Skip to content
The Believer's Library

Indian Revised Version (IRV) Punjabi - 2019

Joel 2 IRVPun

Show IRVPun only
Verse × ×
1 Blow the ram's horn in Zion; sound the alarm on my holy mountain! Let all who live in the land tremble, for the day of our Father is coming—it is near: ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!
2 A day of darkness and gloom, a day of clouds and thick darkness. Like dawn spreading across the mountains, a great and mighty army comes—nothing like it has ever been before, and nothing like it will ever come again. ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ!
3 Before them fire devours, and behind them a flame blazes. The land before them is like the garden of Eden, but behind them a desolate wilderness—and nothing escapes them. ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ। ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ਼ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ।
4 They look like horses; like war horses they charge. ਉਹਨਾਂ ਦਾ ਰੂਪ ਘੋੜਿਆਂ ਦੇ ਰੂਪ ਵਰਗਾ ਹੈ, ਉਹ ਜੰਗੀ ਘੋੜਿਆਂ ਵਾਂਗੂੰ ਦੌੜਦੇ ਹਨ।
5 Like the rumbling of chariots they leap over the mountaintops, like the crackling of flame consuming stubble, like a mighty army drawn up for battle. ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਚੱਲਣ ਦੇ ਸ਼ੋਰ ਵਾਂਗੂੰ ਕੁੱਦਦੇ ਹਨ ਅਤੇ ਅੱਗ ਦੀ ਲੰਬ ਵਾਂਗੂੰ ਹਨ, ਜਿਹੜੀ ਪਰਾਲੀ ਨੂੰ ਭਸਮ ਕਰਦੀ ਹੈ, ਜਿਵੇਂ ਬਲਵੰਤ ਲੋਕ ਲੜਾਈ ਲਈ ਕਤਾਰਾਂ ਬੰਨ੍ਹਦੇ ਹਨ!
6 Before them peoples writhe in anguish; every face grows pale. ਉਹਨਾਂ ਦੇ ਅੱਗੇ ਲੋਕ ਤੜਫ਼ ਉੱਠਦੇ ਹਨ, ਸਾਰੇ ਮੂੰਹ ਪੀਲੇ ਪੈ ਜਾਂਦੇ ਹਨ।
7 Like warriors they charge; like soldiers they scale the wall. Each marches in line, never swerving from its course. ਉਹ ਸੂਰਮਿਆਂ ਵਾਂਗੂੰ ਦੌੜਦੇ ਹਨ, ਉਹ ਯੋਧਿਆਂ ਵਾਂਗੂੰ ਸ਼ਹਿਰਪਨਾਹ ਉੱਤੇ ਚੜ੍ਹਦੇ ਹਨ, ਉਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਉਹਨਾਂ ਵਿੱਚੋਂ ਕੋਈ ਆਪਣੀ ਕਤਾਰ ਤੋਂ ਬਾਹਰ ਨਹੀਂ ਤੁਰਦਾ।
8 They do not jostle one another; each keeps to its own path. They burst through the weapons and are not halted. ਕੋਈ ਆਪਣੇ ਸਾਥੀ ਨੂੰ ਨਹੀਂ ਧੱਕਦਾ, ਹਰੇਕ ਆਪਣੇ ਰਾਹ ਉੱਤੇ ਤੁਰਦਾ ਹੈ, ਉਹ ਸ਼ਸਤਰਾਂ ਨੂੰ ਚੀਰ ਕੇ ਲੰਘ ਜਾਂਦੇ ਹਨ, ਅਤੇ ਉਹਨਾਂ ਦੀ ਕਤਾਰ ਨਹੀਂ ਟੁੱਟਦੀ।
9 They rush upon the city; they run along the wall. They climb into the houses; through the windows they enter like a thief. ਉਹ ਸ਼ਹਿਰ ਉੱਤੇ ਟੁੱਟ ਪੈਂਦੇ ਹਨ, ਉਹ ਸ਼ਹਿਰਪਨਾਹ ਉੱਤੇ ਦੌੜਦੇ ਹਨ, ਉਹ ਚੋਰਾਂ ਵਾਂਗੂੰ ਖਿੜਕੀਆਂ ਰਾਹੀਂ ਘਰਾਂ ਵਿੱਚ ਵੜ ਜਾਂਦੇ ਹਨ!
10 Before them the earth quakes, the heavens tremble. The sun and moon grow dark, and the stars no longer shine. ਉਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਜਾਂਦੇ ਹਨ ਅਤੇ ਤਾਰੇ ਆਪਣੀ ਚਮਕ ਦੇਣੀ ਬੰਦ ਕਰ ਦਿੰਦੇ ਹਨ।
11 Our Father raises his voice at the head of his army; his camp is very great, and mighty are those who carry out his word. The day of our Father is great and utterly terrifying—who can endure it? ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ! ਕੌਣ ਉਸ ਨੂੰ ਸਹਿ ਸਕਦਾ ਹੈ?
12 "Yet even now," declares our Father, "return to me with all your heart, with fasting, with weeping, and with mourning. ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ।
13 "Tear your hearts, not your garments. Return to your Father, for he is gracious and compassionate, slow to anger and abounding in covenant love, and he relents from sending disaster. ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ।
14 Who knows? He may turn and relent and leave behind a blessing—a grain offering and a drink offering for your Father." ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ?
15 Blow a shofar in Zion; consecrate a fast; call a sacred assembly. ਸੀਯੋਨ ਵਿੱਚ ਤੁਰ੍ਹੀ ਫੂਕੋ! ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ!
16 Gather the people; consecrate the assembly; bring together the elders; gather the children, even the infants nursing at the breast. Let the bridegroom come out of his room, and the bride from her chamber. ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬਜ਼ੁਰਗਾਂ ਨੂੰ ਸੱਦੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲ ਆਵੇ!
