Skip to content
The Believer's Library

Indian Revised Version (IRV) Punjabi - 2019

Genesis 39 IRVPun

Show IRVPun only
Verse × ×
1 Joseph was brought down to Egypt; Potiphar, Pharaoh's Egyptian official and captain of the guard, bought him from the Ishmaelites who had brought him down there. ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਤੇ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ, ਉਸ ਨੂੰ ਇਸਮਾਏਲੀਆਂ ਦੇ ਹੱਥੋਂ ਮੁੱਲ ਲੈ ਲਿਆ, ਜਿਹੜੇ ਉਸ ਨੂੰ ਉੱਥੇ ਲਿਆਏ ਸਨ।
2 Our Father was with Joseph; he thrived, serving in his Egyptian master's house. ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸੁਆਮੀ ਦੇ ਘਰ ਰਹਿੰਦਾ ਸੀ।
3 His master saw our Father was with him, our Father making all he did succeed in his hand. ਤਦ ਉਸ ਦੇ ਸੁਆਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ-ਸੰਗ ਹੈ ਅਤੇ ਜੋ ਵੀ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸਫ਼ਲ ਕਰਾਉਂਦਾ ਹੈ।
4 Joseph found favor with him and served him; his master put Joseph over his house, entrusting him with all he owned. ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਯੂਸੁਫ਼ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਆਪਣੇ ਘਰ ਦਾ ਮੁਖ਼ਤਿਆਰ ਬਣਾ ਦਿੱਤਾ ਅਤੇ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ।
5 From when he put Joseph over his house and all he owned, our Father blessed the Egyptian's house for Joseph's sake; our Father's blessing was on all he had, house and field. ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ।
6 Potiphar left all he owned in Joseph's care, aware of nothing except what he ate. Joseph was well-built and handsome. ਉਸ ਨੇ ਸਭ ਕੁਝ ਯੂਸੁਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਤੇ ਸੋਹਣਾ ਸੀ।
7 After these things, his master's wife cast her eyes on Joseph and said, "Sleep with me." ਇਹਨਾਂ ਗੱਲਾਂ ਦੇ ਪਿੱਛੋਂ ਅਜਿਹਾ ਹੋਇਆ ਕਿ ਉਸ ਦੇ ਸੁਆਮੀ ਦੀ ਪਤਨੀ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਤੇ ਉਸ ਨੇ ਉਹ ਨੂੰ ਆਖਿਆ, ਤੂੰ ਮੇਰੇ ਨਾਲ ਲੇਟ।
8 He refused, telling his master's wife, "Look, with me here, my master oversees nothing in the house; all he owns he has put in my hands. ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸੁਆਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸੁਆਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ
9 He is no greater in this house than I am; he's held back nothing from me except you, since you are his wife. How could I do this great evil and sin against our Father?" ਅਤੇ ਇਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨ੍ਹਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ, ਕਿਉਂ ਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ?
10 Day after day she spoke to Joseph, but he refused to listen to her, to lie beside her, to be with her. ਤਦ ਅਜਿਹਾ ਹੋਇਆ ਕਿ ਉਹ ਹਰ ਰੋਜ਼ ਯੂਸੁਫ਼ ਨੂੰ ਆਖਦੀ ਰਹੀ ਪਰ ਉਸ ਨੇ ਉਹ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਜਾਂ ਉਸ ਦੇ ਕੋਲ ਰਹੇ।
