Skip to content
The Believer's Library

Indian Revised Version (IRV) Punjabi - 2019

Genesis 44 IRVPun

Show IRVPun only
Verse × ×
1 Then he told his house steward: "Fill the men's sacks with food, as much as they can carry, and put each man's silver at his sack's opening. ਤਦ ਉਸ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੇ ਬੋਰਿਆਂ ਵਿੱਚ ਜਿੰਨ੍ਹਾਂ ਉਹ ਲੈ ਸਕਣ ਅੰਨ ਭਰ ਦੇ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਦੇ ਮੂੰਹ ਵਿੱਚ ਰੱਖਦੇ
2 Put my cup, the silver cup, in the mouth of the youngest's sack, with his grain money." He did as Joseph said. ਅਤੇ ਮੇਰਾ ਚਾਂਦੀ ਦਾ ਪਿਆਲਾ ਸਭ ਤੋਂ ਛੋਟੇ ਦੇ ਬੋਰੇ ਦੇ ਮੂੰਹ ਉੱਤੇ ਉਸ ਦੇ ਅੰਨ ਖਰੀਦਣ ਦੀ ਚਾਂਦੀ ਸਮੇਤ ਰੱਖਦੇ। ਸੋ ਉਸ ਨੇ ਯੂਸੁਫ਼ ਦੇ ਆਖੇ ਅਨੁਸਾਰ ਹੀ ਕੀਤਾ।
3 As soon as the morning was light, the men were sent away with their donkeys. ਸਵੇਰ ਹੁੰਦਿਆਂ ਹੀ ਉਹ ਮਨੁੱਖ ਅਤੇ ਉਨ੍ਹਾਂ ਦੇ ਗਧੇ ਤੋਰ ਦਿੱਤੇ ਗਏ।
4 They had left the city, not yet far off, when Joseph told his steward, "Chase down the men. When you catch them, ask, 'Why have you repaid evil for good? ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ, ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਤੇ ਜਦ ਤੂੰ ਉਨ੍ਹਾਂ ਕੋਲ ਪਹੁੰਚ ਜਾਵੇਂ ਤਾਂ ਉਨ੍ਹਾਂ ਨੂੰ ਆਖੀਂ, ਤੁਸੀਂ ਭਲਿਆਈ ਦੇ ਬਦਲੇ ਬੁਰਿਆਈ ਕਿਉਂ ਕੀਤੀ?
5 Isn't this the cup my lord drinks from and uses for fortune-telling? What you've done is evil.'" ਕੀ ਇਹ ਉਹ ਪਿਆਲਾ ਨਹੀਂ ਜਿਸ ਵਿੱਚ ਮੇਰਾ ਸੁਆਮੀ ਪੀਂਦਾ ਹੈ ਅਤੇ ਜਿਸ ਦੇ ਨਾਲ ਉਹ ਆਤਮਿਕ ਗੱਲਾਂ ਵਿਚਾਰਦਾ ਹੈ? ਤੁਸੀਂ ਜੋ ਇਹ ਕੀਤਾ ਹੈ ਸੋ ਬੁਰਾ ਹੀ ਕੀਤਾ ਹੈ।
6 When he overtook them, he spoke these words to them. ਤਦ ਉਸ ਨੇ ਉਨ੍ਹਾਂ ਨੂੰ ਜਾ ਫੜ੍ਹਿਆ ਅਤੇ ਇਹੋ ਗੱਲਾਂ ਉਨ੍ਹਾਂ ਨੂੰ ਆਖੀਆਂ।
7 They said, "Why does my lord say such things? Your servants would never do such a thing. ਉਨ੍ਹਾਂ ਨੇ ਉਹ ਨੂੰ ਆਖਿਆ, ਸਾਡਾ ਸੁਆਮੀ ਅਜਿਹੀਆਂ ਗੱਲਾਂ ਕਿਉਂ ਬੋਲਦਾ ਹੈ? ਤੁਹਾਡੇ ਦਾਸਾਂ ਤੋਂ ਅਜਿਹਾ ਕੰਮ ਕਰਨਾ ਦੂਰ ਰਹੇ।
8 Look, we brought back to you from Canaan the silver we found in our sacks' openings. How could we steal silver or gold from your master's house? ਵੇਖੋ, ਜਦ ਉਹ ਚਾਂਦੀ ਜਿਹੜੀ ਸਾਨੂੰ ਸਾਡੇ ਬੋਰਿਆਂ ਦੇ ਮੂੰਹ ਵਿੱਚ ਲੱਭੀ ਸੀ, ਅਸੀਂ ਉਹ ਕਨਾਨ ਦੇਸ਼ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ, ਤਾਂ ਕਿਵੇਂ ਅਸੀਂ ਤੁਹਾਡੇ ਸੁਆਮੀ ਦੇ ਘਰ ਵਿੱਚੋਂ ਚਾਂਦੀ ਜਾਂ ਸੋਨਾ ਚੁਰਾ ਸਕਦੇ ਹਾਂ?
