Skip to content
The Believer's Library

Indian Revised Version (IRV) Punjabi - 2019

Acts 6 IRVPun

Show IRVPun only
Verse × ×
1 In those days, as the disciples multiplied, the Greek-speaking Jews grumbled against the Hebrews because their widows were overlooked in the daily distribution of food. ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।
2 So the Twelve called all the disciples together and said, "It's not right for us to neglect our Father's word to serve tables. ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।
3 So, brothers, pick seven men among you, well-respected, full of the Holy Spirit and wisdom, whom we'll appoint to this task. ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ।
4 But we will devote ourselves to prayer and to the ministry of the word." ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।
5 The whole assembly approved, and chose Stephen—full of faith and the Holy Spirit—along with Philip, Prochorus, Nicanor, Timon, Parmenas, and Nicolaus, a convert from Antioch. ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।
6 They presented these men to the apostles, who prayed and laid their hands on them. ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ।
7 The word of our Father spread, and disciples in Jerusalem multiplied greatly; a great number of priests became obedient to the faith. ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।
8 Now Stephen, full of grace and power, was performing great wonders and signs among the people. ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।
9 Some from the so-called Synagogue of the Freedmen—Cyrenians, Alexandrians, and men from Cilicia and Asia—rose up to argue with Stephen. ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।
10 Yet they could not stand up against the wisdom and the Spirit with which he was speaking. ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ।
11 Then they secretly instructed men to say, "We heard him speak blasphemous words against Moses and God." ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।
12 They stirred up the people, elders, and scribes; came upon him, seized him, and brought him before the council. ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।
13 They brought in false witnesses, saying, "This man never stops speaking against this holy place and the law. ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ।
14 For we heard him say this Jesus of Nazareth will destroy this place and change the customs Moses handed down to us." ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ।
15 Everyone sitting in the council stared at him and saw his face was like an angel's face. ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]