Skip to content
The Believer's Library

Indian Revised Version (IRV) Punjabi - 2019

Daniel 1 IRVPun

Show IRVPun only
Verse × ×
1 In Jehoiakim king of Judah's third year, Nebuchadnezzar king of Babylon marched on Jerusalem and besieged it. ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਕਾਲ ਦੇ ਤੀਜੇ ਸਾਲ ਵਿੱਚ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ, ਉਸ ਨੂੰ ਘੇਰ ਲਿਆ।
2 The Sovereign Father handed Jehoiakim king of Judah over to him, with some items from our Father's house; he took them to Shinar, to his god's house, and the items into his god's treasury. ਤਦ ਪਰਮੇਸ਼ੁਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ।
3 The king ordered Ashpenaz, his chief official, to bring some Israelites from the royal family and nobility. ਰਾਜੇ ਨੇ ਖੁਸਰਿਆਂ ਦੇ ਪ੍ਰਧਾਨ ਅਸਪਨਜ਼ ਨੂੰ ਆਗਿਆ ਦਿੱਤੀ ਕਿ ਉਹ ਇਸਰਾਏਲੀਆਂ ਵਿੱਚੋਂ, ਰਾਜੇ ਦੀ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਚੁਣ ਕੇ ਪੇਸ਼ ਕਰੇ।
4 Young men without defect, good-looking, skilled in all wisdom, well-informed, quick to understand, fit to stand in the king's palace—and to teach them Babylonian writing and language. ਉਹ ਨੌਜਵਾਨ ਬੇਦੋਸ਼, ਰੂਪਵੰਤ ਅਤੇ ਸਾਰੀ ਬੁੱਧ ਵਿੱਚ ਹੁਸ਼ਿਆਰ, ਗਿਆਨਵਾਨ ਤੇ ਵਿਦਵਾਨ ਹੋਣ, ਜਿਹਨਾਂ ਦੇ ਵਿੱਚ ਇਹ ਕਾਬਲੀਅਤ ਹੋਵੇ ਜੋ ਉਹ ਸ਼ਾਹੀ ਮਹਿਲ ਵਿੱਚ ਸੇਵਾਦਾਰ ਹੋਣ। ਅਸਪਨਜ਼ ਉਹਨਾਂ ਨੂੰ ਕਸਦੀਆਂ ਦੀ ਵਿੱਦਿਆ ਅਤੇ ਉਹਨਾਂ ਦੀ ਬੋਲੀ ਸਿਖਾਏ।
5 The king assigned them a daily portion of his food and wine, three years' training, then service before him. ਰਾਜੇ ਨੇ ਉਹਨਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਰੋਜ਼ਾਨਾ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਸਾਲਾਂ ਤੱਕ ਉਹਨਾਂ ਦਾ ਪਾਲਣ ਪੋਸ਼ਣ ਹੋਵੇ, ਤਾਂ ਜੋ ਅਖ਼ੀਰ ਨੂੰ ਉਹ ਰਾਜੇ ਦੇ ਸਨਮੁਖ ਪੇਸ਼ ਕੀਤੇ ਜਾਣ।
6 Among them were Daniel, Hananiah, Mishael, and Azariah, from the sons of Judah. ਉਹਨਾਂ ਵਿੱਚ ਯਹੂਦਾਹ ਦੇ ਵੰਸ਼ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਸਨ।
7 The chief official renamed them: Daniel, Belteshazzar; Hananiah, Shadrach; Mishael, Meshach; Azariah, Abednego. ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ।
8 Daniel resolved not to make himself unclean with the king's food or wine, so he asked the chief official's permission not to make himself unclean. ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।
9 Now our Father gave Daniel favor and compassion in the eyes of the chief official. ਪਰਮੇਸ਼ੁਰ ਨੇ ਅਜਿਹਾ ਕੀਤਾ ਕਿ ਖੁਸਰਿਆਂ ਦੇ ਪ੍ਰਧਾਨ ਦੀ ਕਿਰਪਾ ਤੇ ਪ੍ਰੇਮ ਦੀ ਨਿਗਾਹ ਦਾਨੀਏਲ ਉੱਤੇ ਹੋਈ।
10 The chief official told Daniel, "I fear my lord the king, who set your food and drink. Why should he see your faces worse than boys your age? You'd forfeit my head to the king." ਖੁਸਰਿਆਂ ਦੇ ਸਰਦਾਰ ਨੇ ਦਾਨੀਏਲ ਨੂੰ ਆਖਿਆ, ਮੈਂ ਆਪਣੇ ਸੁਆਮੀ ਰਾਜਾ ਤੋਂ ਡਰਦਾ ਹਾਂ ਜਿਸ ਨੇ ਤੁਹਾਡੇ ਖਾਣੇ-ਪੀਣੇ ਨੂੰ ਠਹਿਰਾਇਆ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੇਰੇ ਨਾਲ ਦੇ ਜਵਾਨਾਂ ਨਾਲੋਂ ਤੇਰਾ ਮੂੰਹ ਉਦਾਸ ਅਤੇ ਮਾੜਾ ਦੇਖੇ ਅਤੇ ਇਉਂ ਤੁਸੀਂ ਮੇਰਾ ਸਿਰ ਰਾਜੇ ਦੇ ਹਜ਼ੂਰ ਵਿੱਚ ਦੋਸ਼ੀ ਪਾਓ?
