Skip to content
The Believer's Library

Indian Revised Version (IRV) Punjabi - 2019

Acts 7 IRVPun

Show IRVPun only
Verse × ×
1 Then the high priest asked, "Are these things true?" ਪ੍ਰਧਾਨ ਜਾਜਕ ਨੇ ਪੁੱਛਿਆ, ਕੀ ਇਹ ਗੱਲਾਂ ਇਸ ਤਰ੍ਹਾਂ ਹੀ ਹਨ?
2 Stephen said, "Brothers and fathers, listen: Our Father of glory appeared to our father Abraham in Mesopotamia, before he lived in Haran, ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ।
3 and told him, 'Leave your land and relatives, and go to the land I'll show you.' ਅਤੇ ਉਹ ਨੂੰ ਆਖਿਆ, ਤੂੰ ਆਪਣੇ ਦੇਸ਼ ਅਤੇ ਆਪਣੇ ਰਿਸ਼ਤੇਦਾਰਾਂ ਵਿੱਚੋਂ ਨਿੱਕਲ ਕੇ ਉਸ ਦੇਸ਼ ਵਿੱਚ ਜਿਹੜਾ ਮੈਂ ਤੈਨੂੰ ਵਿਖਾਵਾਂਗਾ ਚੱਲਿਆ ਜਾ।
4 He left the Babylonians' land and settled in Haran. After his father died, our Father moved him from there into this land you now live in. ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ।
5 He gave him no inheritance in it, not even a foot of ground—yet promised it to him and his descendants after him as a possession, though he had no child. ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।
6 And our Father said his offspring would be foreigners in a land not their own, enslaved and mistreated 400 years. ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
7 'I will judge the nation they serve,' our Father said, 'and after, they will come out and worship me in this place.' ਫੇਰ ਪਰਮੇਸ਼ੁਰ ਨੇ ਆਖਿਆ, ਮੈਂ ਉਸ ਕੌਮ ਨੂੰ ਜਿਸ ਦੇ ਉਹ ਗੁਲਾਮ ਹੋਣਗੇ ਸਜ਼ਾ ਦਿਆਂਗਾ, ਅਤੇ ਉਸ ਤੋਂ ਬਾਅਦ ਉਹ ਛੁੱਟ ਜਾਣਗੇ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ।
8 He gave him the covenant of circumcision. Abraham fathered Isaac and circumcised him on the eighth day; Isaac fathered Jacob, and Jacob the twelve ancestors. ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ।
9 The ancestors, jealous of Joseph, sold him into Egypt, but our Father was with him, ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।
10 and rescued him from all his troubles, gave him favor and wisdom before Pharaoh king of Egypt, who made him ruler over Egypt and Pharaoh's whole household. ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ।
11 A famine and great suffering struck all Egypt and Canaan, and our fathers found no food. ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ-ਦਾਦਿਆਂ ਨੂੰ ਅਨਾਜ਼ ਨਹੀਂ ਮਿਲਿਆ।
12 Hearing there was grain in Egypt, Jacob sent our fathers there first. ਪਰ ਜਦੋਂ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ਼ ਹੈ ਤਾਂ ਸਾਡੇ ਪਿਉ-ਦਾਦਿਆਂ ਨੂੰ ਪਹਿਲੀ ਵਾਰ ਮਿਸਰ ਵਿੱਚ ਭੇਜਿਆ।
13 On the second visit, Joseph made himself known to his brothers, and Pharaoh learned of Joseph's family. ਅਤੇ ਦੂਜੀ ਵਾਰ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕੀਤਾ, ਅਤੇ ਫ਼ਿਰਊਨ ਨੂੰ ਯੂਸੁਫ਼ ਦੇ ਘਰਾਣੇ ਬਾਰੇ ਪਤਾ ਲੱਗ ਗਿਆ।
