Skip to content
The Believer's Library

Indian Revised Version (IRV) Punjabi - 2019

Daniel 7 IRVPun

Show IRVPun only
Verse × ×
1 In Belshazzar king of Babylon's first year, Daniel dreamed and saw visions in his head on his bed. He wrote the dream, summarizing the matters. ਬਾਬਲ ਦੇ ਰਾਜਾ ਬੇਲਸ਼ੱਸਰ ਦੇ ਰਾਜ ਦੇ ਪਹਿਲੇ ਸਾਲ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ।
2 Daniel said: In my night vision I saw the four winds of heaven churning the great sea. ਦਾਨੀਏਲ ਨੇ ਆਖਿਆ ਕਿ ਰਾਤ ਨੂੰ ਮੈਂ ਇੱਕ ਦਰਸ਼ਣ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ
3 And four great beasts came up out of the sea, each different from the others. ਅਤੇ ਸਮੁੰਦਰ ਵਿੱਚੋਂ ਚਾਰ ਵੱਡੇ-ਵੱਡੇ ਦਰਿੰਦੇ ਨਿੱਕਲੇ, ਜੋ ਇੱਕ ਦੂਜੇ ਨਾਲੋਂ ਵੱਖੋ-ਵੱਖ ਸਨ l
4 The first was like a lion, with eagle's wings. I watched until its wings were torn off; it was lifted off the ground, set on two feet like a human, and given a human heart. ਪਹਿਲਾ ਸ਼ੇਰ ਬੱਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਤੇ ਮੈਂ ਵੇਖਦਾ ਰਿਹਾ ਜਦੋਂ ਤੱਕ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਗੂੰ ਪੈਰਾਂ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ
5 A second beast appeared, like a bear, raised up on one side, three ribs in its mouth between its teeth. It was told, 'Get up, eat much flesh.' ਅਤੇ ਫਿਰ ਕੀ ਵੇਖਦਾ ਹਾਂ ਜੋ ਦੂਜਾ ਦਰਿੰਦਾ ਰਿੱਛ ਵਰਗਾ ਸੀ। ਉਹ ਇੱਕ ਪਾਸੇ ਵੱਲ ਖੜਾ ਹੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦੇ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਹਨਾਂ ਨੇ ਉਸ ਨੂੰ ਆਖਿਆ ਕਿ ਉੱਠ ਅਤੇ ਢੇਰ ਸਾਰਾ ਮਾਸ ਖਾਹ!
6 After this I watched: another beast, like a leopard, with four bird wings on its back, four heads, and given authority to rule. ਉਹ ਦੇ ਪਿਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚੀਤੇ ਵਰਗਾ ਉੱਠਿਆ ਜਿਸ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ।
7 After this, in my night vision, a fourth beast appeared—dreadful, terrifying, incredibly strong, with huge iron teeth. It devoured, crushed, and trampled the rest underfoot, different from every beast before it, with ten horns. ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਨਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ-ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ।
8 While I watched the horns, another—a little horn—rose among them, and three of the first horns were uprooted before it. It had eyes like human eyes and a mouth speaking boastfully. ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ।
9 As I watched, thrones were set in place, and the Ancient of Days, our Father, took his seat. His clothing was white as snow; the hair of his head was like pure wool. His throne was flaming with fire, and its wheels were all ablaze. ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ।
10 A river of fire flowed out, streaming from before him. Thousands of thousands served him, and 10,000 upon 10,000 stood before him. The court sat, and the books were opened. ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।
11 I watched because of the boastful words the horn spoke; I watched until the beast was killed, its body destroyed and given to the burning fire. ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੱਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ।
12 The rest of the beasts lost authority but had their lives prolonged for a set time and season. ਬਾਕੀ ਦਰਿੰਦਿਆਂ ਦਾ ਰਾਜ ਵੀ ਉਹਨਾਂ ਤੋਂ ਲਿਆ ਗਿਆ ਪਰ ਇੱਕ ਵੇਲੇ ਅਤੇ ਇੱਕ ਸਮੇਂ ਤੋੜੀਂ ਉਹਨਾਂ ਨੂੰ ਜਿੰਦ ਦਿੱਤੀ ਗਈ।
13 In my night vision I looked, and there before me, coming with the clouds of heaven, was one like a son of man. He approached the Ancient of Days, our Father, and was led into his presence. ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।
