Skip to content
The Believer's Library

Indian Revised Version (IRV) Punjabi - 2019

Daniel 5 IRVPun

Show IRVPun only
Verse × ×
1 King Belshazzar held a great feast for 1,000 nobles, drinking wine in the presence of the 1,000. ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ।
2 While tasting the wine, Belshazzar ordered in the gold and silver vessels his father Nebuchadnezzar took from Jerusalem's temple, for the king, his nobles, wives, and concubines to drink from. ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।
3 Then they brought the gold vessels taken from the temple, our Father's house in Jerusalem; the king, his nobles, wives, and concubines drank from them. ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ।
4 They drank the wine and praised the gods of gold, silver, bronze, iron, wood, and stone. ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।
5 Just then a human hand's fingers appeared and wrote on the plaster of the king's palace wall opposite the lampstand, and the king watched the hand writing. ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।
6 The king's face changed color, his thoughts terrified him, his hips gave way, and his knees knocked. ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ।
7 The king shouted for the enchanters, astrologers, and fortune-tellers, telling Babylon's wise men, "Whoever reads this writing and tells me what it means will wear purple, a gold chain on his neck, and rule third in the kingdom." ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ।
8 Then all the king's wise men came in, but none could read the writing or tell him its meaning. ਤਦ ਰਾਜੇ ਦੇ ਸਾਰੇ ਵਿਦਵਾਨ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸਕੇ।
9 So King Belshazzar grew even more terrified, his face paler still, and his nobles were bewildered. ਤਦ ਬੇਲਸ਼ੱਸਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ-ਬੱਕੇ ਰਹਿ ਗਏ।
10 At the king's and his nobles' words, the queen entered the banquet hall, saying, "King, live forever! Don't let your thoughts terrify you or your face turn pale. ਫਿਰ ਰਾਜੇ ਤੇ ਉਸ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਮਹਾਰਾਣੀ ਦਾਵਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ-ਜੁੱਗ ਜੀਉਂਦਾ ਰਹਿ! ਤੇਰੀਆਂ ਚਿੰਤਾਂ ਤੈਨੂੰ ਹੱਕਾ-ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬਦਲੇ!
11 A man in your kingdom has the spirit of the holy gods. In your father's days he showed insight, understanding, and wisdom like the gods' wisdom. King Nebuchadnezzar your father—your father the king—made him chief of magicians, enchanters, astrologers, and fortune-tellers, ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ।
12 because extraordinary spirit, knowledge, and understanding—interpreting dreams, explaining riddles, untying knots—were found in this Daniel, whom the king named Belteshazzar. Now call Daniel; he will interpret." ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ।
13 Daniel was brought before the king, who asked, "Are you Daniel, one of the Judean exiles my father the king brought from Judah? ਤਦ ਦਾਨੀਏਲ ਰਾਜੇ ਦੇ ਅੱਗੇ ਲਿਆਂਦਾ ਗਿਆ। ਤਦ ਰਾਜੇ ਨੇ ਦਾਨੀਏਲ ਨੂੰ ਇਉਂ ਆਖਿਆ, ਕੀ ਤੂੰ ਉਹੀ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਹਨਾਂ ਨੂੰ ਮੇਰਾ ਪਿਤਾ ਯਹੂਦਾਹ ਤੋਂ ਲਿਆਇਆ ਸੀ?
14 I heard the spirit of the gods is in you—light, understanding, and rare wisdom found in you. ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ।
15 The wise men and enchanters were brought before me to read this writing and tell me its meaning, but couldn't. ਅਤੇ ਹੁਣ ਵਿਦਵਾਨ ਤੇ ਜੋਤਸ਼ੀ ਮੇਰੇ ਸਾਹਮਣੇ ਲਿਆਏ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ, ਪਰ ਉਹ ਉਸ ਦਾ ਅਰਥ ਨਾ ਕਰ ਸਕੇ।
16 I've heard you can interpret and untie knots. If you read this writing and tell me its meaning, you'll wear purple, a gold chain on your neck, and rule third in the kingdom." ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ।
17 Daniel answered the king, "Keep your gifts; give your rewards to another. Still, I will read the king the writing and tell him its meaning. ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਹੀ ਕੋਲ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ।
18 Your Majesty, the Most High our Father gave your father Nebuchadnezzar the kingdom, greatness, glory, and majesty. ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
19 Because of the greatness he gave him, all peoples, nations, and languages trembled and feared before him. He killed whom he wished, let live whom he wished, raised whom he wished, humbled whom he wished. ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ।
20 When his heart grew proud and his spirit hardened into arrogance, he was deposed from his royal throne and his glory taken away. ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ।
21 He was driven from people, his mind made like an animal's; he lived with wild donkeys, was fed grass like an ox, and the dew of heaven soaked him—until he knew the Most High our Father rules the kingdom of men and sets over it whomever he chooses. ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।
22 But you, Belshazzar his son, have not humbled your heart, though you knew all this. ਪਰ ਹੇ ਬੇਲਸ਼ੱਸਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ।
23 Instead, you lifted yourself against heaven's Sovereign. You had his house's vessels brought before you, and you, your nobles, wives, and concubines drank wine from them. You praised gods of silver, gold, bronze, iron, wood, and stone—gods that cannot see, hear, or know anything. But the One holding your breath in his hand, who owns all your ways—our Father—you have not honored. ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।
24 Therefore he sent the hand that wrote this inscription. ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖ਼ਤ ਲਿਖੀ ਗਈ।
25 This is the writing that was inscribed: MENE, MENE, TEKEL, PARSIN. ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, “ਮਨੇ ਮਨੇ ਤਕੇਲ ਊਫਰਸੀਨ”
26 This is what it means: MENE—our Father counted your kingdom's days and ended it. ਅਤੇ “ਮਨੇ” ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ।
27 TEKEL—you have been weighed on the scales and found wanting. “ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ।
28 PERES—your kingdom has been divided and given to the Medes and Persians." “ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।
29 Then Belshazzar gave the order, and they clothed Daniel in purple, put a gold chain on his neck, and proclaimed him third ruler in the kingdom. ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।
30 That very night Belshazzar, king of the Babylonians, was killed. ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ
31 And Darius the Mede received the kingdom, being about sixty-two years old. ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]