Skip to content
The Believer's Library

Indian Revised Version (IRV) Punjabi - 2019

John 1 IRVPun

Show IRVPun only
Verse × ×
1 In the beginning was the Word, and the Word was with our Father, and the Word was God. ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
2 He was in the beginning with our Father. ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ।
3 All things were made through him, and without him not one thing was made that was made. ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
4 In him was life, and the life was the light of all people. ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।
5 The light shines in the darkness, and the darkness has not overcome it. ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
6 There came a man sent from our Father, whose name was John. ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।
7 He came as a witness, to bear witness about the light, so that all might believe through John's witness. ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।
8 He was not the light, but came to bear witness about the light. ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ।
9 The true light, which gives light to everyone, was coming into the world. ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।
10 He was in the world. The world came into being through him, yet did not know him. ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।
11 He came to his own, and his own people did not receive him. ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
12 But to all who received him, believing in his name, he gave the right to become children of our Father, ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
13 children born not of blood nor of the will of flesh nor of the will of man, but of our Father. ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
14 The Word became flesh and lived among us. We saw his glory, the glory of the one and only Son from the Father, full of grace and truth. ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
15 John testified about him, crying out, "This is the one I meant: he who comes after me outranks me, since he existed before me." ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।”
16 For from his fullness we have all received, grace upon grace. ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
17 For the law was given through Moses; grace and truth came through Jesus Christ. ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
18 No one has ever seen our Father; the one and only God, close beside the Father, has made him known. ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
19 This is John's testimony, when the Jews sent priests and Levites from Jerusalem to ask him, "Who are you?" ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”
20 He confessed, and did not deny, but confessed, "I am not the Christ." ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
21 So they asked him, "What then? Are you Elijah?" "I am not," he said. "Are you the Prophet?" "No," he answered. ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ,।”
22 So they asked, "Who are you? We need to give an answer to those who sent us. What do you say about yourself?" ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
23 He said, "I'm the voice of one crying out in the wilderness, 'Make straight the way of the Lord,' as the prophet Isaiah said." ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।”
24 Now they had been sent from the Pharisees. ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।
25 They asked him, "Why baptize, then, if you're not the Christ, nor Elijah, nor the Prophet?" ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
26 John answered them, "I baptize with water, but among you stands one you do not know, ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ।
27 even he who comes after me, whose sandal strap I am not worthy to untie." ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
28 These things took place in Bethany across the Jordan, where John was baptizing. ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
29 The next day, seeing Jesus coming toward him, he said, "Look! The Lamb of our Father—Jesus—who takes away the sin of the world! ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
30 This is the one I meant: 'After me comes a man who ranks before me, because he was before me.' ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ।
31 I didn't know him, but I came baptizing with water so he would be revealed to Israel." ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।”
32 John testified: "I saw the Holy Spirit descend from heaven like a dove and remain on him. ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ।
33 I didn't know him, but the one who sent me to baptize with water told me, 'The one you see the Holy Spirit come down and stay on—he is the one who baptizes with the Holy Spirit.' “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
34 And I have seen and have borne witness that this is the Son of our Father." ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
35 The next day John was standing again with two of his disciples, ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।
36 and looking at Jesus as he walked by, he said, "Look! The Lamb of our Father!" ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।”
37 The two disciples heard him say this, and they followed Jesus. ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ।
38 Jesus turned, saw them following, and asked, "What do you seek?" They said, "Rabbi" (meaning Teacher), "where do you stay?" ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ?”
39 He told them, "Come and you will see." So they went and saw where he was staying, and remained with him that day—about four in the afternoon. ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
40 One of the two who heard John speak and followed Jesus was Andrew, Simon Peter's brother. ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
41 He first found his own brother Simon and told him, "We've found the Messiah" (meaning Christ). ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”
42 He brought him to Jesus. Jesus looked at him and said, "You are Simon the son of John. You will be called Cephas" (meaning Peter). ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”।
43 The next day, Jesus decided to leave for Galilee. He found Philip and said, "Follow me." ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।”
44 Now Philip was from Bethsaida, the city of Andrew and Peter. ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
45 Philip found Nathanael and told him, "We've found the one Moses wrote of in the Law and the prophets—Jesus, son of Joseph, from Nazareth." ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।”
46 Nathanael said, "Can anything good come from Nazareth?" Philip said, "Come and see." ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
47 Jesus saw Nathanael approaching and said of him, "Look—a true Israelite, with no deceit in him!" ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
48 Nathanael asked him, "How do you know me?" Jesus answered, "Before Philip called you, while you were under the fig tree, I saw you." ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।”
49 Nathanael answered him, "Rabbi, you are the Son of our Father! You are the King of Israel!" ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
50 Jesus answered him, "You believe because I told you I saw you under the fig tree? You'll see greater things than these." ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
51 He told him, "Truly, truly, I say to you, you will see heaven opened, and our Father's angels ascending and descending on the Son of Man." ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]