11 One day Joseph entered the house to do his work, with no household man inside. ਇੱਕ ਦਿਨ ਅਜਿਹਾ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਤੇ ਘਰ ਦੇ ਮਨੁੱਖਾਂ ਵਿੱਚੋਂ ਕੋਈ ਵੀ ਘਰ ਵਿੱਚ ਨਹੀਂ ਸੀ।
12 She caught him by his garment, saying, "Sleep with me!" He left it in her hand and fled outside. ਤਦ ਉਸ ਨੇ ਉਸ ਦਾ ਕੱਪੜਾ ਫੜ੍ਹ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਭੱਜਿਆ ਅਤੇ ਬਾਹਰ ਨਿੱਕਲ ਗਿਆ।
13 When she saw that he had left his garment in her hand and fled outside, ਜਦ ਉਸ ਨੇ ਵੇਖਿਆ ਕਿ ਉਹ ਆਪਣਾ ਕੱਪੜਾ ਮੇਰੇ ਹੱਥ ਵਿੱਚ ਛੱਡ ਕੇ ਬਾਹਰ ਭੱਜ ਗਿਆ ਹੈ
14 she called the men of her household and said, "Look—he brought us a Hebrew man to mock us. He came in to me to sleep with me, and I screamed loudly. ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਵੇਖੋ, ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡਾ ਨਿਰਾਦਰ ਕਰੇ। ਉਹ ਮੇਰੇ ਕੋਲ ਅੰਦਰ ਆਇਆ ਤਾਂ ਜੋ ਉਹ ਮੇਰੇ ਨਾਲ ਲੇਟੇ ਪਰ ਮੈਂ ਉੱਚੀ ਅਵਾਜ਼ ਨਾਲ ਬੋਲ ਪਈ।
15 When he heard me cry out, he left his garment beside me and fled outside. ਜਦ ਉਸ ਨੇ ਸੁਣਿਆ ਕਿ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ।
16 She kept his garment beside her until his master came home." ਸੋ ਉਸ ਨੇ ਆਪਣੇ ਸੁਆਮੀ ਦੇ ਘਰ ਆਉਣ ਤੱਕ ਉਸ ਦਾ ਕੱਪੜਾ ਆਪਣੇ ਕੋਲ ਰੱਖ ਛੱਡਿਆ।
17 She told him the same story: "The Hebrew servant you brought us came to me to mock me. ਤਦ ਉਸ ਨੇ ਉਹ ਨੂੰ ਸਾਰੀਆਂ ਗੱਲਾਂ ਦੱਸੀਆਂ ਅਤੇ ਆਖਿਆ, ਜਿਹੜਾ ਇਬਰਾਨੀ ਗ਼ੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਤੇ ਮੇਰੇ ਨਾਲ ਬੁਰਾ ਵਿਵਹਾਰ ਕਰਨ ਲੱਗਾ।
18 But when I cried out, he left his garment beside me and fled outside." ਪਰ ਜਦ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ।
19 When his master heard his wife's words to him—"Your servant did these things to me"—his anger flared. ਫੇਰ ਅਜਿਹਾ ਹੋਇਆ ਕਿ ਜਦ ਉਸ ਦੇ ਸੁਆਮੀ ਨੇ ਆਪਣੀ ਪਤਨੀ ਦੀਆਂ ਗੱਲਾਂ ਸੁਣੀਆਂ, ਜਿਹੜੀ ਇਹ ਬੋਲੀ ਕਿ ਤੇਰੇ ਗ਼ੁਲਾਮ ਨੇ ਮੇਰੇ ਨਾਲ ਅਜਿਹਾ ਕੀਤਾ ਹੈ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ।
20 Joseph's master took him and put him in the prison holding the king's prisoners. He stayed there in the prison. ਤਦ ਯੂਸੁਫ਼ ਦੇ ਸੁਆਮੀ ਨੇ ਉਸ ਨੂੰ ਫੜ੍ਹ ਕੇ ਕੈਦ ਵਿੱਚ ਪਾ ਦਿੱਤਾ, ਜਿੱਥੇ ਸ਼ਾਹੀ ਕੈਦੀ ਸਨ ਅਤੇ ਉਹ ਉੱਥੇ ਕੈਦ ਵਿੱਚ ਰਿਹਾ।
21 But our Father was with Joseph, showing him covenant love and favor with the prison warden. ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ
22 The prison warden put Joseph in charge of all its prisoners; whatever was done there, he did. ਅਤੇ ਦਰੋਗੇ ਨੇ ਸਾਰੇ ਕੈਦੀਆਂ ਨੂੰ ਜਿਹੜੇ ਉਸ ਕੈਦ ਵਿੱਚ ਸਨ, ਯੂਸੁਫ਼ ਦੇ ਹੱਥ ਵਿੱਚ ਦੇ ਦਿੱਤਾ ਅਤੇ ਜਿਹੜਾ ਕੰਮ ਉੱਥੇ ਕੀਤਾ ਜਾਂਦਾ ਸੀ, ਉਹੀ ਚਲਾਉਂਦਾ ਸੀ।
23 The warden checked nothing in Joseph's care, since our Father was with him—whatever he did, our Father made succeed. ਕੈਦਖ਼ਾਨੇ ਦਾ ਦਰੋਗਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]