Skip to content
The Believer's Library

Indian Revised Version (IRV) Punjabi - 2019

Genesis 7 IRVPun

Show IRVPun only
Verse × ×
1 Then our Father told Noah, "Enter the ark with your whole household, for I've seen you righteous before me in this generation. ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ।
2 Take for yourself seven pairs of every clean animal, male and female, and one pair of unclean animals, male and female, ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ।
3 also seven pairs of sky birds, male and female, to keep offspring alive across all the earth. ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ।
4 For in seven days I'll rain on the earth forty days and forty nights, and wipe out every living thing I made from the face of the ground." ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ।
5 Noah did everything our Father commanded him. ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ।
6 Noah was 600 years old when the floodwaters came upon the earth. ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ।
7 He, his sons, his wife, and his sons' wives entered the ark to escape the floodwaters. ਅਤੇ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਜਲ ਪਰਲੋ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ।
8 Of clean animals and animals not clean, of birds and all that crawls on the ground. ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ
9 Two by two, male and female, came to Noah in the ark, as our Father commanded Noah. ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ।
10 After the seven days, the floodwaters came upon the earth. ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ।
11 In Noah's six hundredth year, second month, day seventeen—that same day—all springs of the great deep burst open, and heaven's floodgates opened. ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
12 The rain fell on the earth for forty days and forty nights. ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ।
13 That day Noah entered the ark—he, his sons Shem, Ham, Japheth, his wife, and his sons' three wives. ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ।
14 They and every wild animal by their kind, every livestock by their kind, every crawler on earth by their kind, every bird by their kind, every winged creature. ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ।
15 They came to Noah, into the ark, two by two, all flesh with breath of life. ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ।
16 Male and female of all flesh entered, as our Father commanded him; then our Father shut him in. ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ।
17 The flood lasted forty days on the earth; the waters rose, lifted the ark, floating above the earth. ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ।
18 Waters surged and rose greatly over the earth, and the ark floated on the water's surface. ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ।
19 Waters rose higher and higher on the earth, covering all the high mountains under the whole sky. ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ।
20 About twenty-two feet deep the waters rose above the mountains, covering them. ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ।
21 Everything moving on earth died: birds, livestock, wild animals, all creatures swarming the earth, and all mankind. ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ।
22 Everything on dry land that had the breath of life in its nostrils died. ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ।
23 Our Father wiped out every living thing on the ground's face—people, animals, crawling creatures, birds of the sky—and wiped them from the earth. Only Noah and those with him in the ark remained. ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ।
24 And the waters prevailed over the earth 150 days. ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]