11 Then Daniel said to the steward the chief official had appointed over Daniel, Hananiah, Mishael, and Azariah, ਤਦ ਦਾਨੀਏਲ ਨੇ ਦਰੋਗੇ ਨੂੰ, ਜਿਹ ਨੂੰ ਖੁਸਰਿਆਂ ਦੇ ਪ੍ਰਧਾਨ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਤੇ ਨਿਯੁਕਤ ਕੀਤਾ ਸੀ ਆਖਿਆ।
12 "Please test your servants for ten days. Give us only vegetables to eat and water to drink. ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੂੰ ਦਸ ਦਿਨ ਤੱਕ ਆਪਣੇ ਬੰਦਿਆਂ ਨੂੰ ਪਰਖ ਕੇ ਵੇਖ ਅਤੇ ਖਾਣ ਲਈ ਸਾਗ ਪਤ ਤੇ ਪੀਣ ਲਈ ਪਾਣੀ ਹੀ ਸਾਨੂੰ ਦਿੱਤਾ ਜਾਵੇ।
13 Then compare our appearance with the youths eating the king's food; do with your servants as you see." ਤਦ ਸਾਡੇ ਮੂੰਹ ਅਤੇ ਉਹਨਾਂ ਜੁਆਨਾਂ ਦੇ ਮੂੰਹ, ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਹਨ ਤੇਰੇ ਸਾਹਮਣੇ ਵੇਖੇ ਜਾਣ, ਫਿਰ ਆਪਣੇ ਬੰਦਿਆਂ ਨਾਲ ਜੋ ਤੂੰ ਠੀਕ ਸਮਝੇਂ ਕਰੀਂ।
14 So he agreed to this and tested them for ten days. ਉਸ ਨੇ ਉਹਨਾਂ ਦੀ ਇਹ ਗੱਲ ਮੰਨ ਲਈ ਅਤੇ ਦਸ ਦਿਨ ਤੱਕ ਉਹਨਾਂ ਨੂੰ ਪਰਖਿਆ।
15 After ten days they looked healthier and better fed than all the young men eating the royal food. ਦਸ ਦਿਨਾਂ ਦੇ ਮਗਰੋਂ ਉਹਨਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ, ਉਹਨਾਂ ਦੇ ਮੂੰਹ ਵਧੇਰੇ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ।
16 So the steward took away their assigned food and the wine they were to drink, and gave them vegetables instead. ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।
17 To these four boys our Father gave knowledge and insight in all writing and wisdom; Daniel understood all visions and dreams. ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।
18 When the king's set days for bringing them in ended, the chief official brought them before Nebuchadnezzar. ਜਦ ਉਹ ਦਿਨ ਹੋ ਚੁੱਕੇ ਜਿਹਨਾਂ ਦੇ ਮਗਰੋਂ ਰਾਜੇ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਦੇ ਸਾਹਮਣੇ ਆਉਣਾ ਸੀ, ਤਦ ਖੁਸਰਿਆਂ ਦਾ ਪ੍ਰਧਾਨ ਉਹਨਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ।
19 The king spoke with them, and none matched Daniel, Hananiah, Mishael, and Azariah; so they served the king. ਰਾਜੇ ਨੇ ਉਹਨਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਹਨਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਦੇ ਵਾਂਗੂੰ ਕੋਈ ਨਹੀਂ ਸੀ, ਇਸ ਲਈ ਉਹ ਰਾਜੇ ਦੇ ਸਨਮੁਖ ਦਰਬਾਰੀ ਹੋਣ ਲਈ ਨਿਯੁਕਤ ਕੀਤਾ ਗਿਆ।
20 Whenever the king questioned them on wisdom and understanding, he found them ten times better than all magicians and enchanters in his whole kingdom. ਬੁੱਧ ਤੇ ਸਮਝ ਦੇ ਵਿਖੇ ਜੋ ਕੁਝ ਰਾਜਾ ਉਹਨਾਂ ਨੂੰ ਪੁੱਛਦਾ ਸੀ, ਉਸ ਵਿੱਚ ਉਹ ਸਾਰੇ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ਼ ਵਿੱਚ ਸਨ, ਦਸ ਗੁਣਾ ਨਿਪੁੰਨ ਸਨ।
21 And Daniel remained there until the first year of King Cyrus. ਦਾਨੀਏਲ ਕੋਰਸ਼ ਰਾਜਾ ਦੇ ਪਹਿਲੇ ਸਾਲ ਤੱਕ ਦਰਬਾਰੀ ਰਿਹਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]