Skip to content
The Believer's Library

Indian Revised Version (IRV) Punjabi - 2019

Ecclesiastes 2 IRVPun

Show IRVPun only
Verse × ×
1 In my heart I said, "Come, I'll test you with pleasure; enjoy what's good." But this too was fleeting. ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾ ਲਵਾਂਗਾ, ਇਸ ਲਈ ਸੁੱਖ ਭੋਗ ਅਤੇ ਵੇਖੋ, ਇਹ ਵੀ ਵਿਅਰਥ ਸੀ।
2 I said of laughter, "It is madness," and of pleasure, "What does it accomplish?" ਮੈਂ ਹਾਸੇ ਦੇ ਬਾਰੇ ਆਖਿਆ ਕਿ ਇਹ ਮੂਰਖਤਾ ਹੈ ਅਤੇ ਅਨੰਦ ਦੇ ਬਾਰੇ ਕਿ ਇਹ ਕੀ ਕਰਦਾ ਹੈ?
3 I explored in my heart how to cheer my body with wine—my heart still guiding me with wisdom—and to grasp foolishness, until I might see what is good for people to do under heaven the few days of their lives. ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।
4 I undertook great works. I built houses for myself and planted vineyards. ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ,
5 I made myself gardens and parks, and planted in them all kinds of fruit trees. ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ,
6 I made myself pools of water to irrigate a forest of growing trees. ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,
7 I bought male and female slaves, and had home-born slaves too. I owned larger herds and flocks than anyone before me in Jerusalem. ਮੈਂ ਦਾਸ ਅਤੇ ਦਾਸੀਆਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਦਾਸ ਵੀ ਸਨ, ਸਗੋਂ ਮੇਰੇ ਕੋਲ ਉਹਨਾਂ ਸਾਰਿਆਂ ਨਾਲੋਂ ਵੱਧ ਵੱਗਾਂ ਅਤੇ ਇੱਜੜਾਂ ਦੀ ਜ਼ਾਇਦਾਦ ਸੀ, ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ।
8 I gathered for myself silver and gold, the treasure of kings and provinces. I got male and female singers, and men's delights—many concubines. ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ।
9 So I became great, greater than all before me in Jerusalem; and my wisdom stayed with me. ਮੈਂ ਮਹਾਨ ਹੋ ਗਿਆ ਅਤੇ ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਉਹਨਾਂ ਸਾਰਿਆਂ ਨਾਲੋਂ ਬਹੁਤ ਵਾਧਾ ਕੀਤਾ ਪਰ ਫੇਰ ਵੀ ਮੇਰੀ ਬੁੱਧ ਮੇਰੇ ਵਿੱਚ ਟਿਕੀ ਰਹੀ।
10 Whatever my eyes wanted I did not withhold. I refused my heart no joy, for my heart delighted in all my work, and this was my reward for all my work. ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ।
11 Then I surveyed all my hands had done and the toil I spent doing it, and it was all fleeting, chasing wind; nothing was gained under the sun. ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।
12 So I turned to consider wisdom, madness, and foolishness. For what can the king's successor do? Only what has already been done. ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।
13 I saw that wisdom has more gain than foolishness, as light has more than darkness. ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ।
14 The wise person has eyes in his head, but the fool walks in darkness. And yet I perceived that the same fate befalls them all. ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ।
15 Then I thought, "The fool's fate is mine too. So why have I been so very wise?" And I decided this too is fleeting. ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ।
16 The wise, like the fool, will not be remembered for long; in days to come both are forgotten. How the wise die just like fools! ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!
17 So I hated life, because the work done under the sun grieved me; it is all fleeting, a chasing after wind. ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
18 I hated all my labor under the sun, since I must leave it to the one after me. ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ।
19 Who knows if he will be wise or a fool? Yet he will control all I worked for with my wisdom under the sun. This too is fleeting. ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ।
20 So I gave my heart up to despair over all the toil I labored at under the sun. ਤਦ ਮੈਂ ਮੁੜਿਆ ਅਤੇ ਆਪਣੇ ਮਨ ਨੂੰ ਉਸ ਸਾਰੇ ਕੰਮ ਤੋਂ ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਨਿਰਾਸ਼ ਕੀਤਾ,
21 One may work with wisdom, knowledge, and skill, yet must leave it all to be enjoyed by someone who never worked for it. This too is fleeting, a great evil. ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ।
22 What does a person gain from all the toil and striving of heart he labors at under the sun? ਭਲਾ, ਮਨੁੱਖ ਨੂੰ ਆਪਣੇ ਸਾਰੇ ਕੰਮ-ਧੰਦੇ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਅਤੇ ਮਨ ਦੇ ਕਸ਼ਟ ਤੋਂ ਕੀ ਲਾਭ ਹੁੰਦਾ ਹੈ?
23 All his days bring sorrow, his work grief; even at night his mind gets no rest. This too is fleeting. ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ!
24 Nothing is better for a person than to eat, drink, and enjoy his work. This too, I saw, is from God's hand, ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ। ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,
25 for apart from him, who can eat or who can find enjoyment? ਕਿਉਂ ਜੋ ਉਸ ਨਾਲੋਂ ਵੱਧ ਕੌਣ ਖਾ ਸਕਦਾ ਅਤੇ ਅਨੰਦ ਭੋਗ ਸਕਦਾ ਹੈ?
26 God gives wisdom, knowledge, and joy to the person who pleases him, but to the sinner he gives the work of gathering and collecting, only to hand it to one who pleases God. This too is fleeting, chasing wind. ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]