Skip to content
The Believer's Library

Indian Revised Version (IRV) Punjabi - 2019

Amos 2 IRVPun

Show IRVPun only
Verse × ×
1 This is what our Father says: For three sins of Moab, and for four, I will not revoke it—he burned the bones of Edom's king to lime. ਯਹੋਵਾਹ ਇਹ ਫ਼ਰਮਾਉਂਦਾ ਹੈ, “ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਅਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਚੂਨਾ ਕਰ ਦਿੱਤਾ।
2 So I will send fire on Moab, and it will devour the strongholds of Kerioth; Moab will die amid the uproar, with shouting and the sound of the shofar. ਇਸ ਲਈ ਮੈਂ ਮੋਆਬ ਉੱਤੇ ਅੱਗ ਭੇਜਾਂਗਾ ਅਤੇ ਉਹ ਕਰੀਯੋਥ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ ਅਤੇ ਮੋਆਬ ਚੀਕ-ਚਿਹਾੜੇ ਨਾਲ ਅਤੇ ਯੁੱਧ ਦੀ ਲਲਕਾਰ ਅਤੇ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਮਰ ਜਾਵੇਗਾ।
3 I will cut off the ruler from her midst and kill all her officials with him, says our Father. ਮੈਂ ਉਹ ਦੇ ਵਿੱਚੋਂ ਨਿਆਈਂ ਵੱਢ ਸੁੱਟਾਂਗਾ ਅਤੇ ਉਸ ਦੇ ਨਾਲ ਉਹ ਦੇ ਸਾਰੇ ਹਾਕਮਾਂ ਨੂੰ ਵੀ ਕਤਲ ਕਰਾਂਗਾ,” ਯਹੋਵਾਹ ਦੀ ਇਹੋ ਬਾਣੀ ਹੈ।
4 This is what our Father says: For three sins of Judah, and for four, I will not revoke it—they rejected our Father's instruction and did not keep his rules, and their lies led them astray, the same lies their ancestors followed. ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਨਗਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪੁਰਖੇ ਵੀ ਚਲਦੇ ਸਨ।
5 So I will send fire on Judah, and it will devour the strongholds of Jerusalem. ਮੈਂ ਯਹੂਦਾਹ ਨਗਰ ਉੱਤੇ ਅੱਗ ਭੇਜਾਂਗਾ ਜੋ ਯਰੂਸ਼ਲਮ ਦੇ ਗੜ੍ਹਾਂ ਨੂੰ ਭਸਮ ਕਰੇਗੀ।”
6 This is what our Father says: For three sins of Israel, and four, I won't relent—they sell the righteous for silver, the needy for a pair of sandals. ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ।
7 They trample the heads of the poor into the dust of the earth and push the afflicted off the road. A man and his father go to the same girl, profaning my holy name. ਉਹ ਗਰੀਬਾਂ ਦੇ ਸਿਰ ਦੀ ਸਿੱਕਰੀ ਦਾ ਵੀ ਲਾਲਚ ਕਰਦੇ ਹਨ ਅਤੇ ਉਹ ਕੁਚਲੇ ਹੋਇਆਂ ਨੂੰ ਰਾਹ ਤੋਂ ਹਟਾ ਦਿੰਦੇ ਹਨ, ਪਿਉ ਅਤੇ ਪੁੱਤਰ ਇੱਕੋ ਹੀ ਕੁੜੀ ਦੇ ਕੋਲ ਜਾਂਦੇ ਹਨ, ਤਾਂ ਜੋ ਉਹ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਕਰਨ।
8 They stretch out beside every altar on garments taken as collateral, and in the house of their God they drink the wine of those they have fined. ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ।
9 Yet it was I who destroyed the Amorite before them, as tall as the cedars and as strong as the oaks; I destroyed his fruit above and his roots below. “ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।
10 And it was I who brought you up out of the land of Egypt and led you forty years in the wilderness, to take possession of the land of the Amorite. ਮੈਂ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਚਾਲ੍ਹੀ ਸਾਲਾਂ ਤੱਕ ਜੰਗਲ ਵਿੱਚ ਲਈ ਫਿਰਿਆ ਤਾਂ ਜੋ ਤੁਸੀਂ ਅਮੋਰੀਆਂ ਦੇ ਦੇਸ਼ ਦੇ ਅਧਿਕਾਰੀ ਹੋ ਜਾਓ।
11 I raised up some of your sons as prophets and some of your young men as Nazirites. Is this not so, people of Israel? declares our Father. ਮੈਂ ਤੁਹਾਡੇ ਪੁੱਤਰਾਂ ਵਿੱਚੋਂ ਨਬੀ ਅਤੇ ਤੁਹਾਡੇ ਜਵਾਨਾਂ ਵਿੱਚੋਂ ਨਜ਼ੀਰ ਠਹਿਰਾਏ। ਹੇ ਇਸਰਾਏਲੀਓ, ਕੀ ਇਹ ਸੱਚ ਨਹੀਂ ਹੈ?” ਯਹੋਵਾਹ ਦੀ ਇਹੋ ਬਾਣੀ ਹੈ।
12 But you made the Nazirites drink wine, and you commanded the prophets, saying, "Do not prophesy." ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!
13 Look, I will crush you in your place, as a cart full of sheaves crushes the ground beneath it. “ਵੇਖੋ, ਮੈਂ ਤੁਹਾਨੂੰ ਅਜਿਹਾ ਦਬਾਵਾਂਗਾ, ਜਿਵੇਂ ਪੂਲਿਆਂ ਨਾਲ ਭਰਿਆ ਹੋਇਆ ਗੱਡਾ ਦੱਬ ਜਾਂਦਾ ਹੈ।
14 Even the swift will find no escape, the strong will not hold on to his strength, and the warrior will not save his life. ਤੇਜ਼ ਦੌੜਨ ਵਾਲਿਆਂ ਨੂੰ ਭੱਜਣ ਲਈ ਸਥਾਨ ਨਾ ਮਿਲੇਗਾ ਅਤੇ ਬਲਵਾਨ ਦਾ ਬਲ ਕਾਇਮ ਨਾ ਰਹੇਗਾ ਅਤੇ ਸੂਰਮਾ ਆਪਣੀ ਜਾਨ ਨਾ ਬਚਾ ਸਕੇਗਾ।
15 The archer will not stand his ground, the fleet-footed will not escape, and the horseman will not save his life. ਧਣੁੱਖਧਾਰੀ ਖੜ੍ਹਾ ਨਾ ਰਹਿ ਸਕੇਗਾ, ਤੇਜ਼ ਦੌੜਨ ਵਾਲਾ ਨਾ ਬਚ ਸਕੇਗਾ, ਨਾ ਹੀ ਘੋੜ ਸਵਾਰ ਆਪਣੀ ਜਾਨ ਬਚਾ ਸਕੇਗਾ।
16 Even the bravest of the warriors will flee away naked on that day, declares our Father. ਸੂਰਮਿਆਂ ਵਿੱਚੋਂ ਸਭ ਤੋਂ ਦਲੇਰ ਉਸ ਦਿਨ ਨੰਗਾ ਭੱਜ ਜਾਵੇਗਾ,” ਯਹੋਵਾਹ ਦੀ ਇਹੋ ਬਾਣੀ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]