Skip to content
The Believer's Library

Indian Revised Version (IRV) Punjabi - 2019

Ecclesiastes 1 IRVPun

Show IRVPun only
Verse × ×
1 The words of the Teacher, son of David, king in Jerusalem. ਲੁੱਕ ਯਰੂਸ਼ਲਮ ਦੇ ਰਾਜਾ, ਦਾਊਦ ਦੇ ਪੁੱਤਰ ਉਪਦੇਸ਼ਕ ਦੇ ਬਚਨ।
2 "Utterly fleeting," says the Teacher, "utterly fleeting! Everything is fleeting." ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ!
3 What does a person gain from all the labor at which they toil under the sun? ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ ਕਰਦਾ ਹੈ?
4 A generation goes, and a generation comes, but the earth remains forever. ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।
5 The sun rises and the sun sets, and hurries back to the place where it rises. ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।
6 The wind blows to the south and turns to the north; round and round it goes, ever returning on its circuits. ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
7 All the streams run to the sea, yet the sea is never full; the streams return to their source and flow again. ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
8 All things are wearisome, more than anyone can express; the eye is not satisfied with seeing, nor the ear filled with hearing. ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।
9 What has been is what will be, and what has been done is what will be done; there is nothing new under the sun. ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।
10 Is there anything anyone can point to and say, "Look, this is new"? It was already here, in the ages before us. ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।
11 There is no remembrance of those who came before, and even those yet to come will not be remembered by those who follow them. ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।
12 I, the Teacher, was king over Israel in Jerusalem. ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ।
13 I gave my heart to seek and explore by wisdom all that is done under heaven—a miserable task God has given mankind to struggle with. ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।
14 I saw all the deeds done under the sun, and look—it is all fleeting, a chasing after wind. ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ!
15 What is crooked cannot be made straight, and what is lacking cannot be counted. ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ।
16 I told myself, "Look, I have grown great and gained more wisdom than all who ruled Jerusalem before me; my heart has seen much wisdom and knowledge." ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।
17 I set my mind to know wisdom, and madness and foolishness; I learned this too is a chasing after the wind. ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!
18 For with much wisdom comes much grief, and the more knowledge, the more sorrow. ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]