Skip to content
The Believer's Library

Indian Revised Version (IRV) Punjabi - 2019

James 3 IRVPun

Show IRVPun only
Verse × ×
1 My brothers and sisters, not many of you should become teachers, since we teachers face stricter judgment. ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ।
2 For we all stumble in many ways. Anyone who never stumbles in speech is a mature man, able to control his whole body too. ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।
3 If we put bits in horses' mouths to make them obey us, we guide their whole bodies too. ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ।
4 Consider ships too: though large and driven by strong winds, a tiny rudder steers them wherever the pilot wants. ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ।
5 So too the tongue is a small body part, yet boasts great things. See how small a fire sets ablaze a great forest! ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!
6 The tongue is a fire, a world of wickedness placed among our body's parts. It stains the whole body, sets the whole course of life ablaze, and is itself set ablaze by hell. ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!
7 Every kind of beast, bird, reptile, and sea creature is tamed, and has been tamed, by humankind, ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।
8 but no human being can tame the tongue. It is a restless evil, full of deadly poison. ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।
9 With it we bless our Father; with it we curse people made in the likeness of our Father. ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ।
10 From the same mouth come blessing and cursing. My brothers and sisters, this should not be. ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!
11 Does a spring pour out both fresh and bitter water from the same opening? ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ?
12 Brothers and sisters, can a fig tree bear olives, or a vine figs? Neither can a salt spring yield fresh water. ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।
13 Who is wise and understanding among you? Let him show his deeds through good conduct, in wisdom's humility. ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
14 But if bitter envy and selfish ambition fill your heart, don't boast or lie against the truth. ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।
15 This is not the wisdom that comes down from above, but is earthly, unspiritual, demonic. ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ।
16 For where there is jealousy and selfish ambition, there will be disorder and every vile practice. ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ।
17 Wisdom from above: pure first, then peace-loving, gentle, reasonable, full of mercy and good fruit, unbiased, sincere. ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
18 And the harvest of righteousness is sown in peace by those who make peace. ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]