Skip to content
The Believer's Library

Indian Revised Version (IRV) Punjabi - 2019

Genesis 3 IRVPun

Show IRVPun only
Verse × ×
1 The serpent was shrewder than any field animal our Father had made. He asked the woman, "Did God really say, 'You must not eat from any tree in the garden'?" ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
2 The woman said to the serpent, "We may eat the fruit from the trees in the garden, ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ
3 but God said, 'Don't eat the tree's fruit in the garden's middle, or touch it, or you'll die.'" ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
4 But the serpent said to the woman, "You will certainly not die. ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ।
5 God knows that when you eat from it, your eyes will open and you'll be like God, knowing good and evil." ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
6 The woman saw the tree was good for food, delightful to the eyes, and desirable for wisdom. She took its fruit, ate, gave some to her husband with her, and he ate. ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
7 Then the eyes of both of them were opened, and they knew they were naked; they sewed fig leaves together and made themselves coverings. ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।
8 They heard the sound of our Father walking in the garden in the cool of the day, and the man and his wife hid from his presence among the garden's trees. ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ।
9 But our Father called to the man and said to him, "Where are you?" ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ?
10 The man said, "I heard you in the garden and was afraid, for I was naked, so I hid." ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ।
11 Our Father said, "Who told you you're naked? Did you eat from the tree I forbade you to eat from?" ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ?
12 The man said, "The woman you put with me gave me fruit from the tree, and I ate." ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।
13 Then our Father asked the woman, "What have you done?" She said, "The serpent deceived me, and I ate." ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
14 So our Father said to the serpent, "Because you have done this, cursed are you above all livestock and above all wild animals; on your belly you will go, and dust you will eat all the days of your life. ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।
15 And I will put enmity between you and the woman, and between your offspring and her offspring; he will crush your head, and you will strike his heel." ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।
16 To the woman he said, "I will greatly increase your pain in childbirth; in pain you will give birth to children. Your desire will be for your husband, and he will rule over you." ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
17 And to Adam he said, "Because you listened to your wife and ate from the tree that I commanded you, saying, 'You must not eat from it,' cursed is the ground because of you; through painful toil you will eat from it all the days of your life. ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
18 It will produce thorns and thistles for you, and you will eat the plants of the field. ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ।
19 By the sweat of your brow you will eat your bread until you return to the ground, since from it you were taken; for dust you are, and to dust you will return." ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।
20 The man named his wife Eve, because she would become the mother of all the living. ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ।
21 Our Father made garments of skin for Adam and his wife, and he clothed them. ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।
22 Then our Father said, "Look, the man has become like one of us, knowing good and evil. Now, so he doesn't reach out, take from the tree of life too, eat, and live forever…" ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।
23 So our Father sent him out of the garden of Eden to work the ground he was taken from. ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ।
24 He drove out the man and placed cherubim and a whirling, flaming sword east of Eden's garden, guarding the way to the tree of life. ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]