Skip to content
The Believer's Library

Indian Revised Version (IRV) Punjabi - 2019

Genesis 2 IRVPun

Show IRVPun only
Verse × ×
1 So the heavens and the earth were completed in all their vast array. ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ।
2 By the seventh day our Father had completed his work, and he rested on the seventh day from everything he had made. ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
3 And our Father blessed the seventh day, making it holy, because on it he rested from all the work of creation he had done. ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
4 This is the history of the heavens and the earth when they were created, when our Father made earth and heavens. ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।
5 No shrub of the field yet existed on the earth, no plant of the field had yet sprouted, for our Father had not sent rain on the earth, and there was no man to work the ground, ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।
6 but springs came up from the earth and watered the whole surface of the ground. ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ।
7 Then our Father formed the man from dust of the ground, breathed into his nostrils the breath of life, and the man became a living person. ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
8 Then our Father planted a garden in Eden, in the east, and put there the man he had formed. ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।
9 From the ground our Father grew every tree lovely to see and good to eat, with the tree of life in the garden's center and the tree of knowing good and evil. ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।
10 A river flowed from Eden to water the garden; from there it divided into four rivers. ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।
11 The first is named Pishon; it flows around all the land of Havilah, where gold is found. ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ
12 The gold of that land is good; aromatic resin and onyx are also there. ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ।
13 The name of the second river is the Gihon; it winds through the entire land of Cush. ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ।
14 The third river's name is Tigris, flowing east of Assyria. The fourth river is the Euphrates. ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।
15 Our Father took the man and set him in the garden of Eden to work it and guard it. ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
16 And our Father commanded the man, "You are free to eat from any tree in the garden; ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
17 but you must not eat from the tree of knowledge of good and evil, for you will surely die the day you eat from it." ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
18 Then our Father said, "It is not good for the man to be alone. I will make a helper matching him." ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
19 From the ground our Father formed every field animal and every sky bird, then brought each to the man to see what he'd name it. Whatever the man named each living creature, that was its name. ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
20 The man named all livestock, birds of the sky, and all wild animals, but for Adam no helper matching him was found. ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।
21 So our Father made the man fall into a deep sleep, and while he slept, took one of his ribs and closed the flesh over it. ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
22 Then our Father built a woman from the rib he took from the man, and brought her to the man. ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।
23 The man said, "At last! This is bone of my bones and flesh of my flesh; she will be called 'woman,' for she was taken out of man." ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।
24 So a man leaves his father and mother, joins his wife, and they become one flesh. ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
25 The man and his wife were both naked, and they were not ashamed. ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]