Skip to content
The Believer's Library

Indian Revised Version (IRV) Punjabi - 2019

Ecclesiastes 3 IRVPun

Show IRVPun only
Verse × ×
1 For everything there is a season, and a time for every matter under heaven: ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
2 a time to be born, and a time to die; a time to plant, and a time to uproot what is planted; ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ ਹੈ, ਇੱਕ ਲਾਉਣ ਦਾ ਵੇਲਾ ਹੈ ਅਤੇ ਇੱਕ ਲਾਏ ਹੋਏ ਨੂੰ ਪੁੱਟਣ ਦਾ ਵੇਲਾ ਹੈ,
3 a time to kill, and a time to heal; a time to tear down, and a time to build up; ਇੱਕ ਮਾਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਚੰਗੇ ਕਰਨ ਦਾ ਵੇਲਾ ਹੈ, ਇੱਕ ਢਾਉਣ ਦਾ ਵੇਲਾ ਹੈ ਅਤੇ ਇੱਕ ਉਸਾਰਨ ਦਾ ਵੇਲਾ ਹੈ,
4 a time to weep, and a time to laugh; a time to mourn, and a time to dance; ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,
5 a time to throw away stones, and a time to gather stones together; a time to embrace, and a time to refrain from embracing; ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ਼ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ਼ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ,
6 a time to seek, and a time to lose; a time to keep, and a time to throw away; ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਆਉਣ ਦਾ ਵੇਲਾ ਹੈ, ਇੱਕ ਸੰਭਾਲਣ ਦਾ ਵੇਲਾ ਹੈ ਅਤੇ ਇੱਕ ਸੁੱਟ ਦੇਣ ਦਾ ਵੇਲਾ ਹੈ,
7 a time to tear, and a time to sew; a time to be silent, and a time to speak; ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਰਹਿਣ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ,
8 a time to love, and a time to hate; a time for war, and a time for peace. ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਯੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।
9 What gain has the worker from his toil? ਕੰਮ ਕਰਨ ਵਾਲੇ ਨੂੰ ਆਪਣੀ ਮਿਹਨਤ ਤੋਂ ਜੋ ਉਹ ਕਰਦਾ ਹੈ, ਕੀ ਲਾਭ ਹੈ?
10 I have seen the task that God has given people to keep them busy. ਮੈਂ ਉਸ ਕਸ਼ਟ ਨੂੰ ਵੇਖਿਆ ਹੈ, ਜੋ ਪਰਮੇਸ਼ੁਰ ਨੇ ਆਦਮ ਵੰਸ਼ ਨੂੰ ਦਿੱਤਾ ਕਿ ਉਹ ਉਸ ਦੇ ਵਿੱਚ ਰੁੱਝੇ ਰਹਿਣ।
11 He made everything beautiful in its time, and set eternity in the human heart—yet no one can grasp what God has done from start to end. ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ।
12 I know nothing is better for them than to enjoy life and do good while they live. ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ
13 Also, that everyone eat, drink, and find satisfaction in all their work—this is God's gift. ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ।
14 I know all God does lasts forever; nothing can be added, nothing removed. He has done it so people will fear before him. ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ।
15 What is has already been, and what will be has already been; and God seeks out what was driven away. ਜੋ ਕੁਝ ਹੋਇਆ ਸੀ, ਉਹ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ, ਉਹ ਪਹਿਲਾਂ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।
16 I also saw under the sun: evil in the place of judgment, and evil in the place of righteousness. ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ।
17 I said in my heart: "God will judge the righteous and the wicked, for there's a time for every matter and every deed, there." ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।
18 I said in my heart: "God tests people, so that they may see they're just animals." ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਆਦਮ ਵੰਸ਼ੀਆਂ ਦੇ ਕਾਰਨ ਹੁੰਦਾ ਹੈ, ਤਾਂ ਜੋ ਪਰਮੇਸ਼ੁਰ ਉਹਨਾਂ ਨੂੰ ਜਾਂਚੇ ਅਤੇ ਉਹ ਵੇਖਣ ਕਿ ਉਹ ਆਪ ਪਸ਼ੂਆਂ ਵਰਗੇ ਹੀ ਹਨ।
19 Humans and animals share one fate: one dies as the other dies; both have the same breath. Humans have no advantage over animals—all is vapor. ਕਿਉਂਕਿ ਜੋ ਕੁਝ ਆਦਮ ਵੰਸ਼ ਉੱਤੇ ਬੀਤਦਾ ਹੈ, ਉਹ ਹੀ ਪਸ਼ੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ, - ਜਿਵੇਂ ਇਹ ਮਰਦਾ ਹੈ, ਉਸੇ ਤਰ੍ਹਾਂ ਹੀ ਉਹ ਵੀ ਮਰਦਾ ਹੈ, ਹਾਂ, ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਮਨੁੱਖ ਪਸ਼ੂ ਨਾਲੋਂ ਕੁਝ ਉੱਤਮ ਨਹੀਂ ਹੈ। ਹਾਂ, ਸਭ ਵਿਅਰਥ ਹੀ ਹੈ!
20 All go to one place; all came from the dust, and all return to the dust. ਸਾਰਿਆਂ ਦੇ ਸਾਰੇ ਇੱਕੋ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਦੇ ਵਿੱਚ ਜਾ ਰਲਦੇ ਹਨ।
21 Who knows whether the human spirit goes up, and whether the animal's spirit goes down to the earth? ਕੌਣ ਜਾਣਦਾ ਹੈ ਕਿ ਆਦਮ ਵੰਸ਼ੀ ਦਾ ਆਤਮਾ ਉੱਪਰ ਵੱਲ ਚੜ੍ਹਦਾ ਹੈ ਅਤੇ ਪਸ਼ੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਉੱਤਰਦਾ ਹੈ?
22 So I saw nothing is better than a person rejoicing in their work, since that is their lot. For who can show them what comes after them? ਇਸ ਲਈ ਮੈਂ ਵੇਖਿਆ ਕਿ ਮਨੁੱਖ ਦੇ ਲਈ ਇਸ ਨਾਲੋਂ ਚੰਗੀ ਹੋਰ ਕੋਈ ਗੱਲ ਨਹੀਂ ਕਿ ਉਹ ਆਪਣੇ ਕੰਮ-ਧੰਦੇ ਵਿੱਚ ਅਨੰਦ ਰਿਹਾ ਕਰੇ, ਕਿਉਂ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਬਾਅਦ ਹੋਵੇਗਾ ਉਸ ਨੂੰ ਵੇਖਣ ਲਈ ਨੂੰ ਕੌਣ ਉਹ ਨੂੰ ਮੋੜ ਲਿਆਵੇਗਾ?
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]