Skip to content
The Believer's Library

Indian Revised Version (IRV) Punjabi - 2019

James 1 IRVPun

Show IRVPun only
Verse × ×
1 James, a servant of our Father and the Lord Jesus Christ, to the twelve tribes scattered among the nations: greetings. ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ।
2 Consider it pure joy, my brothers and sisters, whenever you face trials of many kinds, ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।
3 because you know that the testing of your faith produces perseverance. ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।
4 Let perseverance finish its work so that you may be mature and complete, lacking nothing. ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।
5 If any of you lacks wisdom, ask our Father, who gives freely to all without criticizing, and it will be given you. ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
6 Ask in faith, without doubting, for the doubter is like a sea wave, driven and tossed by the wind. ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।
7 That person should not expect to receive anything from our Father. ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ।
8 Such a person is double-minded and unstable in all their ways. ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ।
9 Let the believer in humble circumstances take pride in their high position, ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ,
10 but let the rich boast in their low state, since they'll pass like a wildflower. ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ।
11 The sun rises with scorching heat and withers the grass. Its flower falls; its beauty vanishes. So the rich fade away amid their pursuits. ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ।
12 Blessed is the one who endures trial, because once tested they'll receive the crown of life our Father promised to those who love him. ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।
13 When tempted, no one should say, "Our Father is tempting me." Evil can't tempt our Father, and he tempts no one. ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।
14 But each person is tempted, dragged away and lured by their own evil desire. ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।
15 Then desire conceives and gives birth to sin; sin, full-grown, gives birth to death. ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।
16 Don't be deceived, my dear brothers and sisters. ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ।
17 Every good and perfect gift is from above, coming down from the Father of lights, who never changes or casts a shifting shadow. ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
18 By his choice, he gave us birth through the word of truth, so we'd be a kind of firstfruits of his creation. ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ।
19 Know this, my dear brothers and sisters: everyone should be quick to listen, slow to speak, slow to anger, ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।
20 because human anger does not produce the righteousness of our Father. ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।
21 So strip off all moral filth and excess evil; humbly receive the word planted in you, able to save your souls. ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।
22 Do not merely listen to the word, and so deceive yourselves. Do what it says. ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
23 Anyone who hears the word but doesn't act on it is like one who looks at his natural face in a mirror, ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।
24 and, after looking at himself, goes away and immediately forgets what he looks like. ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।
25 But whoever peers into the perfect law of freedom, continuing in it—not a forgetful hearer but a doer who acts—will be blessed in his doing. ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।
26 If anyone thinks himself religious but doesn't control his tongue, he deceives his own heart—his religion is worthless. ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।
27 Pure and spotless religion before our Father is this: caring for orphans and widows in their distress, and keeping oneself unstained from the world. ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]