17 Let the priests who minister before our Father weep between the portico and the altar. Let them say, "Spare your people, our Father, and do not make your inheritance an object of scorn, a byword among the nations. Why should they say among the peoples, 'Where is their God?'" ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ। ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ?
18 Then our Father became jealous for his land and took pity on his people. ਤਦ ਯਹੋਵਾਹ ਆਪਣੇ ਦੇਸ਼ ਲਈ ਅਣਖੀ ਹੋਇਆ ਅਤੇ ਆਪਣੀ ਪਰਜਾ ਉੱਤੇ ਤਰਸ ਖਾਧਾ।
19 Our Father answered his people: "Look, I am sending you grain, new wine, and oil, and you will be satisfied with them. Never again will I make you an object of scorn among the nations." ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮਧ ਅਤੇ ਤੇਲ ਭੇਜਾਂਗਾ ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਨਿੰਦਿਆ ਦਾ ਕਾਰਨ ਨਹੀਂ ਬਣਾਵਾਂਗਾ।
20 "I will drive the northern army far from you, pushing it into a parched and desolate land—its front ranks into the Dead Sea and its rear into the Mediterranean Sea. Its stench will rise; its foul smell will go up, for it has done monstrous things. ਮੈਂ ਉੱਤਰ ਤੋਂ ਆਈ ਹੋਈ ਫ਼ੌਜ ਨੂੰ ਤੁਹਾਡੇ ਤੋਂ ਦੂਰ ਧੱਕ ਦਿਆਂਗਾ, ਅਤੇ ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ਼ ਵਿੱਚ ਭਜਾ ਦਿਆਂਗਾ, ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ। ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜਿਆਂਧ ਆਵੇਗੀ, ਕਿਉਂ ਜੋ ਉਸ ਨੇ ਬਹੁਤ ਭੈੜਾ ਕੰਮ ਕੀਤਾ ਹੈ।
21 Don't be afraid, land; rejoice and be glad, for our Father has done great things! ਹੇ ਦੇਸ਼, ਨਾ ਡਰ! ਖੁਸ਼ੀ ਮਨਾ ਤੇ ਅਨੰਦ ਹੋ, ਕਿਉਂ ਜੋ ਯਹੋਵਾਹ ਨੇ ਵੱਡੇ-ਵੱਡੇ ਕੰਮ ਕੀਤੇ!
22 Do not be afraid, you animals of the field, for the pastures of the wilderness are turning green; the tree bears its fruit; the fig tree and the vine yield their riches. ਹੇ ਮੈਦਾਨ ਦੇ ਪਸ਼ੂਓ, ਨਾ ਡਰੋ! ਕਿਉਂ ਜੋ ਉਜਾੜ ਦੀਆਂ ਚਾਰਗਾਹਾਂ ਹਰੀਆਂ ਹੋ ਗਈਆਂ ਹਨ, ਰੁੱਖ ਆਪਣੇ ਫਲ ਦਿੰਦੇ ਹਨ, ਹੰਜ਼ੀਰ ਅਤੇ ਅੰਗੂਰੀ ਵੇਲਾਂ ਆਪਣਾ ਪੂਰਾ ਬਲ ਵਿਖਾਉਂਦੀਆਂ ਹਨ।
23 Be glad, children of Zion, and rejoice in your Father, for he has given you the autumn rain to show his faithfulness; he sends down for you abundant showers, the autumn and the spring rains, as before. ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ।
24 The threshing floors will be full of grain; the vats will overflow with new wine and oil. ਪਿੜ ਅੰਨ ਨਾਲ ਭਰ ਜਾਣਗੇ ਅਤੇ ਹੌਦਾਂ ਮਧ ਅਤੇ ਤੇਲ ਨਾਲ ਉੱਛਲਣਗੀਆਂ।
25 I will repay you for the years the locusts have eaten—the swarming locust, the young locust, the destroying locust, and the cutting locust—my great army that I sent among you. ਜਿੰਨੇ ਸਾਲਾਂ ਦੀ ਫ਼ਸਲ ਨੂੰ ਛੋਟੀ ਟਿੱਡੀਆਂ, ਵੱਡੀ ਟਿੱਡੀਆਂ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।
26 You will eat your fill and be satisfied, and you will praise the name of your Father, who has dealt wondrously with you; and never again will my people be put to shame. ਤੁਸੀਂ ਢਿੱਡ ਭਰ ਕੇ ਖਾਓਗੇ ਅਤੇ ਰੱਜ ਜਾਓਗੇ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋਗੇ, ਜਿਸ ਨੇ ਤੁਹਾਡੇ ਲਈ ਅਚਰਜ਼ ਕੰਮ ਕੀਤੇ ਹਨ, ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
27 Then you will know that I am in the midst of Israel, and that I am your Father, and there is no other; and never again will my people be put to shame. ਤਦ ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
28 "And afterward, I will pour out my Spirit on all flesh. Your sons and your daughters will prophesy, your old men will dream dreams, your young men will see visions. ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।
29 Even on the male servants and the female servants in those days I will pour out my Spirit. ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ।
30 I will show wonders in the heavens and on the earth—blood and fire and columns of smoke. ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅਤੇ ਅੱਗ ਅਤੇ ਧੂੰਏਂ ਦਾ ਥੰਮ੍ਹ।
31 The sun will be turned to darkness and the moon to blood before the great and awesome day of our Father comes." ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ!
32 And this will happen: everyone who calls on the name of the Lord will be saved; for on Mount Zion and in Jerusalem there will be deliverance, as our Father has said, among the survivors whom our Father calls. ਉਸ ਵੇਲੇ ਹਰੇਕ ਜੋ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਰਬਤ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]