9 Whichever of your servants it's found with will die, and we'll become my lord's slaves too." ਤੁਹਾਡੇ ਦਾਸਾਂ ਵਿੱਚੋਂ ਜਿਸ ਦੇ ਕੋਲੋਂ ਉਹ ਲੱਭੇ, ਉਹ ਮਾਰਿਆ ਜਾਵੇ ਅਤੇ ਅਸੀਂ ਵੀ ਆਪਣੇ ਸੁਆਮੀ ਦੇ ਗ਼ੁਲਾਮ ਹੋ ਜਾਂਵਾਂਗੇ।
10 He said, "Good—let it be as you say. Whoever has it will be my slave; the rest of you are innocent." ਤਦ ਉਸ ਨੇ ਆਖਿਆ, ਹੁਣ ਤੁਹਾਡੀਆਂ ਗੱਲਾਂ ਦੇ ਅਨੁਸਾਰ ਹੀ ਹੋਵੇਗਾ। ਜਿਸ ਦੇ ਕੋਲੋਂ ਉਹ ਲੱਭੇਗਾ, ਉਹ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਨਿਰਦੋਸ਼ ਠਹਿਰੋਗੇ।
11 Then each man quickly lowered his sack to the ground, and each man opened his sack. ਉਨ੍ਹਾਂ ਨੇ ਛੇਤੀ ਨਾਲ ਆਪੋ ਆਪਣੇ ਬੋਰੇ ਜ਼ਮੀਨ ਉੱਤੇ ਲਾਹ ਕੇ ਖੋਲ੍ਹ ਦਿੱਤੇ
12 He searched, starting with the oldest, ending with the youngest—the cup was found in Benjamin's sack. ਅਤੇ ਉਸ ਨੇ ਵੱਡੇ ਤੋਂ ਲੈ ਕੇ ਛੋਟੇ ਤੱਕ ਸਭ ਦੀ ਤਲਾਸ਼ੀ ਲਈ ਅਤੇ ਉਹ ਪਿਆਲਾ ਬਿਨਯਾਮੀਨ ਦੇ ਬੋਰੇ ਵਿੱਚ ਲੱਭਿਆ।
13 Then they tore their clothes, and every man loaded his donkey, and they returned to the city. ਤਦ ਉਨ੍ਹਾਂ ਨੇ ਆਪਣੇ ਬਸਤਰ ਪਾੜੇ ਅਤੇ ਹਰ ਇੱਕ ਨੇ ਆਪਣਾ ਗਧਾ ਲੱਦਿਆ ਅਤੇ ਓਹ ਨਗਰ ਨੂੰ ਮੁੜ ਆਏ।
14 When Judah and his brothers reached Joseph's house, he was still there, and they fell to the ground before him. ਜਦ ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਤੇ ਉਹ ਅਜੇ ਤੱਕ ਉੱਥੇ ਹੀ ਸੀ ਤਾਂ ਓਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ।
15 Joseph said to them, "What have you done? Don't you know a man like me surely tells fortunes?" ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ? ਕੀ ਤੁਸੀਂ ਨਹੀਂ ਜਾਣਦੇ ਸੀ ਕਿ ਮੇਰੇ ਵਰਗਾ ਆਦਮੀ ਆਤਮਿਕ ਗੱਲਾਂ ਵਿਚਾਰ ਸਕਦਾ ਹੈ?
