Skip to content
The Believer's Library

Indian Revised Version (IRV) Punjabi - 2019

Acts 8 IRVPun

Show IRVPun only
Verse × ×
1 Saul approved of Stephen's killing. That day a great persecution erupted against the Jerusalem church, scattering everyone except the apostles through Judea and Samaria. ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ।
2 Devout men buried Stephen and mourned loudly over him. ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ।
3 But Saul was destroying the church, entering house after house, dragging off men and women, throwing them in prison. ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।
4 So those scattered went everywhere, proclaiming the good news of the word. ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।
5 Philip went down to the city of Samaria and proclaimed Christ to them. ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।
6 The crowds paid attention together to Philip's words, hearing and seeing the signs he did. ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ।
7 Unclean spirits came out of many who were possessed, screaming loudly, and many paralyzed and lame were healed. ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।
8 So there was great joy in that city. ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ।
9 A man named Simon had already practiced magic in that city, amazing Samaria's people and claiming to be someone great. ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ।
10 Everyone, from least to greatest, listened to him, saying, "This man is God's power, called Great." ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ!
11 They paid attention to him because for a long time he had amazed them with his magic. ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ।
12 But when they believed Philip's good news about the kingdom of our Father and the name of Jesus Christ, men and women were baptized. ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।
13 Simon himself believed, was baptized, and stayed close to Philip, amazed at the signs and great miracles he saw. ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
14 When the apostles in Jerusalem heard Samaria had received our Father's word, they sent Peter and John to them. ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ।
15 When they arrived, they prayed for them that they might receive the Holy Spirit, ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ।
16 for the Holy Spirit had not yet fallen on any of them; they were only baptized into the name of the Lord Jesus. ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ।
17 Then they laid their hands on them, and they received the Holy Spirit. ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ।
18 When Simon saw the Spirit given through the apostles' laying on of hands, he offered them money, ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ।
19 saying, "Give me this power too, so whoever I lay hands on receives the Holy Spirit." ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ।
20 Peter said to him, "May your silver perish with you, since you thought you could buy our Father's gift with money! ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ!
21 You have no part or share in this matter, for your heart is not right before our Father. ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।
22 So turn from this evil, and pray to our Father that, if possible, your heart's intent may be forgiven you. ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।
23 I see you poisoned by bitterness and bound by evil." ਕਿਉਂ ਜੋ ਮੈਂ ਵੇਖਦਾ ਹਾਂ ਕਿ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ।
24 Simon answered, "Pray to God for me, that nothing you have said may come upon me." ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਬੇਨਤੀ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।
25 So, having testified and spoken our Lord Jesus's word, they returned to Jerusalem, preaching the good news in many Samaritan villages. ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ।
26 Then an angel of our Father told Philip, "Get up and go south to the road going down from Jerusalem to Gaza"—a desert road. ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ।
27 He got up and went. There was an Ethiopian eunuch, a court official of Candace, queen of the Ethiopians, in charge of all her treasury, who had come to Jerusalem to worship, ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ।
28 and was returning, seated in his chariot and reading the prophet Isaiah. ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
29 And the Holy Spirit said to Philip, "Go over and catch up with that chariot." ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ।
30 Philip ran up, heard him reading the prophet Isaiah, and asked, "Do you understand what you're reading?" ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ?
31 He said, "How can I, unless someone guides me?" and invited Philip up to sit with him. ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।
32 Now the passage of Scripture he was reading was this: "Like a sheep he was led to the slaughter, and like a lamb silent before its shearer, so he did not open his mouth. ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
33 In his humiliation justice was denied him. Who can describe his generation? For his life is taken away from the earth." ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।
34 The eunuch said to Philip, "Tell me, of whom does the prophet say this—himself, or someone else?" ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?
35 Philip opened his mouth and, starting from this Scripture, told him the good news about Jesus. ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ।
36 Traveling the road, they reached water, and the eunuch said, "Look, water! What stops me from being baptized?" ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?
37 Not in this edition ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।”
38 He ordered the chariot to stop; both went down into the water, Philip and the eunuch, and Philip baptized him. ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।
39 When they came up out of the water, the Spirit of our Father snatched Philip away; the eunuch never saw him again, but went on his way rejoicing. ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।
40 Philip found himself at Azotus. He traveled through, announcing the good news in every town until he reached Caesarea. ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]