Skip to content
The Believer's Library

Indian Revised Version (IRV) Punjabi - 2019

Ecclesiastes 11 IRVPun

Side by side with the Father's Heart Bible™

ਜੁਆਨਾਂ ਲਈ ਸਲਾਹ

1ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ। 2ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ। 3ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ। 4ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ। 5ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।

6ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।

7ਚਾਨਣ ਤਾਂ ਮਨ ਭਾਉਂਦਾ ਹੈ ਅਤੇ ਸੂਰਜ ਨੂੰ ਦੇਖਣਾ ਅੱਖਾਂ ਨੂੰ ਚੰਗਾ ਲੱਗਦਾ ਹੈ।

8ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!

ਜੁਆਨਾਂ ਨੂੰ ਸਲਾਹ

9ਹੇ ਜੁਆਨ, ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ।

10ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ!

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]