Skip to content
The Believer's Library

Indian Revised Version (IRV) Punjabi - 2019

Acts 17 IRVPun

Show IRVPun only
Verse × ×
1 After traveling through Amphipolis and Apollonia, they came to Thessalonica, where there was a Jewish synagogue. ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ।
2 Paul, as usual, went in to them and reasoned with them from the Scriptures on three Sabbaths. ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,
3 Opening and explaining the Scriptures that the Christ must suffer and rise from the dead, he said, "This Jesus I proclaim to you is the Christ." ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।
4 Some of them were persuaded and joined Paul and Silas, along with a great many devout Greeks and quite a few leading women. ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।
5 But the Jews grew jealous, gathered evil men from the marketplace, formed a mob, and threw the city into chaos. They stormed Jason's house, seeking to bring them out to the crowd. ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
6 Not finding them, they dragged Jason and some brothers before the city officials, shouting, "These men who have turned the world upside down have come here too, ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!
7 Jason welcomed them. They all defy Caesar's decrees, claiming there is another king—Jesus. ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ।
8 And they stirred up the crowd and the city authorities who heard these things." ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।
9 And when they had taken bail from Jason and the rest, they let them go. ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।
10 The brothers at once sent Paul and Silas off by night to Berea; on arrival they went to the Jewish synagogue. ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।
11 These Jews were more open-minded than those in Thessalonica, receiving the word eagerly and examining Scripture daily to see if these things were true. ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
12 So many of them believed, along with many prominent Greek women and men. ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ।
13 When Jews from Thessalonica learned Paul proclaimed the word of our Father in Berea too, they went there also, agitating and stirring up the crowds. ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।
14 The brothers immediately sent Paul off to the sea, but Silas and Timothy stayed there. ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।
15 Paul's escorts brought him to Athens, then left with orders for Silas and Timothy to join him as soon as possible. ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ।
16 While Paul waited for them in Athens, his spirit was provoked within him, seeing the city full of idols. ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।
17 So he debated in the synagogue with Jews and worshipers of God, and daily in the marketplace with whoever was there. ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।
18 Some of the Epicurean and Stoic philosophers also debated with him. Some asked, "What's this babbler trying to say?" Others said, "He seems to promote foreign gods"—since he preached the good news of Jesus and the resurrection. ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
19 They took him and brought him to the Areopagus, asking, "Can we know what this new teaching you're presenting is? ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?
20 For you bring strange things to our ears, so we want to know what they mean." ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ।
21 Now all the Athenians and foreigners living there spent their time on nothing but telling or hearing something new. ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।
22 Paul stood in the middle of the Areopagus and said, "Athenians, I see that you are extremely religious in every way. ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ।
23 For as I passed through and examined your sacred objects, I found an altar inscribed: 'To an unknown god.' What you worship without knowing it, I now proclaim to you. ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।
24 Our Father, who made the world and everything in it, being Sovereign of heaven and earth, doesn't live in temples made by hands, ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
25 nor served by human hands, as if he needed anything—he himself gives everyone life, breath, and everything. ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।
26 From one man he made every nation of mankind live across the whole earth, fixing their set times and the boundaries of their homelands, ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
27 so they might seek our Father, perhaps reach for him and find him—though he is not far from each of us, ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।
28 for 'In him we live and move and have our being'; as even some of your own poets have said, 'We too are his descendants.' ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।
29 So as our Father's children, we shouldn't think the divine is like gold, silver, or stone—an image shaped by human skill and imagination. ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।
30 The times of ignorance our Father overlooked, but now he commands all people everywhere to repent. ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
31 He set a day to judge the world justly, through a man he appointed—proving it to all by raising him from the dead." ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।
32 Hearing of the resurrection of the dead, some mocked; others said, "We'll hear you on this again." ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।
33 So Paul left them. ਸੋ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ।
34 But some men joined him and believed, including Dionysius the Areopagite, a woman named Damaris, and others. ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]