14 And Joseph sent for his father Jacob and all his relatives, seventy-five persons in all. ਤਦ ਯੂਸੁਫ਼ ਨੇ ਆਪਣੇ ਪਿਉ ਯਾਕੂਬ ਨੂੰ ਅਤੇ ਆਪਣੇ ਸਾਰੇ ਘਰਾਣੇ ਨੂੰ ਜੋ ਪੰਝੱਤਰ ਜਣੇ ਸਨ, ਬੁਲਾ ਲਿਆ।
15 And Jacob went down into Egypt, and he died, he and our fathers. ਯਾਕੂਬ ਮਿਸਰ ਨੂੰ ਗਿਆ ਅਤੇ ਉਹ ਆਪ ਮਰ ਗਿਆ ਅਤੇ ਸਾਡੇ ਪਿਉ-ਦਾਦੇ ਵੀ।
16 They were taken back to Shechem, and buried in the tomb Abraham had bought for silver from Hamor's sons in Shechem. ਅਤੇ ਉਹ ਸ਼ਕਮ ਵਿੱਚ ਪਹੁੰਚਾਏ ਗਏ ਅਤੇ ਉਸ ਕਬਰਸਤਾਨ ਵਿੱਚ ਦੱਬੇ ਗਏ ਜੋ ਹਮੋਰ ਦੇ ਪੁੱਤਰਾਂ ਤੋਂ ਮੁੱਲ ਲਿਆ ਸੀ।
17 As the time of the promise our Father gave Abraham neared, the people grew and multiplied in Egypt, ਪਰ ਜਦੋਂ ਉਸ ਵਾਇਦੇ ਦੇ ਪੂਰੇ ਹੋਣ ਦਾ ਸਮਾਂ ਆਇਆ ਜੋ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ ਤਾਂ ਉਹ ਲੋਕ ਮਿਸਰ ਵਿੱਚ ਬਹੁਤ ਵਧਣ ਲੱਗੇ।
18 until there arose over Egypt another king who did not know Joseph. ਉਸ ਸਮੇਂ ਮਿਸਰ ਵਿੱਚ ਇੱਕ ਹੋਰ ਰਾਜਾ ਬਣਿਆ, ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
19 This king exploited our people and mistreated our fathers, forcing them to abandon their infants to die. ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰ ਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ, ਕਿ ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।
20 At that time Moses was born, beautiful in our Father's sight. He was raised three months in his father's house. ਉਸ ਸਮੇਂ ਮੂਸਾ ਦਾ ਜਨਮ ਹੋਇਆ ਅਤੇ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ। ਉਹ ਤਿੰਨ ਮਹੀਨਿਆਂ ਤੱਕ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ।
21 And when he was abandoned, Pharaoh's daughter adopted him and brought him up as her own son. ਅਤੇ ਜਦੋਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਚੁੱਕ ਲਿਆ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।
22 Moses was trained in all Egyptian wisdom, and was strong in speech and action. ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ।
23 When he was forty years old, he decided to visit his brothers, the sons of Israel. ਜਦੋਂ ਉਹ ਚਾਲ੍ਹੀ ਸਾਲਾਂ ਦਾ ਹੋਣ ਲੱਗਾ, ਤਦ ਉਹ ਦੇ ਮਨ ਵਿੱਚ ਆਇਆ ਕਿ ਮੈਂ ਜਾ ਕੇ ਆਪਣੇ ਇਸਰਾਏਲੀ ਭਰਾਵਾਂ ਦੀ ਖ਼ਬਰ ਲਵਾਂ।
24 Seeing one of them wronged, he defended the oppressed man and avenged him by striking down the Egyptian. ਤਦ ਉਸ ਨੇ ਇੱਕ ਇਸਰਾਏਲੀ ਨਾਲ ਬੁਰਾ ਵਿਹਾਰ ਹੁੰਦਾ ਵੇਖਿਆ, ਤਾਂ ਉਹ ਦੀ ਸਹਾਇਤਾ ਕੀਤੀ ਅਤੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਇਸਰਾਏਲੀ ਮਨੁੱਖ ਦਾ ਬਦਲਾ ਲੈ ਲਿਆ।
25 He thought his brothers would understand our Father was giving them salvation through his hand, but they didn't understand. ਤਾਂ ਉਸ ਨੇ ਸੋਚਿਆ ਕਿ ਮੇਰੇ ਭਰਾਂ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਉਹ ਨਾ ਸਮਝੇ।
26 The next day he came upon them as they were fighting and tried to reconcile them, saying, 'Men, you are brothers. Why do you wrong each other?' ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?
