Skip to content
The Believer's Library

Indian Revised Version (IRV) Punjabi - 2019

Daniel 12 IRVPun

Show IRVPun only
Verse × ×
1 At that time Michael, the great prince guarding your people's children, will arise. There will be distress unmatched since nations began, until then. At that time your people—all listed in the book—will be rescued. ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ।
2 Many sleeping in earth's dust will wake—some to everlasting life, some to shame and everlasting contempt. ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ।
3 The wise will shine like the sky's brightness; those who turn many to righteousness, like stars, forever and ever. ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ।
4 But you, Daniel, close these words and seal the book until the end time. Many will roam back and forth, and knowledge will grow. ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ। ਬਥੇਰੇ ਇੱਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ।
5 Then I, Daniel, looked and saw two others standing, one on each bank of the river. ਤਦ ਮੈਂ ਦਾਨੀਏਲ ਨੇ ਦੇਖਿਆ ਅਤੇ ਕੀ ਵੇਖਦਾ ਹਾਂ, ਜੋ ਦੋ ਹੋਰ ਖੜੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ
6 One asked the linen-clad man above the river's waters, "How long till these wonders end?" ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਕਤਾਨੀ ਕੱਪੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਤੋਂ ਉਹਨਾਂ ਮਨੁੱਖਾਂ ਵਿੱਚੋਂ ਇੱਕ ਨੇ ਪੁੱਛਿਆ ਕਿ ਇਹ ਅਚਰਜ਼ ਗੱਲਾਂ ਦਾ ਅੰਤ ਕਦੋਂ ਤੱਕ ਹੋਵੇਗਾ?
7 I heard the man dressed in linen, above the river's waters, lift his right hand and left toward heaven and swear by the One who lives forever: for a time, times, and half a time; when the shattering of the holy people's power is finished, all these things will be finished. ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਕਤਾਨੀ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸਹੁੰ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ।
8 I heard, but didn't understand, so I said, "My lord, what is the end of these things?" ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਹਨਾਂ ਗੱਲਾਂ ਦਾ ਅੰਤ ਨਤੀਜਾ ਕੀ ਹੋਵੇਗਾ?
9 He said, "Go, Daniel, for the words are shut and sealed until the time of the end. ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ।
10 Many will be purified, whitened, refined; the wicked will keep doing evil. None of the wicked will understand, but the wise will understand. ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ।
11 From the daily sacrifice's removal and the setting up of the abomination that causes desolation: 1,290 days. ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹੈਕਲ ਵਿੱਚੋਂ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ।
12 Blessed is the one who waits and reaches the 1,335 days. ਧੰਨ ਉਹ ਹੈ ਜੋ ਉਡੀਕਦਾ ਹੈ ਅਤੇ ਇੱਕ ਹਜ਼ਾਰ ਤਿੰਨ ਸੌ ਪੈਂਤੀਆਂ ਦਿਨਾਂ ਦੇ ਅੰਤ ਤੱਕ ਪਹੁੰਚਦਾ ਹੈ।
13 But you, go to the end. You will rest, then stand for your inheritance at the end of the days." ਪਰ ਤੂੰ ਆਪਣੇ ਰਾਹ ਤੁਰਿਆ ਜਾ ਜਦੋਂ ਤੱਕ ਅੰਤ ਦਾ ਸਮਾਂ ਨਾ ਆਵੇ ਕਿਉਂ ਜੋ ਤੂੰ ਸੁੱਖ ਪਾਵੇਂਗਾ ਅਤੇ ਆਪਣੀ ਮਿਰਾਸ ਉੱਤੇ ਅੰਤ ਦੇ ਦਿਨਾਂ ਵਿੱਚ ਉੱਠ ਖੜ੍ਹਾ ਹੋਵੇਂਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]