Skip to content
The Believer's Library

Indian Revised Version (IRV) Punjabi - 2019

Amos 3 IRVPun

Show IRVPun only
Verse × ×
1 Hear this word our Father has spoken against you, children of Israel—against the whole family I brought up from Egypt: ਹੇ ਇਸਰਾਏਲੀਓ, ਇਹ ਬਚਨ ਸੁਣੋ ਜਿਹੜਾ ਯਹੋਵਾਹ ਨੇ ਤੁਹਾਡੇ ਵਿਰੁੱਧ ਅਰਥਾਤ ਉਸ ਸਾਰੇ ਘਰਾਣੇ ਦੇ ਵਿਰੁੱਧ ਬੋਲਿਆ ਹੈ ਜਿਸ ਨੂੰ ਮੈਂ ਮਿਸਰ ਦੇਸ਼ ਤੋਂ ਕੱਢ ਲਿਆਇਆ,
2 Of all the families of the earth, I have known only you; therefore I will hold you accountable for all your sins. “ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਮੈਂ ਸਿਰਫ਼ ਤੁਹਾਨੂੰ ਹੀ ਚੁਣਿਆ ਹੈ, ਇਸ ਲਈ ਮੈਂ ਤੁਹਾਡੇ ਸਾਰੇ ਅਪਰਾਧਾਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ!”
3 Do two walk together, unless they have agreed to meet? “ਭਲਾ, ਦੋ ਮਨੁੱਖ ਇਕੱਠੇ ਚੱਲ ਸਕਦੇ ਹਨ, ਜੇ ਉਹ ਸਹਿਮਤ ਨਾ ਹੋਣ?
4 Does a lion roar in the forest when he has no prey? Does a young lion cry out from his den if he has caught nothing? ਕੀ ਬੱਬਰ ਸ਼ੇਰ ਬਿਨ੍ਹਾਂ ਕੋਈ ਸ਼ਿਕਾਰ ਮਿਲੇ ਜੰਗਲ ਵਿੱਚ ਗੱਜੇਗਾ? ਕੀ ਜੁਆਨ ਸ਼ੇਰ ਬਿਨ੍ਹਾਂ ਕੁਝ ਫੜ੍ਹੇ ਆਪਣੀ ਗੁਫ਼ਾ ਵਿੱਚੋਂ ਅਵਾਜ਼ ਕੱਢੇਗਾ?
5 Does a bird fall into a snare on the ground when there is no trap for it? Does a snare spring up from the earth when it has caught nothing? ਭਲਾ, ਪੰਛੀ ਧਰਤੀ ਉੱਤੇ ਬਿਨ੍ਹਾਂ ਜਾਲ਼ ਵਿਛਾਏ ਉਸ ਵਿੱਚ ਫਸੇਗਾ? ਕੀ ਬਿਨ੍ਹਾਂ ਕੁਝ ਫੜ੍ਹੇ ਜਾਲ਼ ਧਰਤੀ ਉੱਤੋਂ ਉੱਛਲੇਗਾ?
6 If a ram's horn is blown in a city, will the people not tremble? If disaster comes to a city, has our Father not done it? ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ?
7 Surely the Sovereign Father does nothing without revealing his secret to his servants the prophets. ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ।
8 The lion has roared—who will not fear? The Sovereign Father has spoken—who can keep from prophesying? ਬੱਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾ? ਪ੍ਰਭੂ ਯਹੋਵਾਹ ਬੋਲਿਆ, ਕੌਣ ਭਵਿੱਖਬਾਣੀ ਨਾ ਕਰੇਗਾ?”
9 Proclaim over the strongholds in Ashdod and over the strongholds in the land of Egypt, and say: "Assemble on the mountains of Samaria and see the great uproar within her, and the oppression in her midst." ਅਸ਼ਦੋਦ ਦੇ ਗੜ੍ਹਾਂ ਨੂੰ ਅਤੇ ਮਿਸਰ ਦੇਸ਼ ਦੇ ਸ਼ਾਹੀ ਮਹਿਲਾਂ ਨੂੰ ਪ੍ਰਚਾਰ ਕਰਕੇ ਆਖੋ, “ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋ ਜਾਓ ਅਤੇ ਵੇਖੋ ਕਿ ਉਸ ਵਿੱਚ ਕਿੰਨਾਂ ਰੌਲ਼ਾ ਹੈ ਅਤੇ ਉਸ ਦੇ ਵਿਚਕਾਰ ਕਿੰਨਾਂ ਜ਼ੁਲਮ ਹੈ!”