27 But the man wronging his neighbor shoved Moses aside, saying, 'Who made you ruler and judge over us? ਪਰ ਜਿਹੜਾ ਆਪਣੇ ਗੁਆਂਢੀ ਦੇ ਨਾਲ ਲੜਦਾ ਸੀ ਉਸ ਨੇ ਉਹ ਨੂੰ ਧੱਕਾ ਮਾਰ ਕੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਅਧਿਕਾਰੀ ਅਤੇ ਨਿਆਈਂ ਬਣਾਇਆ ਹੈ?
28 Do you want to kill me as you killed the Egyptian yesterday?' ਕੀ ਤੂੰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਤੂੰ ਕੱਲ ਉਸ ਮਿਸਰੀ ਨੂੰ ਮਾਰ ਦਿੱਤਾ ਸੀ?
29 At this word, Moses fled and lived as a foreigner in the land of Midian, where he fathered two sons. ਇਸ ਗੱਲ ਨੂੰ ਸੁਣ ਕੇ ਮੂਸਾ ਭੱਜ ਗਿਆ ਅਤੇ ਮਿਦਯਾਨ ਦੇਸ ਵਿੱਚ ਜਾ ਰਹਿਣ ਲੱਗਾ। ਉੱਥੇ ਉਹ ਦੇ ਦੋ ਪੁੱਤਰ ਹੋਏ।
30 Forty years later, an angel appeared to him in the wilderness of Mount Sinai, in a burning bush's flame. ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ।
31 Moses saw it and was amazed; as he approached to look closer, our Father's voice came: ਮੂਸਾ ਨੇ ਉਸ ਦਰਸ਼ਣ ਨੂੰ ਦੇਖ ਕੇ ਅਚਰਜ਼ ਮੰਨਿਆ ਅਤੇ ਜਦੋਂ ਦੇਖਣ ਲਈ ਨੇੜੇ ਗਿਆ ਤਾਂ ਪ੍ਰਭੂ ਦੀ ਅਵਾਜ਼ ਆਈ।
32 'I am the God of your fathers—the God of Abraham, Isaac, and Jacob.' Moses trembled, not daring to look. ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ, ਤਦ ਮੂਸਾ ਕੰਬ ਉੱਠਿਆ ਅਤੇ ਦੇਖਣ ਦਾ ਹੌਂਸਲਾ ਨਾ ਕਰ ਸਕਿਆ।
33 Then our Father told him, 'Take the sandals off your feet, for the place you're standing on is holy ground.' ਤਦ ਪ੍ਰਭੂ ਨੇ ਉਹ ਨੂੰ ਆਖਿਆ, ਕਿ ਆਪਣਿਆਂ ਪੈਰਾਂ ਦੀ ਜੁੱਤੀ ਲਾਹ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈ ਪਵਿੱਤਰ ਭੂਮੀ ਹੈ।
34 I have indeed seen my people's suffering in Egypt, heard their groaning, and come down to rescue them. Now go—I'm sending you to Egypt. ਮੈਂ ਦ੍ਰਿਸ਼ਟੀ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ, ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਂਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਲਈ ਉੱਤਰਿਆ ਹਾਂ ਸੋ ਹੁਣ ਤੂੰ ਆ, ਮੈਂ ਤੈਨੂੰ ਮਿਸਰ ਵਿੱਚ ਭੇਜਾਂਗਾ।
35 This Moses, whom they rejected, saying, 'Who made you ruler and judge?'—this is the one our Father sent as both ruler and redeemer, through the hand of the angel who appeared to him in the bush. ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।
36 This man led them out, doing wonders and signs in the land of Egypt, at the Red Sea, and in the wilderness for forty years. ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।
37 This is the Moses who told Israel's sons, 'Our Father will raise up a prophet like me for you, from your brothers.' ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।
38 This is the one who was in the wilderness assembly with the angel speaking to him at Mount Sinai, and with our fathers—he received living words to give us. ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।
39 Our fathers refused to obey him; they rejected him and in their hearts turned back to Egypt, ਪਰ ਸਾਡੇ ਪਿਉ-ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ ਸਗੋਂ ਉਹ ਨੂੰ ਧੱਕਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ।
40 telling Aaron, 'Make us gods to go ahead of us. As for this Moses who led us out of the land of Egypt, we don't know what happened to him.' ਅਤੇ ਉਨ੍ਹਾਂ ਨੇ ਹਾਰੂਨ ਨੂੰ ਆਖਿਆ, ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ ਕਿਉਂ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਕਿ ਉਹ ਨੂੰ ਕੀ ਹੋਇਆ।
41 They made a calf in those days, offered a sacrifice to the idol, and celebrated what their hands had made. ਤਾਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।
