Skip to content
The Believer's Library

Indian Revised Version (IRV) Punjabi - 2019

Acts 1 IRVPun

Show IRVPun only
Verse × ×
1 In my first book, Theophilus, I wrote about everything Jesus began to do and teach, ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ।
2 until the day he was taken up, having given commands through the Holy Spirit to the apostles he had chosen. ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ।
3 After his suffering, he showed himself alive to them through many proofs, appearing to them forty days, speaking of our Father's kingdom. ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ।
4 While staying with them, he ordered them not to leave Jerusalem but to wait for my Father's promise—"which," he said, "you heard from me; ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ।
5 for John baptized with water, but within a few days you will be baptized with the Holy Spirit." ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
6 So, gathered together, they asked, "Lord, will you restore the kingdom to Israel now?" ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ?
7 He said to them, "You're not to know times or seasons that my Father has set by his own authority. ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।
8 But when the Holy Spirit falls on you, you'll gain power to be my witnesses—in Jerusalem, all Judea, Samaria, and earth's farthest reaches." ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
9 After he said these things, as they watched, he was lifted up, and a cloud took him from their sight. ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
10 As they stared into heaven while he went, suddenly two men in white clothes stood beside them. ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ।
11 They said, "Galileans, why stare at the sky? This Jesus, taken from you into heaven, will return exactly as you saw him go." ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
12 Then they returned to Jerusalem from the Mount called Olivet, near Jerusalem, about a half-mile away. ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।
13 Entering, they went up to the upstairs room where they stayed: Peter, John, James, Andrew, Philip, Thomas, Bartholomew, Matthew, James son of Alphaeus, Simon the Zealot, and Judas son of James. ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।
14 All these persisted together in prayer, with the women, Mary the mother of Jesus, and his brothers. ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।
15 In those days Peter stood up among the brothers (about 120 in all) and said, ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ
16 "Brothers, the Scripture the Holy Spirit spoke beforehand through the mouth of David about Judas—who became guide to those who arrested Jesus—had to be fulfilled. ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।
17 For he was numbered among us and was allotted his share in this ministry." ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ
18 (This man bought a field with the pay for his wrongdoing, then fell headfirst, burst open in the middle, and all his insides spilled out. ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।
19 This became known to everyone living in Jerusalem, so the field was named in their language Akeldama, that is, Field of Blood.). ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ
20 "For it's written in the Book of Psalms: 'Let his camp become empty, with no one living there,' and 'Let another take his position.' ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ l ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ।
21 So one of the men who accompanied us all along, while the Lord Jesus went in and out among us, ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ।
22 from John's baptism until the day he was taken up from us—one of these must become with us a witness to his resurrection." ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ।
23 And they put forward two—Joseph called Barsabbas, who was also called Justus, and Matthias. ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ।
24 They prayed and said, "You, Lord Jesus, who know all hearts, show which one of these two you chose, ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।
25 to take the place in this ministry and apostleship that Judas left to go to his own place. ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ
26 They cast lots for them; the lot fell to Matthias, and he was counted with the eleven apostles." ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]