10 They do not know how to do right, declares our Father—those who hoard up violence and plunder in their strongholds. ਯਹੋਵਾਹ ਦਾ ਬਚਨ ਹੈ, “ਜਿਹੜੇ ਆਪਣੇ ਗੜ੍ਹਾਂ ਵਿੱਚ ਹਨੇਰ ਅਤੇ ਲੁੱਟ ਦਾ ਮਾਲ ਜਮ੍ਹਾਂ ਕਰਦੇ ਹਨ, ਉਹ ਨੇਕੀ ਕਰਨਾ ਨਹੀਂ ਜਾਣਦੇ।”
11 So the Sovereign Father says: An enemy will surround the land, topple your defenses, and loot your strongholds. ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਇੱਕ ਵਿਰੋਧੀ ਦੇਸ਼ ਨੂੰ ਘੇਰ ਲਵੇਗਾ ਅਤੇ ਤੇਰੀ ਸ਼ਕਤੀ ਤੇਰੇ ਤੋਂ ਖੋਹ ਲਵੇਗਾ ਅਤੇ ਤੇਰੇ ਗੜ੍ਹ ਲੁੱਟੇ ਜਾਣਗੇ।”
12 This is what our Father says: As a shepherd rescues two legs or a piece of an ear from the lion's mouth, so the children of Israel living in Samaria will be rescued—with a corner of a couch, part of a bed. ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਵੇਂ ਅਯਾਲੀ ਬੱਬਰ ਸ਼ੇਰ ਦੇ ਮੂੰਹੋਂ ਦੋ ਲੱਤਾਂ ਜਾਂ ਕੰਨ ਦਾ ਟੁੱਕੜਾ ਛੁਡਾ ਲੈਂਦਾ ਹੈ, ਉਸੇ ਤਰ੍ਹਾਂ ਹੀ ਇਸਰਾਏਲੀ ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੇ ਸਿਰ੍ਹਿਆਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬੈਠਦੇ ਹਨ, ਉਹ ਵੀ ਛੁਡਾਏ ਜਾਣਗੇ।”
13 Hear, and testify against the house of Jacob, declares the Sovereign Father, the Father of heaven's armies: ਸੈਨਾਂ ਦੇ ਪਰਮੇਸ਼ੁਰ, ਪ੍ਰਭੂ ਯਹੋਵਾਹ ਦਾ ਵਾਕ ਹੈ, “ਸੁਣੋ ਅਤੇ ਯਾਕੂਬ ਦੇ ਘਰਾਣੇ ਦੇ ਵਿਰੁੱਧ ਇਹ ਗਵਾਹੀ ਦਿਓ,
14 On the day I punish Israel for his rebellions, I will also punish the altars of Bethel; the horns of the altar will be cut off and fall to the ground. ਜਿਸ ਦਿਨ ਮੈਂ ਇਸਰਾਏਲ ਦੇ ਅਪਰਾਧਾਂ ਦੀ ਸਜ਼ਾ ਉਸ ਉੱਤੇ ਲਿਆਵਾਂਗਾ, ਉਸੇ ਦਿਨ ਮੈਂ ਬੈਤਏਲ ਦੀਆਂ ਜਗਵੇਦੀਆਂ ਨੂੰ ਵੀ ਨਾਸ ਕਰਾਂਗਾ ਅਤੇ ਜਗਵੇਦੀ ਦੇ ਸਿੰਗ ਕੱਟੇ ਜਾਣਗੇ ਅਤੇ ਉਹ ਧਰਤੀ ਉੱਤੇ ਡਿੱਗ ਪੈਣਗੇ।
15 I will strike the winter house along with the summer house; the houses of ivory will perish, and the great houses will come to an end, declares our Father. ਮੈਂ ਸਰਦੀ ਦੇ ਮਹਿਲਾਂ ਅਤੇ ਗਰਮੀ ਦੇ ਮਹਿਲਾਂ ਨੂੰ ਢਾਹ ਦਿਆਂਗਾ, ਹਾਥੀ ਦੰਦ ਨਾਲ ਬਣਾਏ ਹੋਏ ਮਹਿਲ ਵੀ ਬਰਬਾਦ ਹੋ ਜਾਣਗੇ ਅਤੇ ਵੱਡੇ-ਵੱਡੇ ਭਵਨ ਵੀ ਨਾਸ ਹੋਣਗੇ!” ਪ੍ਰਭੂ ਯਹੋਵਾਹ ਦਾ ਵਾਕ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]