Skip to content
The Believer's Library

Indian Revised Version (IRV) Punjabi - 2019

Daniel 3 IRVPun

Show IRVPun only
Verse × ×
1 King Nebuchadnezzar made a gold statue, about ninety feet tall and nine feet wide, and set it up on the Dura plain in Babylon province. ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ।
2 King Nebuchadnezzar sent for the satraps, prefects, governors, counselors, treasurers, judges, magistrates, and all provincial officials to come to the dedication of the image he had set up. ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ।
3 Then satraps, prefects, governors, counselors, treasurers, judges, magistrates, and all provincial officials gathered to dedicate the statue King Nebuchadnezzar set up, and stood before the statue Nebuchadnezzar set up. ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦੱਨਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ।
4 Then the herald proclaimed loudly, "Peoples, nations, and languages—you are commanded: ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੋ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਇਹ ਹੁਕਮ ਹੈ ਭਈ
5 When you hear the horn, flute, lyre, harp, zither, bagpipe, and all music, fall down and worship the gold image King Nebuchadnezzar set up. ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ!
6 Anyone who doesn't fall down and worship will immediately be thrown into a blazing fiery furnace." ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੇ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
7 As soon as all peoples heard the horn, flute, lyre, harp, zither, and every kind of music, all peoples, nations, and languages fell down and worshiped the golden image King Nebuchadnezzar had set up. ਇਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ ਅਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਝੁੱਕ ਕੇ ਉਸ ਸੋਨੇ ਦੀ ਮੂਰਤੀ ਦੇ ਅੱਗੇ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।
8 At that time certain astrologers came forward and maliciously accused the Jews. ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ।
9 They said to King Nebuchadnezzar, "King, may you live forever! ਉਹਨਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਰਾਜਾ, ਸਦਾ ਤੱਕ ਜੀਉਂਦੇ ਰਹੋ!
10 You, king, decreed: whoever hears the horn, flute, lyre, harp, zither, bagpipe, and any music must fall down and worship the gold image, ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ
11 and whoever does not fall down and worship will be thrown into a blazing fiery furnace. ਅਤੇ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
12 Some Jews you put in charge of Babylon province—Shadrach, Meshach, and Abednego—disregard you, king. They won't serve your gods or worship the gold statue you set up." ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ।
13 Furious, Nebuchadnezzar ordered Shadrach, Meshach, and Abednego brought; they were brought before the king. ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।
14 Nebuchadnezzar said, "Shadrach, Meshach, Abednego, is it true you don't serve my gods or worship the gold statue I set up? ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ?
15 Now if you're ready—when horn, flute, lyre, harp, zither, bagpipe, and every kind of music sound, fall down and worship the image I made—good. But if you don't worship, you'll be thrown at once into a blazing fiery furnace. What god can rescue you from my hands?" ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?
16 Shadrach, Meshach, and Abednego answered the king, "Nebuchadnezzar, we don't need to answer you about this. ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।
17 If our Father, whom we serve, can rescue us, he will rescue us from the blazing furnace and from your hand, king. ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ,
18 But if not, know this, king: we won't serve your gods or worship the gold statue you set up." ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।
19 Then Nebuchadnezzar, furious, his expression changed toward Shadrach, Meshach, and Abednego; he ordered the furnace heated seven times hotter than normal. ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।
20 He ordered some of his strongest soldiers to bind Shadrach, Meshach, and Abednego and throw them into the blazing furnace. ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ।
21 So these men, tied up in cloaks, trousers, turbans, and other garments, were thrown into the blazing fiery furnace. ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ।
22 Because of the king's harsh order and furnace's extreme heat, the fire's flame killed the men who lifted up Shadrach, Meshach, and Abednego. ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ।
23 These three men—Shadrach, Meshach, and Abednego—fell bound into the blazing furnace. ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ।
24 Then King Nebuchadnezzar, astonished, rose in haste. He asked his advisers, "Didn't we throw three bound men into the fire?" They answered the king, "True, king." ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ।
25 He said, "Look—I see four men, unbound, walking in the middle of the fire, unharmed; the fourth looks like a son of the gods." ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ!
26 Nebuchadnezzar went to the blazing furnace's door and said, "Shadrach, Meshach, and Abednego, servants of the Most High God, come out here!" Shadrach, Meshach, and Abednego came out of the fire. ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ।
27 The satraps, prefects, governors, and king's counselors gathered and saw fire had no power over these men's bodies—hair not singed, robes unharmed, no smell of fire on them. ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।
28 Nebuchadnezzar said, "Blessed be the God of Shadrach, Meshach, and Abednego! He sent his angel and rescued his trusting servants. They defied the king's command and were willing to die rather than serve or worship any god but their own God. ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।
29 I decree: any people, nation, or language that speaks anything against the God of Shadrach, Meshach, and Abednego will be cut to pieces, their houses turned to rubble—since no other god can rescue like this." ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ!
30 Then the king promoted Shadrach, Meshach, and Abednego in the province of Babylon. ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]