14 And he was given authority, glory, and a kingdom, so that all peoples, nations, and languages would serve him. His dominion is an everlasting dominion that will not pass away, and his kingdom is one that will never be destroyed. ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
15 I, Daniel, was troubled in spirit, and the visions that passed through my mind alarmed me. ਮੈਂ ਦਾਨੀਏਲ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਇਸ ਦਰਸ਼ਣ ਨੇ ਮੈਨੂੰ ਘਬਰਾ ਦਿੱਤਾ।
16 I approached one of those standing there and asked him the truth about all this. He told me, revealing its interpretation. ਅਤੇ ਜਿਹੜੇ ਨੇੜੇ ਖੜ੍ਹੇ ਸਨ ਮੈਂ ਉਹਨਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਹਨਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਹਨਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ।
17 'These four great beasts are four kings who will rise from the earth. ਇਹ ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਉੱਤੇ ਉੱਠਣਗੇ।
18 But the holy ones of the Most High, our Father, will receive and possess the kingdom forever, forever and ever. ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੱਕ, ਹਾਂ, ਜੁੱਗੋ-ਜੁੱਗ ਤੱਕ ਉਸ ਰਾਜ ਦੇ ਮਾਲਕ ਹੋਣਗੇ।
19 Then I wanted the truth about the fourth beast, different from all others—most terrifying, iron teeth, bronze claws—devouring, crushing, and trampling what remained underfoot. ਤਦ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾ ਵੀ ਜਾਣਾ ਜਿਹੜਾ ਉਹਨਾਂ ਸਭਨਾਂ ਨਾਲੋਂ ਵੱਖਰਾ ਸੀ, ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ-ਟੋਟੇ ਕਰਦਾ ਅਤੇ ਆਪਣੇ ਪੈਰਾਂ ਹੇਠ ਲਿਤਾੜਦਾ ਸੀ।
20 I also wanted to know about the ten horns on its head, and the other horn that came up before which three fell—the horn with eyes and a boastful mouth, appearing bigger than the rest. ਅਤੇ ਦਸਾਂ ਸਿੰਗਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ।
21 As I watched, this horn was waging war against the holy ones and was defeating them, ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ।
22 until the Ancient of Days, our Father, came, judgment was given for the holy ones of the Most High, our Father, and the holy ones' time came to possess the kingdom.' ਜਦ ਤੱਕ ਅੱਤ ਪ੍ਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪਹੁੰਚਿਆ ਕਿ ਸੰਤ ਰਾਜ ਵਾਲੇ ਹੋਣ।
23 He said: 'The fourth beast is a fourth kingdom on earth, unlike all other kingdoms. It will devour, trample, and crush the whole earth. ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪ੍ਰਿਥਵੀ ਨੂੰ ਨਿਗਲ ਜਾਵੇਗਾ ਅਤੇ ਉਹ ਨੂੰ ਲਤਾੜੇਗਾ ਅਤੇ ਉਹ ਨੂੰ ਟੋਟੇ-ਟੋਟੇ ਕਰੇਗਾ।
24 The ten horns: ten kings will arise from this kingdom. After them another arises, different from the first, and subdues three kings. ਉਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਰਾਜ ਦੇ ਵਿੱਚ ਉੱਠਣਗੇ ਅਤੇ ਉਹਨਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜਿੱਤ ਪਾ ਲਵੇਗਾ।
25 He will speak words against the Most High, our Father, oppress the holy ones of the Most High, our Father, and try to change the set times and the law. The holy ones will be handed to him for a time, times, and half a time. ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।
26 But the court will sit in judgment, and his dominion will be taken away, consumed and destroyed forever. ਫਿਰ ਨਿਆਂ ਸਭਾ ਬੈਠੇਗੀ ਅਤੇ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ ਕਰ ਸੁੱਟਣ।
27 Kingdom, dominion, and greatness of all kingdoms under heaven will be given to the people, the holy ones of the Most High, our Father. His kingdom is a kingdom without end; all rulers will serve and obey him.' ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।
28 This ends the matter. I, Daniel—my thoughts terrified me, my face turned pale, but I kept it to myself. ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]