16 Judah said, "What can we say to my lord? What can we speak? How can we clear ourselves? Our Father has found your servants' guilt. Look—we are my lord's slaves, both we and the one in whose hand the cup was found." ਯਹੂਦਾਹ ਨੇ ਆਖਿਆ, ਅਸੀਂ ਆਪਣੇ ਸੁਆਮੀ ਨੂੰ ਕੀ ਆਖੀਏ ਅਤੇ ਕੀ ਬੋਲੀਏ ਅਤੇ ਅਸੀਂ ਆਪਣੇ ਆਪ ਨੂੰ ਕਿਸ ਤਰ੍ਹਾਂ ਨਿਰਦੋਸ਼ ਸਾਬਤ ਕਰੀਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ ਹੈ। ਵੇਖੋ, ਅਸੀਂ ਆਪਣੇ ਸੁਆਮੀ ਦੇ ਗ਼ੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਇਹ ਪਿਆਲਾ ਲੱਭਿਆ ਹੈ।
17 But he said, "I could never do this. Only the man in whose hand the cup was found will be my slave. The rest of you, go back to your father in peace." ਪਰ ਯੂਸੁਫ਼ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ। ਉਹ ਮਨੁੱਖ ਜਿਸ ਦੇ ਕੋਲੋਂ ਪਿਆਲਾ ਲੱਭਿਆ ਹੈ ਉਹ ਹੀ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਸਲਾਮਤੀ ਨਾਲ ਆਪਣੇ ਪਿਤਾ ਦੇ ਕੋਲ ਵਾਪਿਸ ਚਲੇ ਜਾਓ।
18 Then Judah stepped forward and said, "Please, my lord, let your servant speak a word to you. Don't be angry with your servant, for you are like Pharaoh himself. ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸੁਆਮੀ ਜੀ, ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸੁਆਮੀ ਦੇ ਕੰਨਾਂ ਵਿੱਚ ਗੱਲ ਕਰੇ ਅਤੇ ਤੁਹਾਡਾ ਕ੍ਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ, ਕਿਉਂ ਜੋ ਤੁਸੀਂ ਫ਼ਿਰਊਨ ਦੇ ਸਮਾਨ ਹੋ।
19 My lord asked his servants, saying, 'Do you have a father or a brother?' ਮੇਰੇ ਸੁਆਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਜਾਂ ਭਰਾ ਹੈ?
20 We said to my lord, 'We have an old father, and a young son born late in life. His brother is dead; he alone is left of his mother's children, and his father loves him.' ਅਤੇ ਅਸੀਂ ਆਪਣੇ ਸੁਆਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ।
21 Then you told your servants, 'Bring him down to me so I can see him myself.' ਤੁਸੀਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾਂ।
22 We told my lord, 'The boy can't leave his father, because if he does, his father will die.' ਤਾਂ ਅਸੀਂ ਆਪਣੇ ਸੁਆਮੀ ਨੂੰ ਆਖਿਆ ਕਿ ਮੁੰਡਾ ਆਪਣੇ ਪਿਤਾ ਨੂੰ ਛੱਡ ਨਹੀਂ ਸਕਦਾ। ਜੇਕਰ ਉਹ ਉਸ ਨੂੰ ਛੱਡੇ ਤਾਂ ਸਾਡਾ ਪਿਤਾ ਮਰ ਜਾਵੇਗਾ।
23 You told your servants, 'If your youngest brother doesn't come down with you, you won't see my face again.' ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ।
24 When we went back to my father, your servant, we told him what you had said. ਇਸ ਲਈ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸੀਂ ਆਪਣੇ ਸੁਆਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ।
