Skip to content
The Believer's Library

Indian Revised Version (IRV) Punjabi - 2019

Acts 3 IRVPun

Show IRVPun only
Verse × ×
1 Peter and John were going up to the temple at around three in the afternoon, the hour of prayer. ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ।
2 A man lame from birth was carried and placed daily at the temple gate called Beautiful, to beg from those entering the temple. ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।
3 Seeing Peter and John about to go into the temple, he asked them for money. ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ।
4 And Peter, gazing at him with John, said, "Look at us." ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ
5 And he fixed his attention on them, expecting to receive something from them. ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ।
6 Peter said, "I own no silver or gold, but I give you what I have: in the name of Jesus Christ of Nazareth, rise and walk." ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!
7 Taking his right hand, he raised him up; instantly his feet and ankles grew strong. ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।
8 Jumping up, he stood, began walking, and entered the temple with them, walking, jumping, and praising our Father. ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।
9 And all the people saw him walking and praising our Father. ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ।
10 They recognized him as the beggar who sat at the temple's Beautiful Gate, and were filled with wonder and amazement at what had happened to him. ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।
11 As he held on to Peter and John, all the people ran to them at the portico called Solomon's, utterly astonished. ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,।
12 Seeing this, Peter said to the people, "Israelites, why does this amaze you? Why stare at us, as if by our own power or godliness we made him walk? ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?
13 The God of Abraham, Isaac, and Jacob, the God of our fathers, glorified his servant Jesus, whom you handed over and denied before Pilate, when Pilate decided to release him. ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
14 But you denied the Holy and Righteous One, asking that a murderer be given to you. ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।
15 You killed the Author of life; our Father raised him from the dead. To this we are witnesses. ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।
16 His name, through faith in his name, has made this man strong—the very man you see and know. And faith in Jesus has given him this complete health right before your eyes. ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।
17 "And now, brothers, I know that you acted in ignorance, as did also your rulers. ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।
18 But our Father fulfilled what he predicted through all the prophets: his Christ would suffer. ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।
19 Repent, then, and turn back, so your sins are wiped out, ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।
20 that times of refreshing may come from our Father's presence, and that he may send the Christ appointed for you, Jesus, ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ।
21 whom heaven must receive until all things are restored, about which our Father spoke through his holy prophets long ago. ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ।
22 Moses said, 'Your Father will raise up a prophet like me for you, from your brothers. Listen to him in everything he tells you.' ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।
23 Anyone who does not listen to that prophet will be utterly destroyed from among the people.' ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।
24 All the prophets who spoke, from Samuel onward, also announced these days. ਅਤੇ ਸਾਰੇ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ।
25 You are the sons of the prophets and of the covenant our Father made with your fathers, telling Abraham, 'By your offspring all the families of the earth will be blessed.' ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
26 Our Father raised up his servant and sent him to you first, to bless you by turning each of you from your evil." ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]