42 But our Father turned away, giving them over to worship the host of heaven, as written in the prophets' book: 'Did you bring me slaughtered animals and sacrifices for forty years in the wilderness, house of Israel? ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”
43 You carried Moloch's tent and your god Rephan's star, the idols you fashioned to worship them; so I will banish you far beyond Babylon.' ਅਤੇ ਤੁਸੀਂ ਮੋਲੋਕ ਦੇ ਤੰਬੂ, ਅਤੇ ਰਿਫ਼ਾਨ ਦੇਵਤੇ ਦੇ ਤਾਰੇ ਨੂੰ, ਅਰਥਾਤ ਉਨ੍ਹਾਂ ਮੂਰਤਾਂ ਨੂੰ ਚੁੱਕੀ ਫਿਰਦੇ ਹੋ ਜਿਹੜੀਆਂ ਤੁਸੀਂ ਆਪਣੇ ਪੂਜਣ ਲਈ ਬਣਾਈਆਂ, ਅਤੇ ਮੈਂ ਤੁਹਾਨੂੰ ਕੱਢ ਕੇ ਬਾਬੁਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।
44 Our ancestors had the tent of witness in the wilderness, as he who spoke to Moses directed him to make it, matching the pattern he'd seen. ਗਵਾਹੀ ਦਾ ਡੇਰਾ ਉਜਾੜ ਵਿੱਚ ਸਾਡੇ ਪਿਉ-ਦਾਦਿਆਂ ਦੇ ਕੋਲ ਸੀ, ਜਿਵੇਂ ਉਸ ਨੇ ਆਗਿਆ ਦਿੱਤੀ ਜਿਹਨਾਂ ਮੂਸਾ ਨੂੰ ਆਖਿਆ ਸੀ ਕਿ, ਉਹ ਨੂੰ ਉਸ ਤੰਬੂ ਦੇ ਨਮੂਨੇ ਦੀ ਤਰ੍ਹਾਂ ਬਣਾ ਜੋ ਤੂੰ ਵੇਖਿਆ ਹੈ।
45 Our fathers in turn brought it in with Joshua when they dispossessed the nations that our Father drove out before them. So it was until the days of David, ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ।
46 who found favor with our Father and asked to find a dwelling place for our Father. ਦਾਊਦ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਤਾਂ ਦਾਊਦ ਨੇ ਚਾਹਿਆ ਕਿ ਉਹ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਡੇਰਾ ਬਣਾਵੇ।
47 But it was Solomon who built a house for him. ਪਰ ਸੁਲੇਮਾਨ ਨੇ ਹੀ ਉਹ ਦੇ ਲਈ ਇੱਕ ਭਵਨ ਬਣਾਇਆ।
48 Yet the Most High does not live in houses made by human hands, as the prophet says: ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ,
49 'Heaven is my throne, and the earth is my footstool. What kind of house will you build for me, says our Father, or what is the place of my rest? ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ?
50 Did not my hand make all these things?' ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ?
51 "You stubborn people, uncircumcised in heart and ears, always resist the Holy Spirit—like your fathers, so do you. ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।
52 Which of the prophets did your fathers not persecute? They killed those who announced beforehand the Righteous One's coming—whom you have now betrayed and murdered. ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।
53 You who received the law through angels and yet did not keep it." ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।
54 Now when they heard these things they were enraged, and they ground their teeth at him. ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ।
55 But Stephen, full of the Holy Spirit, looked into heaven, saw the glory of our Father, and Jesus standing at the right hand of our Father. ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ।
56 And he said, "Look, I see the heavens opened and the Son of Man standing at our Father's right hand." ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ!
57 But they cried out with a loud voice, covered their ears, and rushed at him. ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।
58 They threw him out of the city and stoned him. The witnesses laid their coats at the feet of a young man named Saul. ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
59 And as they were stoning him, Stephen called out, "Lord Jesus, receive my spirit." ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!
60 Kneeling, he cried out loudly, "Lord, do not hold this sin against them." Then he fell asleep. ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]