25 And when our father said, 'Go again, buy us a little food,' ਤਦ ਸਾਡੇ ਪਿਤਾ ਨੇ ਆਖਿਆ, ਮੁੜ ਕੇ ਜਾਓ ਅਤੇ ਥੋੜ੍ਹਾ ਅੰਨ ਸਾਡੇ ਲਈ ਮੁੱਲ ਲੈ ਆਓ।
26 we said, 'We can't go down. If our youngest brother comes with us, then we will go. For we can't see the man's face unless our youngest brother is with us.' ਪਰ ਅਸੀਂ ਆਖਿਆ, ਅਸੀਂ ਨਹੀਂ ਜਾ ਸਕਦੇ। ਜੇਕਰ ਸਾਡਾ ਛੋਟਾ ਭਰਾ ਸਾਡੇ ਨਾਲ ਹੋਵੇ ਤਾਂ ਹੀ ਅਸੀਂ ਜਾਂਵਾਂਗੇ ਕਿਉਂ ਜੋ ਜਦ ਤੱਕ ਸਾਡਾ ਛੋਟਾ ਭਰਾ ਸਾਡੇ ਨਾਲ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ।
27 Then your servant my father said to us, 'You know that my wife bore me two sons. ਤਦ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਨੇ ਮੇਰੇ ਲਈ ਦੋ ਪੁੱਤਰਾਂ ਨੂੰ ਜਨਮ ਦਿੱਤਾ।
28 One left me, and I said, "Surely torn to pieces"; I haven't seen him since. ਉਨ੍ਹਾਂ ਵਿੱਚੋਂ ਇੱਕ ਤਾਂ ਮੈਨੂੰ ਛੱਡ ਕੇ ਚਲਾ ਗਿਆ ਅਤੇ ਮੈਂ ਮੰਨ ਲਿਆ ਕਿ ਉਹ ਸੱਚ-ਮੁੱਚ ਪਾੜਿਆ ਗਿਆ ਹੈ ਅਤੇ ਮੈਂ ਉਸ ਨੂੰ ਹੁਣ ਤੱਕ ਨਹੀਂ ਵੇਖਿਆ।
29 If you take this one too from me, and harm meets him, you'll bring my gray head down to the grave in grief. ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ।
30 So when I come to your servant, my father, and the boy isn't with us, his life is bound to the boy's life, ਹੁਣ ਜਦ ਮੈਂ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਜਾਂਵਾਂ ਅਤੇ ਇਹ ਮੁੰਡਾ ਨਾਲ ਨਾ ਹੋਵੇ ਤਾਂ ਕਿਉਂ ਜੋ ਉਹ ਦੇ ਪ੍ਰਾਣ ਇਸ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ
31 when he sees the boy is gone, he'll die, and your servants will bring your servant our father down to the grave in sorrow.' ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ।
32 For your servant guaranteed the boy to my father, saying, 'If I don't bring him back to you, I'll bear the guilt before my father all my life.' ਕਿਉਂ ਜੋ ਤੁਹਾਡਾ ਦਾਸ ਆਪਣੇ ਪਿਤਾ ਨੂੰ ਇਹ ਆਖ ਕੇ ਇਸ ਮੁੰਡੇ ਦਾ ਜ਼ਿੰਮੇਵਾਰ ਹੋਇਆ ਹੈ ਕਿ ਜੇਕਰ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੈਂ ਸਦਾ ਤੱਕ ਆਪਣੇ ਪਿਤਾ ਦਾ ਪਾਪੀ ਹੋਵਾਂਗਾ।
33 So please, let your servant stay as my lord's slave instead of the boy, and let the boy return with his brothers. ਹੁਣ ਤੁਹਾਡਾ ਦਾਸ ਇਸ ਮੁੰਡੇ ਦੇ ਸਥਾਨ ਤੇ ਮੇਰੇ ਸੁਆਮੀ ਦਾ ਗ਼ੁਲਾਮ ਬਣ ਕੇ ਰਹੇਗਾ ਪਰ ਇਸ ਮੁੰਡੇ ਨੂੰ ਆਪਣੇ ਭਰਾਵਾਂ ਦੇ ਨਾਲ ਵਾਪਿਸ ਜਾਣ ਦਿੱਤਾ ਜਾਵੇ।
34 How can I return to my father without the boy? I could not bear to see the disaster that would strike my father." ਕਿਉਂਕਿ ਮੈਂ ਆਪਣੇ ਪਿਤਾ ਦੇ ਕੋਲ ਕਿਵੇਂ ਜਾਂਵਾਂ, ਜੇਕਰ ਇਹ ਮੁੰਡਾ ਮੇਰੇ ਨਾਲ ਨਾ ਹੋਵੇ? ਅਜਿਹਾ ਨਾ ਹੋਵੇ ਕਿ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ, ਮੈਨੂੰ ਵੇਖਣੀ ਪਵੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]