Skip to content
The Believer's Library

Indian Revised Version (IRV) Punjabi - 2019

Amos 1 IRVPun

Show IRVPun only
Verse × ×
1 The words of Amos, a shepherd of Tekoa, which he saw about Israel when Uzziah ruled Judah and Jeroboam son of Joash ruled Israel, two years before the earthquake. ਆਮੋਸ ਦੇ ਬਚਨ, ਜਿਹੜੀ ਤਕੋਆਹ ਸ਼ਹਿਰ ਦੇ ਚਰਵਾਹਿਆਂ ਵਿੱਚੋਂ ਸੀ, ਜਿਸ ਦਾ ਉਸ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਇਹ ਯਹੂਦਾਹ ਦੇ ਰਾਜੇ ਉੱਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤਰ ਯਾਰਾਬੁਆਮ, ਇਸਰਾਏਲ ਦੇ ਰਾਜੇ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਸਾਲ ਪਹਿਲਾਂ ਹੋਇਆ।
2 He said: Our Father roars from Zion, sounds his voice from Jerusalem; the shepherds' pastures mourn, and Carmel's summit withers. ਉਸ ਨੇ ਕਿਹਾ, “ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣਾ ਸ਼ਬਦ ਸੁਣਾਵੇਗਾ, ਤਾਂ ਚਰਵਾਹਿਆਂ ਦੀਆਂ ਚਾਰਗਾਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।”
3 This is what our Father says: For three sins of Damascus, and for four, I will not turn it back, because they threshed Gilead with sledges of iron. ਯਹੋਵਾਹ ਇਹ ਫ਼ਰਮਾਉਂਦਾ ਹੈ, “ਦੰਮਿਸ਼ਕ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਗਿਲਆਦ ਦੇਸ ਨੂੰ ਲੋਹੇ ਦੇ ਸੰਦਾਂ ਨਾਲ ਕੁਚਲਿਆ ਹੈ।
4 So I will send a fire upon the house of Hazael, and it will devour the strongholds of Ben-hadad. ਇਸ ਲਈ ਮੈਂ ਹਜ਼ਾਏਲ ਰਾਜਾ ਦੇ ਮਹਿਲ ਵਿੱਚ ਅੱਗ ਭੇਜਾਂਗਾ ਅਤੇ ਉਹ ਬਨ-ਹਦਦ ਰਾਜਾ ਦੇ ਗੜ੍ਹਾਂ ਨੂੰ ਵੀ ਭਸਮ ਕਰੇਗੀ।
5 I will break the gate-bar of Damascus, and cut off the one who sits enthroned in the Valley of Aven and the one who holds the scepter in Beth-eden; and the people of Aram will go into exile to Kir, says our Father. ਮੈਂ ਦੰਮਿਸ਼ਕ ਦੇ ਅਰਲਾਂ ਨੂੰ ਤੋੜ ਦਿਆਂਗਾ ਅਤੇ ਮੈਂ ਆਵਨ ਦੀ ਘਾਟੀ ਦੇ ਵਾਸੀਆਂ ਨੂੰ ਅਤੇ ਬੈਤ ਅਦਨ ਦੇ ਘਰਾਣੇ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ ਅਤੇ ਅਰਾਮ ਦੇ ਲੋਕ ਗ਼ੁਲਾਮ ਹੋ ਕੇ ਕੀਰ ਨੂੰ ਜਾਣਗੇ,” ਯਹੋਵਾਹ ਦੀ ਇਹੋ ਬਾਣੀ ਹੈ।
6 So says our Father: For three crimes of Gaza, and for four, I will not reverse it—they exiled an entire people, handing them over to Edom. ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ।
7 So I will send a fire upon the wall of Gaza, and it will devour her strongholds. ਇਸ ਲਈ ਮੈਂ ਅੱਜ਼ਾਹ ਸ਼ਹਿਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।
8 I will cut off the one enthroned in Ashdod and the one who holds the scepter in Ashkelon; I will turn my hand against Ekron, and the remnant of the Philistines will perish, says the Sovereign Father. ਮੈਂ ਅਸ਼ਦੋਦ ਦੇ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ, ਮੈਂ ਅਕਰੋਨ ਦੇ ਵਿਰੁੱਧ ਆਪਣਾ ਹੱਥ ਚਲਾਵਾਂਗਾ ਅਤੇ ਫ਼ਲਿਸਤੀਆਂ ਦੇ ਬਚੇ ਹੋਏ ਲੋਕ ਨਾਸ ਹੋ ਜਾਣਗੇ,” ਪ੍ਰਭੂ ਯਹੋਵਾਹ ਦੀ ਇਹੋ ਬਾਣੀ ਹੈ।
9 So says our Father: For three sins of Tyre, and for four, I will not relent, because they handed over a whole community of exiles to Edom and forgot the covenant of brothers. ਯਹੋਵਾਹ ਇਹ ਫ਼ਰਮਾਉਂਦਾ ਹੈ, “ਸੂਰ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ ਕਿਉਂ ਜੋ ਉਨ੍ਹਾਂ ਨੇ ਇੱਕ ਪੂਰੀ ਕੌਮ ਨੂੰ ਅਦੋਮ ਦੇ ਹਵਾਲੇ ਕਰ ਦਿੱਤਾ ਅਤੇ ਭਾਈਚਾਰੇ ਦਾ ਨੇਮ ਯਾਦ ਨਾ ਰੱਖਿਆ।
10 So I will send a fire upon the wall of Tyre, and it will devour her strongholds. ਇਸ ਲਈ ਮੈਂ ਸੂਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।”
11 This is what our Father says: For three sins of Edom, and for four, I will not relent, because he chased his brother with the sword, stifled all compassion, his anger tore endlessly, and he kept his wrath forever. ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।
12 So I will send a fire upon Teman, and it will devour the strongholds of Bozrah. ਇਸ ਲਈ ਮੈਂ ਤੇਮਾਨ ਸ਼ਹਿਰ ਉੱਤੇ ਅੱਗ ਭੇਜਾਂਗਾ ਅਤੇ ਉਹ ਬਾਸਰਾਹ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ।”
13 This is what our Father says: For three sins of the Ammonites, and for four, I will not relent, because they ripped open Gilead's pregnant women to enlarge their border. ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ।
14 So I will kindle a fire on the wall of Rabbah, and it will devour her strongholds, with shouting on the day of battle, with a tempest on the day of the whirlwind. ਮੈਂ ਰੱਬਾਹ ਸ਼ਹਿਰ ਦੀ ਸ਼ਹਿਰਪਨਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ। ਯੁੱਧ ਦੇ ਦਿਨ ਲਲਕਾਰ ਹੋਵੇਗੀ ਸਗੋਂ ਵਾਵਰੋਲੇ ਅਤੇ ਤੂਫ਼ਾਨ ਦਾ ਇੱਕ ਦਿਨ ਹੋਵੇਗਾ।
15 And their king will go into exile, he and his officials together, says our Father. ਉਨ੍ਹਾਂ ਦਾ ਰਾਜਾ ਆਪਣੇ ਹਾਕਮਾਂ ਸਮੇਤ ਗ਼ੁਲਾਮੀ ਵਿੱਚ ਜਾਵੇਗਾ, ਯਹੋਵਾਹ ਦੀ ਇਹੋ ਬਾਣੀ ਹੈ।”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]