹੋਈਏ।
9 I wrote something to the church, but Diotrephes, who loves being first among them, does not receive us. ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ।
10 So if I come, I'll expose what he's doing—slandering us with malicious words. Not satisfied with that, he refuses to welcome the brothers, stops those who want to, and throws them out of the church. ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ!
11 Beloved, don't imitate evil, but good. Whoever does good is from our Father; whoever does evil hasn't seen our Father. ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।
12 All speak well of Demetrius, and so does the truth. We testify too, and you know our testimony is true. ਦਿਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਗਵਾਹੀ ਦਿੱਤੀ ਹੈ, ਸਗੋਂ ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚ ਹੈ।
13 I had much to write to you, but I would rather not write with pen and ink. ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਕਿ ਸਿਆਹੀ ਅਤੇ ਕਲਮ ਨਾਲ ਤੈਨੂੰ ਲਿਖਾਂ।
14 I hope to see you soon, and we will talk face to face. ਪਰ ਮੈਨੂੰ ਆਸ ਹੈ ਕਿ ਤੈਨੂੰ ਜਲਦੀ ਮਿਲਾਂ। ਫਿਰ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ।
15 Peace to you. The friends send their greetings. Greet each of the friends by name. ਤੈਨੂੰ ਸ਼ਾਂਤੀ ਪ੍ਰਾਪਤ ਹੋਵੇ। ਸਾਡੇ ਮਿੱਤਰ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤਰਾਂ ਨੂੰ ਨਾਮ ਲੈ ਲੈ ਕੇ ਸੁੱਖ-ਸਾਂਦ ਆਖੀਂ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]